
ਕਿਸਾਨ ਜਥੇਬੰਦੀਆਂ ਦੀ ਅਗਲੀ ਰਣਨੀਤੀ ਲਈ ਬੈਠਕ 4 ਨਵੰਬਰ ਨੂੰ
ਚੰਡੀਗੜ੍ਹ – ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਅਹਿਮ ਮੀਟਿੰਗ ਵਿਚ ਫ਼ੈਸਲੇ ਲਏ ਗਏ ਹਨ । ਜਿਨ੍ਹਾਂ ਵਿਚ ਰੇਲ ਰੋਕੋ ਅੰਦੋਲਨ ਵਿਚ ਢਿੱਲ ਦਿੱਤੀ ਜਾ ਰਹੀ ਹੈ , ਮਾਲ ਗੱਡੀਆਂ ਲਈ ਢਿੱਲ ਦਿੱਤੀ ਜਾ ਰਹੀ ਹੈ । 5 ਨਵੰਬਰ ਤੱਕ ਢਿੱਲ ਦੇਣ ਦੀ ਗੱਲ ਕਹੀ ਗਈ ਹੈ । ਭਾਜਪਾ ਆਗੂਆਂ ਦੀ ਵੱਡੇ ਪੱਧਰ 'ਤੇ ਘੇਰਾਬੰਦੀ ਕੀਤੀ ਜਾਣ ਦਾ ਫ਼ੈਸਲਾ ਲਿਆ ਹੈ। ਜਦਕਿ ਟੋਲ ਪਲਾਜ਼ਿਆ 'ਤੇ ਧਰਨਾ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਨਹੀਂ ਜਾਂਦੀਆਂ ।
Protest
ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਅਗਲੀ ਰਣਨੀਤੀ 'ਤੇ 4 ਨਵੰਬਰ ਨੂੰ ਬੈਠਕ ਕੀਤੀ ਜਾ ਰਹੀ ਹੈ। ਕੱਲ ਵਿਧਾਨ ਸਭਾ ਦੇ ਇਜਲਾਸ ਵਿੱਚ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਢੁੱਕਵਾਂ ਮਤਾ ਤਿਆਰ ਕਰਕੇ ਪੇਸ਼ ਨਾ ਕਰਨ ਬਦਲੇ ਕੈਪਟਨ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ, ਉਥੇ ਕਿਸਾਨਾਂ ਦੇ ਹੱਕ ਵਿੱਚ ਪੰਜਾਬ ਵਿਧਾਨ ਸਭਾ ਵਲੋਂ ਇਕਜੁੱਟ ਹੋ ਕੇ ਸਰਬਸੰਮਤੀ ਨਾਲ ਬੀਜੇਪੀ ਨੂੰ ਨਿਖੇੜਣ ਤੇ ਕੇਂਦਰ ਸਰਕਾਰ ਨੂੰ ਪਿੱਛੇ ਹੱਟਣ ਲਈ ਮਜ਼ਬੂਰ ਕਰਨ ਹਿੱਤ ਆਵਾਜ਼ ਉਠਾਉਣ ਦੀ ਬਜਾਏ, ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਸ਼ੋਰ ਸ਼ਰਾਬੇ, ਹੰਗਾਮੇ ਅਤੇ ਧਰਨਿਆਂ ਵਰਗੇ ਖਬ਼ਰਾਂ ਬਣਾਊ ਡਰਾਮਿਆਂ ਕਰਨ ਦੀ ਵੀ ਸਖ਼ਤ ਨਿੰਦਾ ਕੀਤੀ ਹੈ ।
Protest
ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਦੀਆਂ ਸਿਆਸੀ ਪਾਰਟੀਆਂ ਕਿਸਾਨੀ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭੋਰਾ ਭਰ ਵੀ ਸੁਹਿਰਦ ਹਨ, ਤਾਂ ਉਨਾਂ ਨੂੰ ਸਸਤੀ ਸ਼ੋਹਰਤ ਖੱਟਣ ਲਈ ਅਜਿਹੇ ਨਾਟਕ ਕਰਨ ਦੀ ਬਜਾਏ, ਕੇਂਦਰ ਸਰਕਾਰ ਤੋਂ ਇੰਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਦੋਜਹਿਦ ਕਰਨ ਦੀ ਮੱਦਦ ਕਰਨੀ ਚਾਹੀਦੀ ਹੈ, ਜੇਕਰ ਪੰਜਾਬ ਦਾ ਰਾਜਪਾਲ ਅਗਰ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਕਾਨੂੰਨ ਉਤੇ ਦਸਖਤ ਕਰਨ ਤੋਂ ਆਨਾਕਾਨੀ ਕਰਦਾ ਹੈ, ਤਾਂ ਕਿਸਾਨ ਜਥੇਬੰਦੀਆਂ ਦੀ ਤਰਜ਼ 'ਤੇ ਇੰਨਾਂ ਪਾਰਟੀਆਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਰਾਜ ਭਵਨ ਨੂੰ ਘੇਰ ਕੇ ਰਾਜਪਾਲ ਤੋਂ ਇਸ ਕਾਨੂੰਨ ਉਤੇ ਮੋਹਰ ਲਵਾਉਣ ਲਈ ਮੋਰਚਾ ਲਾ ਦੇਣਾ ਚਾਹੀਦਾ ਹੈ ।