ਕੈਂਸਰ ਦੇ ਮਰੀਜ਼ਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ- ਡਾ. ਵੇਰਕਾ
Published : Oct 21, 2021, 3:47 pm IST
Updated : Oct 21, 2021, 3:47 pm IST
SHARE ARTICLE
Raj Kumar Verka
Raj Kumar Verka

ਸਟੇਟ ਕੈਂਸਰ ਇੰਸਟੀਚਿਊਟ ਅੰਮ੍ਰਿਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਮੁਕੰਮਲ ਹੋਣ ਦੇ ਨੇੜੇ

ਚੰਡੀਗੜ੍ਹ: ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 159.61 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸਟੇਟ ਕੈਂਸਰ ਇੰਸਟੀਚਿਊਟ ਅੰਮ੍ਰਿਤਸਰ  ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ ਅਤੇ ਇਸ ਦੇ ਨਾਲ ਇਨ੍ਹਾਂ ਇਲਾਕਿਆਂ ਦੇ ਕੈਂਸਰ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਾਪਤ ਕਰਨ ’ਚ ਆਸਾਨੀ ਹੋਵੇਗੀ।

Cabinet Minister Raj Kumar VerkaCabinet Minister Raj Kumar Verka

ਹੋਰ ਪੜ੍ਹੋ: ਸ਼ਾਹਰੁਖ ਖ਼ਾਨ ਦੇ ਘਰ ਨਹੀਂ ਮਾਰਿਆ ਛਾਪਾ, ਆਰਯਨ ਨਾਲ ਜੁੜੇ ਦਸਤਾਵੇਜ਼ ਲੈਣ ਗਈ ਸੀ ਟੀਮ- NCB

ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਦੇ ਹੋਏ ਡਾ. ਵੇਰਕਾ ਨੇ ਦੱਸਿਆ ਕਿ ਸਟੇਟ ਕੈਂਸਰ ਇੰਸਟੀਚਿਊਟ ਅੰਮ੍ਰਿਤਸਰ ਦਾ 114.61 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਚੱਲ ਰਿਹਾ ਹੈ ਅਤੇ ਹੁਣ ਤੱਕ 85 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਹ ਇੰਸਟੀਚਿਊਟ ਇਸੇ ਸਾਲ ਸ਼ੁਰੂ ਹੋ ਜਾਵੇਗਾ। ਇਸ ਇੰਸਟੀਚਿਊਟ ਦਾ ਕੰਮ ਮੁਕੰਮਲ ਕਰਨ ਦਾ ਟੀਚਾ ਅਕਤੂਬਰ 2021 ਨਿਰਧਾਰਤ ਕੀਤਾ ਗਿਆ ਸੀ। ਡਾ. ਵੇਰਕਾ ਨੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਇਸ ਇੰਸਟੀਚਿਊਟ ਦਾ ਕੰਮ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ ਹਨ।

Punjab GovtPunjab Govt

ਹੋਰ ਪੜ੍ਹੋ: ਪੁਲਿਸ ਯਾਦਗਾਰੀ ਦਿਵਸ: ਰੰਧਾਵਾ ਤੇ DGP ਸਹੋਤਾ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਡਾ. ਵੇਰਕਾ ਅਨੁਸਾਰ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ 80 ਫ਼ੀਸਦੀ ਕੰਮ ਮੁਕੰਮਲ ਹੋ ਗਿਆ ਹੈ। ਇਹ ਸੈਂਟਰ 45 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਹ ਮਾਰਚ 2022 ਵਿੱਚ ਕੰਮ ਕਰਨਾ ਆਰੰਭ ਕਰ ਦੇਵੇਗਾ। ਡਾ. ਵੇਰਕਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੈਂਸਰ ਦੇ ਮਰੀਜ਼ਾਂ ਨੂੰ ਵਧੀਆ ਇਲਾਜ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸੈਂਟਰਾਂ ਵਿੱਚ ਉੱਚ ਦਰਜੇ ਦਾ ਬੁਨਿਆਦੀ ਢਾਂਚਾ, ਮਸ਼ੀਨਰੀ, ਸਾਜੋ-ਸਮਾਨ ਉਪਲਭਦ ਕਰਵਾਇਆ ਜਾਵੇਗਾ ਤਾਂ ਜੋ ਕੈਂਸਰ ਦੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਸਕੇ।

Raj Kumar VerkaRaj Kumar Verka

ਹੋਰ ਪੜ੍ਹੋ: ਭਾਰਤ ’ਚ ਲਗਾਏ ਗਏ ਕੋਰੋਨਾ ਦੇ 100 ਕਰੋੜ ਟੀਕੇ, WHO ਨੇ PM ਤੇ ਕੋਰੋਨਾ ਯੋਧਿਆਂ ਨੂੰ ਦਿੱਤੀ ਵਧਾਈ

ਡਾ. ਵੇਰਕਾ ਨੇ ਦੱਸਿਆ ਕਿ ਮੁੱਖ ਮੰਤਰੀ ਰਾਹਤ ਕੋਸ਼ ਸਕੀਮ ਹੇਠ ਕੈਂਸਰ ਦੇ ਮਰੀਜ਼ਾਂ ਨੂੰ 1.5 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਜਦਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਹੇਠ ਮਰੀਜ਼ਾਂ ਦਾ ਪੰਜ ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਕੀਤਾ ਜਾ ਰਿਹਾ ਹੈ। ਡਾ. ਵੇਰਕਾ ਅਨੁਸਾਰ ਕੈਂਸਰ ਦੇ ਮਰੀਜ਼ਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਦੇ ਲਈ ਕਰੋਨਿਕ ਡਜ਼ੀਜ਼ ਸਰਟੀਫਿਕੇਟ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਖੇ ਵੀ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਬਨਾਉਣ ਦੀ ਯੋਜਨਾ ਹੈ ਜਿਸ ਦੇ ਲਈ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement