ISI ਦੀ ਏਜੰਟ ਨੂੰ ਮਹਿਮਾਨ ਬਣਾ ਕੇ ਘਰ 'ਚ ਰੱਖਣ ਵਾਲਾ ਕੈਪਟਨ BJP ਲਈ ਹੋਇਆ ਦੇਸ਼ ਭਗਤ : ਹਰਪਾਲ ਚੀਮਾ
Published : Oct 21, 2021, 5:29 pm IST
Updated : Oct 21, 2021, 5:30 pm IST
SHARE ARTICLE
Harpal Cheema
Harpal Cheema

ਕਾਂਗਰਸੀ ਆਗੂ ਅਤੇ ਮੰਤਰੀ ਦੱਸਣ ਕਿ ਹੁਣ ਉਨ੍ਹਾਂ ਦਾ ਅਰੂਸਾ ਆਲਮ ਦੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ’ਤੇ ਰਹਿਣ ਬਾਰੇ ਕੀ ਸਟੈਂਡ ਹੈ?

 

ਚੰਡੀਗੜ੍ਹ - ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਭਗਤੀ ਦਾ ਸਰਟੀਫਿਕੇਟ ਦੇਣ ਦੀ ਸਖ਼ਤ ਅਲੋਚਨਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਕਿਹਾ, ‘‘ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਦੇਸ਼ ਦੇ ਕਿਸਾਨ ਭਾਰਤੀ ਜਨਤਾ ਪਾਰਟੀ ਨੂੰ ਅੱਤਵਾਦੀ, ਵੱਖਵਾਦੀ ਅਤੇ ਖਾਲਿਸਤਾਨੀ ਲੱਗਦੇ ਹਨ, ਪਰ ਪਾਕਿਸਤਾਨੀ ਏਜੰਸੀ ਆਈ.ਐਸ.ਆਈ ਦੀ ਏਜੰਟ ਨੂੰ ਮਹਿਮਾਨ ਬਣਾ ਕੇ ਘਰ ਵਿੱਚ ਰੱਖਣ ਵਾਲਾ ਕੈਪਟਨ ਅਮਰਿੰਦਰ ਸਿੰਘ ਦੇਸ਼ ਭਗਤ ਲੱਗਦਾ। ਕੀ ਇਹੋ ਭਾਜਪਾ ਦੀ ਦੇਸ਼ ਭਗਤੀ ਹੈ?’’

Captain Amarinder SinghCaptain Amarinder Singh

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਦੇਸ਼ ਦੀ ਰੱਖਿਆ ਕਰਦਿਆਂ ਜਾਨਾਂ ਵਾਰਨ ਵਾਲੇ ਅਤੇ ਸੱਪਾਂ ਦੀਆਂ ਸਿਰੀਆਂ ਮਸਲ ਕੇ ਦੇਸ਼ ਨੂੰ ਅੰਨ ਦੇਣ ਵਾਲੇ ਕਿਸਾਨ- ਮਜ਼ਦੂਰ ਅਤੇ ਕਿਸਾਨਾਂ- ਮਜ਼ਦੂਰਾਂ ਦੇ ਪੁੱਤ ਅੱਤਵਾਦੀ ਦਿਖਦੇ ਹਨ, ਜੋ ਨਰਿੰਦਰ ਮੋਦੀ ਦੀ ਹਿਟਲਰ ਸ਼ਾਹੀ ਖਿਲਾਫ਼ ਸੰਰਘਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਸੱਤਾ ’ਤੇ ਕਾਬਜ ਹੋਣ ਦੀ ਲਾਲਸਾ ਰੱਖਣ ਵਾਲੀ ਭਾਰਤੀ ਜਨਤਾ ਪਾਰਟੀ ਅਤੇ ਨਰਿੰਦਰ ਮੋਦੀ ਅੱਜ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸਾਬਕਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਦੇਸ਼ ਭਗਤ ਆਖ ਕੇ ਉਸ ਦੇ ਗੁਣ ਗਾਉਣ ਲੱਗੇ ਹਨ

Kotkapura Goli KandKotkapura Goli Kand

ਜਿਸ ਕੈਪਟਨ ਅਮਰਿੰਦਰ ਸਿੰਘ ਨੇ ਆਈ.ਐਸ.ਆਈ ਏਜੰਟ ਨੂੰ ਮਹਿਮਾਨ ਬਣਾ ਕੇ ਰੱਖਿਆ, ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੀ, ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ, ਕੋਟਕਪੂਰਾ ਗੋਲੀ ਦੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਨੂੰ ਹੱਥ ਨਹੀਂ ਪਾਇਆ ਅਤੇ ਨਾ ਹੀ ਨਸ਼ੇ- ਟਰਾਂਸਪੋਰਟ ਦੇ ਵੱਡੇ ਸਮਗਲਰਾਂ ਨੂੰ ਨੱਥ ਪਾਈ।

Harpal CheemaHarpal Cheema

ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ, ‘‘ਕਾਂਗਰਸੀ ਆਗੂ ਅਤੇ ਮੰਤਰੀ ਦੱਸਣ ਕਿ ਹੁਣ ਉਨ੍ਹਾਂ ਦਾ ਅਰੂਸਾ ਆਲਮ ਦੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ’ਤੇ ਰਹਿਣ ਬਾਰੇ ਕੀ ਸਟੈਂਡ ਹੈ? ਕੀ ਕਾਂਗਰਸੀਆਂ ਨੂੰ ਉਸ ਸਮੇਂ ਪਤਾ ਨਹੀਂ ਸੀ ਕਿ ਅਰੂਸਾ ਆਲਮ ਆਈ.ਐਸ.ਆਈ ਦੀ ਏਜੰਟ ਹੈ? ਪ੍ਰੰਤੂ ਉਸ ਸਮੇਂ ਤਾਂ ਕਾਂਗਰਸੀ ਆਪਣਾ ਮਾਫ਼ੀਆ ਰਾਜ ਚਲਾਉਣ ਲਈ ਅਰੂਸਾ ਆਲਮ ਕੋਲੋਂ ਸਿਫ਼ਾਰਸ਼ਾ ਪਾਉਂਦੇ ਸਨ।’’

ਚੀਮਾ ਨੇ ਮੰਗ ਕੀਤੀ ਕਿ ਆਈ.ਐਸ.ਆਈ ਦੀ ਏਜੰਟ ਅਰੂਸਾ ਆਲਮ ਨੂੰ ਆਪਣੇ ਘਰ ਵਿੱਚ ਪਨਾਹ ਦੇਣ ਦੇ ਦੋਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਸਮੇਤ ਉਦੋਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸੀਨੀਅਰ ਕਾਂਗਰਸੀ ਆਗੂ ਕੇਵਲ ਢਿੱਲੋਂ, ਸਾਬਕਾ ਡੀ.ਜੀ.ਪੀ ਦਿਨਕਰ ਗੁਪਤਾ, ਸਾਬਕਾ ਮੁੱਖ ਸਕੱਤਰ ਪੰਜਾਬ ਵਿੰਨੀ ਮਹਾਜਨ ਅਤੇ ਸਾਬਕਾ ਐਡਵੋਕੇਟ ਜਨਰਲ ਪੰਜਾਬ ਖਿਲਾਫ਼ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਕਾਰਵਾਈ ਕੀਤੀ ਜਾਵੇ, ਜਿਹੜੇ ਅਰੂਸਾ ਆਲਮ ਤੋਂ ਅਸ਼ੀਰਵਾਦ ਲੈਂਦੇ ਸਨ।

Captain Amarinder SinghCaptain Amarinder Singh

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਅਤੇ ਮਾਫ਼ੀਆ ਰਾਜ ਪੈਦਾ ਕਰਨ ਵਿੱਚ ਕਾਂਗਰਸ ਪਾਰਟੀ ਦੇ ਕੇਂਦਰੀ ਤੇ ਸੁਬਾਈ ਆਗੂ ਓਨੇ ਹੀ ਜ਼ਿੰਮੇਵਾਰ ਹਨ, ਜਿੰਨੇ ਕਿ ਕੈਪਟਨ ਅਮਰਿੰਦਰ ਸਿੰਘ।  ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛੇ ਜਾਂਦੇ ਸਵਾਲਾਂ ਤੋਂ ਕਾਂਗਰਸ ਦੇ ਮੰਤਰੀ ਤੇ ਸੰਤਰੀ ਹਰ ਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਬਚਾਉਂਦੇ ਰਹੇ ਹਨ ਅਤੇ ਹੁਣ ਉਨ੍ਹਾਂ ਦੇ ਖ਼ਿਲਾਫ਼ ਹੋਣ ਦਾ ਝੂਠਾ ਨਾਟਕ ਕਰ ਰਹੇ ਹਨ।

ਚੀਮਾ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਤੋਂ ਮੰਗ ਕੀਤੀ ਕਿ ਉਹ ਅਰੂਸਾ ਆਲਮ ਦੀ ਉਚ ਪੱਧਰੀ ਜਾਂਚ ਕਰਾਉਣ ਅਤੇ ਕੈਪਟਨ ਅਮਰਿੰਦਰ ਸਿੰਘ ਹੋਰਨਾਂ ਖਿਲਾਫ਼ ਸਖ਼ਤ ਕਾਰਵਾਈ ਕਾਰਨ। ਜੇਕਰ ਸੁਖਜਿੰਦਰ ਸਿੰਘ ਰੰਧਾਵਾ ਅਜਿਹੇ ਨਹੀਂ ਕਰਦੇ ਤਾਂ ਸਪੱਸ਼ਟ ਹੈ ਕਿ ਸਾਰੇ ਕਾਂਗਰਸੀ ਇੱਕੋ ਥੈਲੀ ਦੇ ਚੱਟੇ- ਵੱਟੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement