ਰੇਲ ਰੋਕੋ ਅੰਦੋਲਨ ਦੇ 21ਵੇਂ ਦਿਨ ਕਿਸਾਨਾਂ ਲਾਇਆ ਡੀਸੀ ਦਫਤਰ ਧਰਨਾ
Published : Oct 21, 2020, 7:35 pm IST
Updated : Oct 21, 2020, 7:35 pm IST
SHARE ARTICLE
Farmer Protest
Farmer Protest

ਬਾਹਰਲੇ ਸੂਬਿਆਂ ਤੋਂ ਧੜਾ-ਧੜ ਆ ਰਹੇ ਝੋਨੇ 'ਤੇ ਰੋਕ ਨਾ ਲਾਉਣ ਦੇ ਰੋਸ ਵਜੋਂ ਭੜਕੇ ਕਿਸਾਨ

ਸੰਗਰੂਰ : ਅੱਜ ਰੇਲ ਰੋਕੋ ਅੰਦੋਲਨ ਦੇ 21 ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਰੋਸ ਰੈਲੀ ਕੀਤੀ । ਕੇਂਦਰ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ । ਇਸ ਤੋਂ ਬਾਅਦ ਬਾਹਰਲੇ ਸੂਬਿਆਂ ਤੋਂ ਧੜਾ-ਧੜ ਆ ਰਹੇ ਝੋਨੇ 'ਤੇ ਰੋਕ ਨਾ ਲਾਉਣ ਦੇ ਰੋਸ ਵਜੋਂ ਕਿਸਾਨਾਂ ਨੇ ਤਕਰੀਬਨ ਇਕ ਘੰਟਾ ਡੀ. ਸੀ. ਦਫ਼ਤਰ ਦਾ ਘਿਰਾਓ ਕਰਕੇ ਰੱਖਿਆ ।

farmer protestfarmer protest
ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫ਼ਤਹਿਗੜ੍ਹ ਭਾਦਸੋਂ, ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਰਾਜੇਵਾਲ ਦੇ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਜਰਨੈਲ ਸਿੰਘ ਜਨਾਲ, ਪੰਜਾਬ ਕਿਸਾਨ ਸਭਾ ਦੇ ਸੂਬਾ ਸਕੱਤਰ ਬਲਵੀਰ ਸਿੰਘ ਜਲੂਰ ਆਦਿ ਨੇ ਕਿਹਾ ਕਿ ਅੱਜ ਜਦੋਂ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਕਾਨੂੰਨਾਂ ਕਾਰਨ ਕਿਸਾਨ ਨੂੰ ਆਪਣਾ ਖਤਰੇ ਵਿੱਚ ਨਜ਼ਰ ਆ ਰਿਹਾ ਹੈ ।

Meeting to cmMeeting 
ਤਾਂ ਪੰਜਾਬ ਦੀ ਸਰਕਾਰ ਵਿਧਾਨ ਸਭਾ 'ਚ ਮਤਾ ਪਾਸ ਕਰਕੇ ਕਿਸਾਨਾਂ ਨੂੰ ਹੌਸਲਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਦੂਜੇ ਪਾਸੇ ਪੰਜਾਬ ਅੰਦਰ ਅਫ਼ਸਰਸ਼ਾਹੀ, ਸਿਆਸੀ ਲੀਡਰਾਂ ਅਤੇ ਵਪਾਰੀਆਂ ਦੇ ਗਠਜੋੜ ਦੀ ਸਹਿਮਤੀ ਨਾਲ ਯੂ. ਪੀ., ਬਿਹਾਰ ਵਰਗੇ ਬਾਹਰਲੇ ਸੂਬਿਆਂ ਤੋਂ ਮੰਡੀਆਂ 'ਚੋਂ ਸਸਤੇ ਭਾਅ ਝੋਨਾ ਲਿਆ ਕੇ ਵੇਚਿਆ ਜਾ ਰਿਹਾ ਹੈ । ਜਿਸ ਨਾਲ ਕਿਸਾਨਾਂ 'ਚ ਡਰ ਪੈਦਾ ਹੋ ਗਿਆ ਹੈ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਾਈ ਗਈ ਸੀ. ਸੀ. ਐਲ. ਲਿਮਟ ਦੇ ਪੈਸੇ ਸਾਡੇ ਝੋਨੇ ਦੀ ਫ਼ਸਲ ਆਉਣ ਤੋਂ ਪਹਿਲਾਂ ਹੀ ਯੂ. ਪੀ., ਬਿਹਾਰ ਦੇ ਝੋਨੇ ਦੀ ਖ਼ਰੀਦ 'ਚ ਖ਼ਰਚ ਹੋ ਜਾਣਗੇ ਅਤੇ ਸਾਨੂੰ ਸਾਡੇ ਝੋਨੇ 'ਤੇ ਪੈਸੇ ਨਹੀਂ ਮਿਲਣੇ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement