
ਪੰਪ ਮਾਲਕਾਂ ਨੇ ਦੋਸ਼ ਲਾਇਆ ਕਿ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ।
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨਾਲ ਨਜਿੱਠਣ ਲਈ ਲਿਆਂਦੇ ਬਿੱਲਾਂ ਤੋਂ ਬਾਅਦ 29 ਕਿਸਾਨ ਜਥੇਬੰਦੀਆਂ ਨੇ ਪੰਜ ਨਵੰਬਰ ਤੱਕ ਰੇਲਾਂ ਚੱਲਣ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਚਲਦਿਆਂ ਅੱਜ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਅਹਿਮ ਬੈਠਕ ਦੇ ਬਾਰੇ ਕਿਸਾਨਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ। ਇਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਮਾਲਕਾਂ ਵਲੋਂ ਹੰਗਾਮਾ ਕੀਤਾ ਗਿਆ। ਪੰਪ ਮਾਲਕਾਂ ਨੇ ਦੋਸ਼ ਲਾਇਆ ਕਿ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਇਸ ਮੌਕੇ ਰਿਲਾਇੰਸ ਪੈਟਰੋਲ ਪੰਪਾਂ ਦੇ ਮਾਲਕਾਂ ਵਲੋਂ ਇੱਥੇ ਨਾਅਰੇਬਾਜ਼ੀ ਵੀ ਕੀਤੀ ਗਈ।
farmer
ਗੌਰਤਲਬ ਹੈ ਕਿ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਮਗਰੋਂ ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜ ਨਵੰਬਰ ਤੱਕ ਮਾਲ ਗੱਡੀਆਂ ਚੱਲ ਸਕਣਗੀਆਂ ਪਰ ਬੀਜੇਪੀ ਲੀਡਰਾਂ ਦਾ ਘਿਰਾਓ, ਟੋਲ ਪਲਾਜਿਆਂ, ਮੌਲ ਤੇ ਰਿਲਾਇੰਸ ਦੇ ਪੈਟਰੋਲ ਪੰਪਾਂ ਸਾਹਮਣੇ ਪ੍ਰਦਰਸਨ ਜਾਰੀ ਰਹੇਗਾ। ਚਾਰ ਨਵੰਬਰ ਨੂੰ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਏਗਾ।