
ਪਿਛਲੇ ਦੋ ਮਹੀਨਿਆਂ ਤੋਂ ਕਿਸਾਨੀ ਅੰਦੋਲਨ ਚ ਲੈ ਰਹੇ ਸਨ ਹਿੱਸਾ
ਪਟਿਆਲਾ : ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ 11 ਮਹੀਨਿਆਂ ਤੋਂ ਵਧ ਦਾ ਸਮਾਂ ਹੋ ਗਿਆ। ਇਸ ਦੌਰਾਨ 600 ਤੋਂ ਵਧੇਰੇ ਕਿਸਾਨ ਸ਼ਹੀਦ (Tragic news from Kisan Morcha) ਹੋ ਗਏ ਹਨ।
Farmers Protest
ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ। ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਦਾ ਇੱਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ।
Farmers Protest
ਮ੍ਰਿਤਕ ਕਿਸਾਨ ਦੀ ਪਛਾਣ ਕਰਨੈਲ ਸਿੰਘ ਵਜੋਂ ਹੋਈ ਹੈ, ਜੋ ਪਟਿਆਲਾ ਦੇ ਪਿੰਡ ਰੇਨੋ ਦਾ ਵਸਨੀਕ ਹੈ। ਸ਼ੁਰੂਆਤੀ ਜਾਂਚ ਵਿੱਚ ਮੌਤ ਦਾ ਕਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੋਸਟਮਾਰਟਮ ਰਿਪੋਰਟ ਆਉਣ ‘ਤੇ ਹੀ ਮੌਤ ਦੇ ਸਹੀ ਕਾਰਨਾਂ ਦਾ ਪਰ ਲੱਗ ਸਕੇਗਾ। ਫਿਲਹਾਲ ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ ਗਿਆ ਹੈ। ਕਰਨੈਲ ਸਿੰਘ ਪਿਛਲੇ ਦੋ ਮਹੀਨਿਆਂ ਤੋਂ ਕਿਸਾਨੀ ਅੰਦੋਲਨ ਵਿਚ ਹਿੱਸਾ ਲੈ ਰਿਹਾ ਸੀ।
Karnail Singh