ਨਵਜੋਤ ਸਿੰਘ ਸਿੱਧੂ ਨੂੰ ਜਨਮ ਦਿਨ ਦੀ ਵਧਾਈ ਦੇਣ ਪਹੁੰਚੇ ਵਿਧਾਇਕ ਰਾਜਾ ਵੜਿੰਗ ਤੇ ਪਰਗਟ ਸਿੰਘ
Published : Oct 21, 2020, 6:37 am IST
Updated : Oct 21, 2020, 6:37 am IST
SHARE ARTICLE
image
image

ਨਵਜੋਤ ਸਿੰਘ ਸਿੱਧੂ ਨੂੰ ਜਨਮ ਦਿਨ ਦੀ ਵਧਾਈ ਦੇਣ ਪਹੁੰਚੇ ਵਿਧਾਇਕ ਰਾਜਾ ਵੜਿੰਗ ਤੇ ਪਰਗਟ ਸਿੰਘ


ਚੰਡੀਗੜ੍ਹ, 20 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਨਵਜੋਤ ਸਿੰਘ ਸਿੱਧੂ ਦੇ ਸਿਆਸਤ ਵਿਚ ਸਰਗਰਮ ਹੁੰਦੇ ਹੀ ਉਨ੍ਹਾਂ ਨੂੰ ਕਾਂਗਰਸੀ ਵਿਧਾਇਕਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਕਲ ਜਦੋਂ ਡੇਢ ਸਾਲ ਬਾਅਦ ਨਵਜੋਤ ਸਿੱਧੂ ਵਿਧਾਨ ਸਭਾ ਵਿਚ ਦਾਖ਼ਲ ਹੋਏ ਤਾਂ ਕਈ ਵਿਧਾਇਕ ਆਪ ਜਾ ਕੇ ਨਵਜੋਤ ਸਿੱਧੂ ਨੂੰ ਮਿਲੇ, ਸਿਰਫ਼ ਇੰਨਾ ਹੀ ਨਹੀਂ ਅੱਜ ਯਾਨੀ 20 ਅਕਤੂਬਰ ਨੂੰ ਨਵਜੋਤ ਸਿੰਘ ਸਿੱਧੂ ਦੇ ਜਨਮ ਦਿਨ ਦੇ ਮੌਕੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਰਗਟ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਘਰ ਜਾ ਕੇ ਉਨ੍ਹਾਂ ਨੂੰ ਵਧਾਈ ਦਿਤੀ, ਇੰਨਾ ਹੀ ਨਹੀਂ ਤਿੰਨੋ ਆਗੂ ਇਕ ਹੀ ਕਾਰ ਵਿਚ ਵਿਧਾਨ ਸਭਾ ਪਹੁੰਚੇ। ਰਾਜਾ ਵੜਿੰਗ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਚੁੱਕੇ ਨੇ, ਉਨ੍ਹਾਂ ਨੇ ਕਿਹਾ ਸੀ ਕਿ ਸਿੱਧੂ ਨੂੰ ਪਾਰਟੀ ਵਿਚ ਸਨਮਾਨ ਮਿਲਣਾ ਚਾਹੀਦਾ ਹੈ ਅਤੇ ਜੇਕਰ ਉਹ ਪਾਰਟੀ ਨੂੰ ਛੱਡ ਦੇ ਵੀ ਹਨ ਤਾਂ ਕਾਂਗਰਸ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ, ਸਿਰਫ਼ ਇੰਨਾ ਹੀ ਨਹੀਂ ਰਾਜਾ ਵੜਿੰਗ ਨੇ ਸੁਖਜਿੰਦਰ ਰੰਧਾਵਾ ਦੇ ਉਸ ਬਿਆਨ 'ਤੇ ਵੀ ਇਤਰਾਜ਼ ਜਤਾਇਆ ਸੀ ਜਿਸ ਵਿਚ ਉਨ੍ਹਾਂ ਨੇ ਸਿੱਧੂ ਨੂੰ ਕਾਂਗਰਸੀ ਨਹੀਂ ਕਿਹਾ ਸੀ। ਰਾਜਾ ਵੜਿੰਗ ਨੇ ਦਾਅਵਾ ਕੀਤਾ ਸੀ ਸਿੱਧੂ ਅਗਲੀ ਸਰਕਾਰ ਵਿਚ ਇਕ ਵਾਰ ਮੁੜ ਤੋਂ ਕੈਬਨਿਟ ਵਿਚ ਵਾਪਸੀ ਕਰਨਗੇ, ਪਰਗਟ ਸਿੰਘ ਪਹਿਲਾਂ ਹੀ ਸਿੱਧੂ ਦੇ ਨਜ਼ਦੀਕੀ ਮੰਨੇ ਜਾਂਦੇ ਹਨ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਰਾਵਤ ਨੇ ਰਾਹੁਲ ਦੀ ਟਰੈਕਟਰ ਰੈਲੀ ਲਈ ਆਪ ਨਵਜੋਤ ਸਿੰਘ ਸਿੱਧੂ ਨੂੰ ਘਰ ਸੱਦਾ ਦੇਣ ਪਹੁੰਚੇ ਸਨ, ਸਿਰਫ਼ ਇੰਨਾ ਹੀ ਨਹੀਂ ਹਰੀਸ਼ ਰਾਵਤ ਨੇ ਸਿੱਧੂ ਨੂੰ ਪੰਜਾਬ ਦਾ ਭਵਿੱਖ ਦਸਿਆ ਸੀ, ਉਸ ਤੋਂ ਬਾਅਦ ਚਰਚਾਵਾਂ ਸਨ ਕਿ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ ਜਿਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਤਿੰਨ ਸਾਲ ਪਹਿਲਾਂ ਕਾਂਗਰਸ ਵਿਚ ਸ਼ਾਮਲimageimage ਸ਼ਖ਼ਸ ਨੂੰ ਕਿਵੇਂ ਪਾਰਟੀ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement