ਰਾਜਾ ਵੜਿੰਗ ਦੇ ਰਿਪੋਰਟ ਕਾਰਡ 'ਚ ਸਿਆਸੀ ਟਰਾਂਸਪੋਰਟ ਮਾਫ਼ੀਆ ਖਿਲਾਫ਼ ਕਾਰਵਾਈ ਸ਼ਾਮਲ ਨਹੀਂ: ਦਿਨੇਸ਼ ਚੱਢਾ
Published : Oct 21, 2021, 6:50 pm IST
Updated : Oct 21, 2021, 6:50 pm IST
SHARE ARTICLE
Dinesh Chadha
Dinesh Chadha

ਸਿਆਸੀ ਟਰਾਂਸਪੋਰਟ ਮਾਫ਼ੀਆ ਵੱਲੋਂ ਪਿਛਲੇ 15 ਸਾਲਾਂ ਦੌਰਾਨ ਖ਼ਜ਼ਾਨੇ 'ਚੋਂ ਲੁੱਟੇ 20 ਹਜ਼ਾਰ ਕਰੋੜ ਰਿਕਵਰ ਹੋਣ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਅਤੇ ਆਰ.ਟੀ.ਆਈ ਕਾਰਕੁੰਨ ਐਡਵੋਕੇਟ ਦਿਨੇਸ਼ ਚੱਢਾ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਚੰਡੀਗੜ 'ਚ ਕੀਤੇ ਦਾਅਵਿਆਂ ਨੂੰ ਗੋਗਲੂਆਂ ਤੋਂ ਮਿੱਟੀ ਝਾੜਣਾ ਕਰਾਰ ਦਿੰਦਿਆਂ ਕਿਹਾ, ''ਟਰਾਂਸਪੋਰਟ ਮੰਤਰੀ ਜੀ ਤੁਸੀਂ ਅੰਕੜਿਆਂ ਦਾ ਖੇਲ ਖੇਡ ਕੇ ਸਵਾਦ ਲੈ ਰਹੋ, ਪਰ ਪੰਜਾਬ ਵਾਸੀਆਂ ਨੂੰ ਅਸਲ ਸਵਾਦ ਉਦੋਂ ਆਉਣਾ ਜਦੋਂ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੇ ਟਰਾਂਸਪੋਰਟ ਮਾਫ਼ੀਆ ਖ਼ਿਲਾਫ਼ ਪਰਚੇ ਦਰਜ ਹੋਣਗੇ ਅਤੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਦਾ ਪੈਸਾ ਵਾਪਸ ਕਰਾਉਂਗੇ।'' ਦਿਨੇਸ਼ ਚੱਢਾ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੀਆਂ ਸਰਕਾਰਾਂ ਵੇਲੇ ਸਰਕਾਰੀ ਟਰਾਂਸਪੋਰਟ ਨੂੰ ਲੁੱਟਣ ਦੇ ਸਬੂਤਾਂ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ ਅਤੇ ਇਸ ਸਮੇਂ 'ਆਪ' ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੀ ਹਾਜਰ ਸਨ।

Dinesh ChadhaDinesh Chadha

ਹੋਰ ਪੜ੍ਹੋ: ਨਿਹੰਗ ਅਮਨ ਸਿੰਘ ਦਾ ਬੁੱਢਾ ਦਲ ਨਾਲ ਕੋਈ ਸਬੰਧ ਨਹੀਂ- ਬਾਬਾ ਮਾਨ ਸਿੰਘ

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਸਵਾਲ ਕੀਤਾ ਕਿ ਉਹ ਆਪਣੇ ਰਿਪੋਰਟ ਕਾਰਡ 'ਚ ਦੱਸਣ ਕਿ ਉਹਨਾਂ ਨੇ ਕਾਂਗਰਸੀਆਂ ਅਤੇ ਅਕਾਲੀਆਂ ਦੇ ਨਜਾਇਜ ਵਾਧਿਆਂ ਵਾਲੇ ਹਜ਼ਾਰਾਂ ਪਰਮਿਟਾਂ ਵਿਚੋਂ ਕਿੰਨਿਆਂ ਨੂੰ ਰੱਦ ਕੀਤਾ ਹੈ? ਕਿੰਨੇ ਪਰਚੇ ਦਰਜ ਕਰਵਾ ਕੇ ਲੁੱਟੇ ਗਏ ਟੈਕਸ ਦੀ ਰਿਕਵਰੀ ਸ਼ੁਰੂ ਕਰਵਾਈ ਹੈ? ਉਹਨਾਂ ਕਿਹਾ ਕਿ ਜੇਕਰ ਵੜਿੰਗ ਵੱਲੋਂ ਪਿੱਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦਾ ਕੀਤਾ ਗਿਆ ਪੱਸ਼ਚਾਤਾਪ ਸੱਚਾ ਹੈ ਤਾਂ ਉਸ ਸਮੇਂ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਹੀਆਂ ਬੀਬੀ ਰਜ਼ੀਆ ਸੁਲਤਾਨਾ ਅਤੇ ਬੀਬੀ ਅਰੁਣਾ ਚੌਧਰੀ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਾਹਰ ਕੀਤਾ ਜਾਵੇ, ਜਿਨਾਂ ਮੰਤਰੀ ਹੁੰਦਿਆਂ ਟਰਾਂਸਪੋਰਟ ਮਾਫ਼ੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।

Raja Warring Raja Warring

ਹੋਰ ਪੜ੍ਹੋ: ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਵਿਅਕਤੀ ਦੇ ਪਿੰਡ ਵਾਸੀ ਦਾ ਬਿਆਨ, 'ਉਹ ਗਲਤ ਆਦਮੀ ਤੇ ਨਕਲੀ ਨਿਹੰਗ ਨਹੀਂ'

ਚੱਢਾ ਨੇ ਕਿਹਾ, ''ਟਰਾਂਸਪੋਰਟ ਮੰਤਰੀ ਨੇ ਆਪਣੀ ਪਿੱਠ ਆਪ ਥਾਪੜਦੇ ਹੋਏ ਕਹਿੰਦੇ ਹਨ ਕਿ ਉਹਨਾਂ 258 ਬੱਸਾਂ ਨੂੰ ਬੰਦ ਕੀਤਾ ਹੈ, ਜਿਸ ਨਾਲ 53 ਲੱਖ ਤੋਂ ਜ਼ਿਆਦਾ ਪ੍ਰਤੀ ਦਿਨ ਦਾ ਟਰਾਂਸਪੋਰਟ ਵਿਭਾਗ ਨੂੰ ਲਾਭ ਹੋਇਆ ਹੈ। ਅਜਿਹੀਆਂ ਨਜਾਇਜ ਬੱਸਾਂ ਕਾਰਨ ਪਿਛਲੇ 15 ਸਾਲਾਂ 'ਚ ਵਿਭਾਗ ਨੂੰ ਕਰੀਬ 3 ਹਜ਼ਾਰ ਕਰੋੜ ਦਾ ਨੁਕਸਾਨ ਹੋਇਆ ਹੈ।'' ਉਹਨਾਂ ਟਰਾਂਸਪੋਰਟ ਮੰਤਰੀ ਨੂੰ ਸਵਾਲ ਪੁੱਛਿਆ ਕਿ ਜੇ ਪੰਜਾਬ ਵਿੱਚ ਚੱਲਦੀਆਂ 5 ਹਜ਼ਾਰ ਨਜਾਇਜ਼ ਚਲਦੀਆਂ ਬੱਸਾਂ ਖ਼ਿਲਾਫ਼ ਸਹੀ ਅਰਥਾਂ ਵਿੱਚ ਕਾਰਵਾਈ ਹੁੰਦੀ ਤਾਂ ਰਾਜਾ ਵੜਿੰਗ ਦੇ ਆਪਣੇ ਕਬੂਲਨਾਮੇ ਅਨੁਸਾਰ ਹੀ ਪੰਜਾਬ ਦੇ ਖ਼ਜ਼ਾਨੇ 'ਤੇ 15-20 ਹਜ਼ਾਰ ਕਰੋੜ ਤੋਂ ਜ਼ਿਆਦਾ ਦਾ ਡਾਕਾ ਵੱਜਿਆ ਹੈ।

Dinesh ChadhaDinesh Chadha

ਹੋਰ ਪੜ੍ਹੋ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ

'ਆਪ' ਆਗੂ ਨੇ ਕਿਹਾ ਕਿ ਉਹਨਾਂ ਟਰਾਂਸਪੋਰਟ ਮੰਤਰੀ ਨੂੰ ਪੱਤਰ ਲਿਖ ਕੇ  ਅਤੇ ਟਵੀਟ 'ਤੇ ਸੁਨੇਹਾ ਲਾ ਕੇ ਬਿਨਾਂ ਨੀਤੀ ਤੋਂ ਰੂਟ ਪਰਮਿਟ ਵਧਾਉਣ ਵਾਲੇ ਅਕਾਲੀਆਂ ਅਤੇ ਕਾਂਗਰਸੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਕਈ ਵਾਰ ਬੇਨਤੀ ਕੀਤੀ ਹੈ, ਪਰ ਮੰਤਰੀ ਨੇ ਇਨਾਂ ਸਿਆਸੀ ਟਰਾਂਸਪੋਟਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਚੱਢਾ ਨੇ ਦੱਸਿਆ ਕਿ ਉਹਨਾਂ ਟਰਾਂਸਪੋਰਟ ਮੰਤਰੀ ਨੂੰ ਭੇਜੇ ਪੱਤਰ ਚ ਲਿਖਿਆ ਹੈ ਕਿ ਟਰਾਂਸਪੋਰਟ ਵਿਭਾਗ ਵਲੋਂ ਜਾਰੀ ਕੀਤੇ ਜਾਣ ਵਾਲੇ ਬੱਸ ਪਰਮਿਟਾਂ ਵਿਚ ਸਰਕਾਰੀ ਬੱਸਾਂ ਅਤੇ ਪ੍ਰਾਈਵੇਟ ਬੱਸਾਂ ਦੇ ਪਰਮਿਟਾਂ ਦੀ ਹੱਦ ਨਿਸ਼ਚਿਤ ਹੁੰਦੀ ਹੈ।

ਹੋਰ ਪੜ੍ਹੋ: ਕੈਂਸਰ ਦੇ ਮਰੀਜ਼ਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ- ਡਾ. ਵੇਰਕਾ

ਉਦਾਹਰਣ ਵਜੋਂ 1990 ਚ ਸਟੇਟ ਹਾਈਵੇਜ ਉੱਤੇ ਸਰਕਾਰੀ ਅਤੇ ਪ੍ਰਾਈਵੇਟ ਪਰਮਿਟਾਂ ਦਾ ਕੋਟਾ 50:50 ਪ੍ਰਤੀਸ਼ਤ ਸੀ। ਪਰ ਉਦੋਂ ਤੋਂ ਲੈ ਕੇ ਅੱਜ ਤੱਕ ਦੀਆਂ ਅਕਾਲੀ ਤੇ ਕਾਂਗਰਸ ਸਰਕਾਰਾਂ ਦੀ ਮਿਲੀਭੁਗਤ ਨਾਲ਼ ਸਿਆਸੀ ਲੋਕਾਂ ਨੂੰ ਪ੍ਰਾਈਵੇਟ ਕੋਟੇ ਤੋਂ ਵਧ ਕੇ ਪਰਮਿਟ ਦੇਣ ਲਈ ਟਰਾਂਸਪੋਰਟ ਨੀਤੀ ਦੀ ਉਲੰਘਣਾ ਕੀਤੀ ਗਈ ਹੈ । ਉਹਨਾਂ ਕਿਹਾ ਕਿ ਸਰਕਾਰੀ ਕੋਟੇ ਨੂੰ ਅਸਿੱਧੇ ਤੌਰ ਤੇ ਖਤਮ ਕਰਨ ਲਈ ਪ੍ਰਾਈਵੇਟ ਬੱਸਾਂ ਦੇ ਪਰਮਿਟਾਂ ਨੂੰ 5- 5 ਗੁਣਾ ਵਧਾ ਦਿੱਤਾ ਗਿਆ ਅਤੇ ਕਈ ਪਰਮਿਟਾਂ 'ਚ  10-10 ਬਾਰ ਵਾਧਾ ਕੀਤਾ ਗਿਆ।

Amrinder Singh Raja WarringAmrinder Singh Raja Warring

ਹੋਰ ਪੜ੍ਹੋ: ਭਾਰਤ ’ਚ ਲਗਾਏ ਗਏ ਕੋਰੋਨਾ ਦੇ 100 ਕਰੋੜ ਟੀਕੇ, WHO ਨੇ PM ਤੇ ਕੋਰੋਨਾ ਯੋਧਿਆਂ ਨੂੰ ਦਿੱਤੀ ਵਧਾਈ

ਐਡਵੋਕੇਟ ਚੱਢਾ ਨੇ ਪੱਤਰ ਦੇ ਨਾਲ ਹੀ ਔਰਬਿਟ ਬੱਸ ਕੰਪਨੀ, ਰਾਜਧਾਨੀ, ਪ੍ਰਿੰਸ ਹਾਈਵੇਅ, ਤਾਜ ਟਰੈਵਲਜ਼ ਅਤੇ ਨਿਊ ਦੀਪ ਟਰਾਂਸਪੋਰਟਾਂ ਦੇ ਬੱਸ ਪਰਮਿਟਾਂ ਦੀ ਸੂਚੀ ਸਬੂਤ ਦੇ ਤੌਰ ਤੇ ਟਰਾਂਸਪੋਰਟ ਮੰਤਰੀ ਨੂੰ ਭੇਜੀ ਸੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।  ਚੱਢਾ ਨੇ ਦੱਸਿਆ ''ਮਾਣਯੋਗ ਹਾਈਕੋਰਟ ਹਾਈਕੋਰਟ ਨੇ ਵੀ ਦਸੰਬਰ 2012 ਦੀ ਜੱਜਮੈਂਟ ਚ ਸਪਸ਼ਟ ਲਿਖਿਆ ਹੈ ਕਿ ਪ੍ਰਾਈਵੇਟ ਬੱਸਾਂ ਨੂੰ ਫਾਇਦਾ ਦੇਣ ਦੇ ਪਰਮਿਟਾਂ ਚ ਇਹ ਗੈਰਕਨੂੰਨੀ ਵਾਧੇ ਸਰਕਾਰੀ ਬੱਸਾਂ ਨੂੰ ਖਤਮ ਕਰਨ ਵਾਲੇ ਹਨ। ਪਰ ਫਿਰ ਵੀ ਅੱਜ ਤੱਕ ਨਾ ਤਾਂ ਇਨਾਂ ਕਰੀਬ 5000 ਨਜਾਇਜ ਪਰਮਿਟਾਂ ਤੇ  ਕੋਈ ਵੀ ਕਾਰਵਾਈ ਕੀਤੀ ਗਈ ਤੇ ਨਾ ਹੀ ਇਨਾਂ ਪਰਮਿਟਾਂ ਲਈ ਜਿੰਮੇਵਾਰ ਅਧਿਕਾਰੀਆਂ ਅਤੇ ਨੇਤਾਵਾਂ ਤੇ ਕੋਈ ਕਾਰਵਾਈ ਕੀਤੀ ਗਈ।'' ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਇਸ ਤਰਾਂ ਦੇ ਹਜ਼ਾਰਾਂ ਪਰਮਿਟਾਂ ਨੂੰ ਤੁਰੰਤ ਰੱਦ ਕਰਨ, ਜਿੰਮੇਵਾਰ ਅਫਸਰਾਂ ਅਤੇ ਸਿਆਸੀ ਲੋਕਾਂ ਉੱਤੇ ਪਰਚਾ ਦਰਜ ਕਰਵਾਉਣ ਦੀ ਮੰਗ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement