ਪੰਜਾਬ 'ਚ ਬਿਜਲੀ ਦਾ ਭਾਰੀ ਸੰਕਟ, ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਬੰਦ
Published : Oct 21, 2020, 4:18 pm IST
Updated : Oct 21, 2020, 4:18 pm IST
SHARE ARTICLE
thermal power plant
thermal power plant

ਕਿਸਾਨ ਜਥੇਬੰਦੀਆਂ ਵੱਲੋਂ ਰੇਲ ਪਟੜੀਆਂ 'ਤੇ ਚੱਲ ਰਹੇ ਪ੍ਰਦਰਸ਼ਨ ਕਾਰਨ ਪਿਛਲੇ 21 ਦਿਨਾਂ ਤੋਂ ਕੋਲੇ ਦੀ ਆਮਦ ਨਹੀਂ ਹੋ ਰਹੀ।

ਮਾਨਸਾ- ਨਵੇਂ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨੀ ਰੋਸ ਪ੍ਰਦਰਸ਼ਨ ਕਰਕੇ ਪੰਜਾਬ 'ਚ ਬਿਜਲੀ ਦਾ ਸੰਕਟ ਸ਼ੁਰੂ ਹੋ ਸਕਦਾ ਹੈ। ਅੱਜ ਤੋਂ ਸੂਬੇ ਦੇ ਲੋਕਾਂ ਨੂੰ ਬਿਜਲੀ ਦੇ ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਸੂਬੇ ਦੇ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ 'ਚ ਕੋਲੇ ਦਾ ਖ਼ਤਮ ਹੋਣਾ ਦੱਸਿਆ ਜਾ ਰਿਹਾ ਹੈ। ਇਸ ਦੇ ਚਲਦੇ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਬੀਤੀ ਰਾਤ ਤੋਂ ਬਿਜਲੀ ਉਤਪਾਦਨ ਬੰਦ ਹੋ ਗਿਆ ਹੈ। 

Powercom

ਬਿਜਲੀ ਉਤਪਾਦਨ ਬੰਦ ਹੋਣ ਦਾ ਸਭ ਤੋਂ ਵੱਡਾ ਕਾਰਨ ਕੋਲੇ ਦੀ ਘਾਟ ਹੈ। ਵੇਦਾਤਾਂ ਕੰਪਨੀ ਦੀ ਨਿੱਜੀ ਭਾਈਵਾਲ ਵਾਲਾ ਇਹ ਪਲਾਂਟ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਤਾਪ ਘਰ ਹੈ।  ਗੌਰਤਲਬ ਹੈ ਕਿ ਖੇਤੀ ਕਾਨੂੰਨ ਕਰਕੇ ਪਿਛਲੇ ਕਈ ਦਿਨਾਂ ਤੋਂ ਥਰਮਲ ਪਲਾਂਟ ਅੱਗੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਪਿਛਲੇ 13 ਦਿਨਾਂ ਤੋਂ ਧਰਨਾ ਲਗਾਇਆ ਹੋਇਆ ਹੈ ਜਦਕਿ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਪਟੜੀਆਂ 'ਤੇ ਚੱਲ ਰਹੇ ਪ੍ਰਦਰਸ਼ਨ ਕਾਰਨ ਪਿਛਲੇ 21 ਦਿਨਾਂ ਤੋਂ ਕੋਲੇ ਦੀ ਆਮਦ ਨਹੀਂ ਹੋ ਰਹੀ।

power subsidy
 

ਪੰਜਾਬ 'ਚ ਮੌਜੂਦਾ ਸਮੇਂ 'ਚ ਪਾਵਰਕਾਮ ਦੀ ਆਪਣੀ ਹਾਈਡਲ ਉਤਪਾਦਨ ਤੋਂ 102 ਲੱਖ ਯੂਨਿਟ ਅਤੇ ਭਾਖੜਾ ਮੈਨੇਜਮੈਂਟ ਬੋਰਡ ਤੋਂ 105 ਲੱਖ ਯੂਨਿਟ ਬਿਜਲੀ ਮਿਲ ਰਹੀ ਹੈ। ਨੈਸ਼ਨਲ ਹਾਈਡਰੋ ਪਾਵਰ ਪਲਾਂਟਸ ਤੋਂ 52 ਲੱਖ ਯੂਨਿਟ ਤੇ ਨੈਸ਼ਨਲ ਥਰਮਲ ਪਲਾਂਟ ਤੋਂ 147 ਲੱਖ ਯੂਨਿਟ ਬਿਜਲੀ ਮਿਲ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement