ਝੋਨੇ ਦੀ ਖ਼ਰੀਦ ਅਤੇ ਚੁਕਾਈ ਵਿਚ ਭਿ੍ਸ਼ਟਾਚਾਰ ਕਰਨ ਵਾਲੇ 
Published : Oct 21, 2021, 7:20 am IST
Updated : Oct 21, 2021, 7:20 am IST
SHARE ARTICLE
image
image

ਝੋਨੇ ਦੀ ਖ਼ਰੀਦ ਅਤੇ ਚੁਕਾਈ ਵਿਚ ਭਿ੍ਸ਼ਟਾਚਾਰ ਕਰਨ ਵਾਲੇ 

ਚੰਡੀਗੜ੍ਹ, 20 ਅਕਤੂਬਰ (ਦਿਲਮੋਹਨ) : ਪੰਜਾਬ ਰਾਜ ਵਿਚ ਚਲ ਰਹੀ ਝੋਨੇ ਦੀ ਖ਼ਰੀਦ ਅਤੇ ਚੁਕਾਈ ਵਿਚ ਭਿ੍ਸ਼ਟਾਚਾਰ ਕਰਨ ਵਾਲੇ ਬਿਲਕੁਲ ਵੀ ਬਖ਼ਸ਼ੇ ਨਹੀਂ ਜਾਣਗੇ | ਉਕਤ ਪ੍ਰਗਟਾਵਾ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ | ਵਿਜੀਲੈਂਸ ਬਿਊਰੋ ਵਲੋਂ ਅੱਜ ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਵਿਖੇ ਪੰਜਾਬ ਰਾਜ ਗੁਦਾਮ ਕਾਰਪੋਰੇਸ਼ਨ ਦੇ ਇੰਸਪੈਕਟਰ ਮੁਨੀਸ਼ ਕੁਮਾਰ ਨੂੰ  ਪਟਿਆਲਾ ਨਿਵਾਸੀ ਜੋਹਨ ਗੁਪਤਾ ਦੀ ਸ਼ਿਕਾਇਤ 'ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜੇ ਜਾਣ 'ਤੇ ਟਿਪਣੀ ਕਰਦਿਆਂ ਆਸ਼ੂ ਨੇ ਕਿਹਾ ਕਿ ਜੇਕਰ ਵਿਭਾਗ ਦੇ ਕਿਸੇ ਅਧਿਕਾਰੀ ਅਤੇ ਕਰਮਚਾਰੀ ਨੂੰ  ਝੋਨੇ ਦੀ ਖ਼ਰੀਦ ਅਤੇ ਚੁਕਾਈ ਵਿਚ ਭਿ੍ਸ਼ਟਾਚਾਰ ਕਰਨ ਦੀ ਸੂਚਨਾ ਮਿਲੀ ਤਾਂ ਉਸ ਵਿਰੁਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਖਰੀਦ ਕਾਰਜ ਵਿਚ ਲੱਗੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ  ਤਾੜਨਾ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ  ਬਿਨਾਂ ਵਜਾ ਪ੍ਰੇਸ਼ਾਨ ਕਰਨਾ ਬੰਦ ਕਰਨ |
 ਸ੍ਰੀ ਆਸ਼ੂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਵਿਜੀਲੈਂਸ ਵਿੰਗ ਨੂੰ  ਵੀ ਅਪਣੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿਤੇ ਹਨ |
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement