
ਪੁਲਿਸ ਨੇ ਲਾਸ਼ ਪੋਸਟ ਮਾਰਟਮ ਲਈ ਭੇਜ ਅਗਲੇਰੀ ਕਾਰਵਾਈ ਆਰੰਭੀ
ਟਾਂਡਾ ਉੜਮੁੜ : ਨੇੜਲੇ ਪਿੰਡ ਜਲਾਲਪੁਰ ਵਿੱਚ ਦੇਰ ਸ਼ਾਮ ਉਸ ਸਮੇਂ ਹਫੜਾ ਦਫ਼ੜੀ ਮੱਚ ਗਈ ਜਦੋਂ ਇਥੋਂ ਇਕ 6 ਸਾਲਾ ਬੱਚੀ ਦੀ ਸੜੀ ਹੋਈ ਲਾਸ਼ ਬਰਾਮਦ ਕੀਤੀ ਗਈ। ਲੋਕਾਂ ਨੇ ਮੌਕੇ 'ਤੇ ਲਾਸ਼ ਨੂੰ ਵੇਖ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
File photo
ਉਕਤ ਬੱਚੀ ਪ੍ਰਵਾਸੀ ਮਜ਼ਦੂਰ ਦੀ ਦੱਸੀ ਜਾ ਰਿਹਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮੌਤ ਤੋਂ ਬਾਅਦ ਬੱਚੀ ਨੂੰ ਬੋਰੇ 'ਚ ਬੰਦ ਕਰਕੇ ਸਾੜਨ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਉਕਤ ਬੱਚੀ ਦੀ ਲਾਸ਼ ਕਿਸੇ ਕਿਸਾਨ ਦੀ ਹਵੇਲੀ 'ਚੋਂ ਬਰਾਮਦ ਕੀਤੀ ਗਈ ਹੈ ਅਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਬੱਚੀ ਨਾਲ ਕੋਈ ਅਣਹੋਣੀ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ ਹੈ।
File photo
ਜਾਣਕਾਰੀ ਮੁਤਾਬਕ ਮ੍ਰਿਤਕਾ ਦਾ ਪਿਤਾ ਡਰਾਇਵਰ ਵਜੋਂ ਕੰਮ ਕਰਦਾ ਹੈ। ਮ੍ਰਿਤਕ ਦੀ ਮਾਂ ਮੁਤਾਬਕ ਉਸਦੀ ਕੁੜੀ ਦੁਪਹਿਰ ਤੋਂ ਹੀ ਗਾਇਬ ਸੀ। ਫ਼ਿਲਹਾਲ ਪੁਲਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।