
ਕਿਸਾਨਾਂ ਦੇ ਹੱਕ ਵਿੱਚ ਲਹਿਰ ਚਲਾਉਣ ਦਾ ਪ੍ਰਣ ਕੀਤਾ
ਅਜਨਾਲਾ : ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ 'ਤੇ ਲਿਆਂਦੇ ਕਿਸਾਨ ਮਾਰੂ ਕਾਨੂੰਨਾਂ ਦੇ ਖਿਲਾਫ ਜਿੱਥੇ ਕਿਸਾਨ ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਸੰਘਰਸ਼ ਵਿੱਢਿਆ ਹੋਇਆ ਹੈ , ਉੱਥੇ ਹੀ ਹੁਣ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੀ ਕਿਸਾਨਾਂ ਦੇ ਹੱਕ 'ਚ ਅੱਗੇ ਆਈਆਂ ਹਨ ,ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਬਲਾਕ ਅਜਨਾਲਾ ਦੀ ਸੀਨੀਅਰ ਮੀਤ ਪ੍ਰਧਾਨ ਪਰਵਿੰਦਰ ਕੌਰ ਬੱਲ ਅਤੇ ਜਨਰਲ ਸਕੱਤਰ ਜਗਜੀਤ ਕੌਰ ਅਵਾਣ ਦੀ ਸਾਂਝੀ ਅਗਵਾਈ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਜ਼ੋਰਦਾਰ ਪਿੱਟ ਸਿਆਪਾ ਕੀਤਾ ਗਿਆ।
PM Modi
ਇਸ ਮੌਕੇ ਯੂਨੀਆਨ ਆਗੂਆਂ ਨੇ ਕਿਹਾ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾ ਕੇ ਉਹਨਾਂ ਦੀਆਂ ਜ਼ਮੀਨਾਂ ਖੋਣਾ ਚਾਹੁੰਦੀ ਹੈ ਪਰ ਪੰਜਾਬ ਦੇ ਬਹਾਦਰ ਲੋਕ ਕੇਂਦਰ ਸਰਕਾਰ ਦੀ ਇਸ ਚਾਲ ਦਾ ਮੂੰਹ ਤੋੜਵਾਂ ਜਵਾਬ ਦੇਣਗੇ । ਉਹਨਾਂ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਭੁੱਖਾ ਮਰਦਾ ਖੁਦਕਸ਼ੀਆਂ ਕਰ ਰਿਹਾ ਹੈ , ਉਪਰੋ ਕੇਂਦਰ ਸਰਕਾਰ ਕਿਸਾਨਾਂ ਨੂੰ ਹੋਰ ਮਰਨ ਲਈ ਮਜਬੂਰ ਕਰ ਰਹੀ ਹੈ ।
protest
ਹੁਣ ਪੰਜਾਬ ਦਾ ਸਮੁੱਚੇ ਲੋਕ ਕੇਂਦਰ ਸਰਕਾਰ ਦੀਆਂ ਖਿਲਾਫ ਮੋਰਚਾ ਖੋਲ੍ਹ ਚੁੱਕੀਆਂ । ਇਸੇ ਕੜੀ ਤਹਿਤ ਆਂਗਣਵਾੜੀ ਮੁਲਾਜਮ ਯੂਨੀਅਨ ਵੀ ਕਿਸਾਨਾਂ ਦੀ ਹਿਮਾਇਤ ਵਿਚ ਸੰਘਰਸ਼ ਕਰ ਰਹੀ ਹੈ । ਮੋਦੀ ਸਰਕਾਰ ਆਰ ਐਸ ਐਸ ਦੀਆਂ ਨੂੰ ਲਾਗੂ ਕਰਕੇ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੀਆਂ ਚਾਲਾਂ ਚੱਲ ਰਹੀ ਹੈ । ਜਿਸ ਨੂੰ ਦੇਸ਼ ਦੇ ਬਹਾਦਰ ਕਿਸਾਨ, ਮਜਦੂਰ ਲੋਕ ਸਫਲ ਨਹੀਂ ਹੋਣ ਦੇਣਗੇ ।