ਮੁੱਖ ਮੰਤਰੀ ਚੰਨੀ ਵਲੋਂ ਸ਼ਹੀਦ ਮਨਦੀਪ ਸਿੰਘ ਦੀ ਯਾਦ ’ਚ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ
Published : Oct 21, 2021, 5:50 am IST
Updated : Oct 21, 2021, 5:50 am IST
SHARE ARTICLE
image
image

ਮੁੱਖ ਮੰਤਰੀ ਚੰਨੀ ਵਲੋਂ ਸ਼ਹੀਦ ਮਨਦੀਪ ਸਿੰਘ ਦੀ ਯਾਦ ’ਚ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ

ਕਲਾਨੌਰ, 20 ਅਕਤੂਬਰ (ਗੁਰਦੇਵ ਸਿੰਘ ਰਜਾਦਾ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੰਮੂ-ਕਸ਼ਮੀਰ ਵਿਚ ਅਤਿਵਾਦ ਵਿਰੋਧੀ ਮੁਹਿੰਮ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਮਨਦੀਪ ਸਿੰਘ ਦੀ ਯਾਦ ਵਿਚ ਇਕ ਯਾਦਗਾਰੀ ਗੇਟ ਅਤੇ  ਸਟੇਡੀਅਮ ਬਣਾਉਣ ਦਾ ਐਲਾਨ ਕੀਤਾ। 
ਮੁੱਖ ਮੰਤਰੀ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਅਤੇ ਪੇਂਡੂ ਵਿਕਾਸ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੇ ਨਾਲ ਸ਼ਹੀਦ  ਮਨਦੀਪ ਸਿੰਘ ਦੇ ਜੱਦੀ ਘਰ ਗਏ ਅਤੇ ਪ੍ਰਵਾਰ ਨਾਲ ਦੁੱਖ ਸਾਂਝਾ ਕੀਤਾ। ਚੰਨੀ ਨੇ ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਮਿਸਾਲੀ ਬਹਾਦਰੀ ਨੂੰ ਚੇਤੇ ਕੀਤਾ ਜਿਸ ਨੇ ਆਪਰੇਸ਼ਨ ਦੌਰਾਨ ਅਪਣੀ ਜਾਨ ਵਾਰ ਦਿਤੀ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਵਲੋਂ ਦਿਤੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਨ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਚੰਨੀ ਨੇ ਕਿਹਾ ਕਿ ਸ਼ਹੀਦ ਨਾਇਕ ਮਨਦੀਪ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਸਾਰੇ ਦੇਸ਼ ਵਾਸੀਆਂ ਦਾ ਸਿਰ ਫ਼ਖ਼ਰ ਨਾਲ ਉੱਚਾ ਕੀਤਾ ਜਿਸ ਲਈ ਸਮੁੱਚਾ ਦੇਸ਼, ਸ਼ਹੀਦ ਅਤੇ ਉਸ ਦੇ ਪ੍ਰਵਾਰ ਦਾ ਰਿਣੀ ਰਹੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਵਲੋਂ ਇਕ ਯਾਦਗਾਰੀ ਗੇਟ ਅਤੇ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਨੇ ਪ੍ਰਵਾਰ ਨੂੰ ਭਰੋਸਾ ਦਿਤਾ ਕਿ ਦੁੱਖ ਦੀ ਇਸ ਘੜੀ ਵਿਚ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਪ੍ਰਵਾਰ ਨਾਲ ਹੈ। ਮੁੱਖ ਮੰਤਰੀ ਨੇ ਦੁਖੀ ਪ੍ਰਵਾਰ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਚੈੱਕ ਵੀ ਸੌਂਪਿਆ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement