ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ
Published : Oct 21, 2021, 7:50 pm IST
Updated : Oct 21, 2021, 7:50 pm IST
SHARE ARTICLE
Vigilance nabs ASI for taking bribe Rs.15,000
Vigilance nabs ASI for taking bribe Rs.15,000

ਸ਼ਿਕਾਇਤਰਕਤਾ ਨੇ ਅੱਗੇ ਦੱਸਿਆ ਕਿ ਉਹ ਮੁਲਜ਼ਮ  ਏ.ਐਸ.ਆਈ. ਨੂੰ ਪਹਿਲਾਂ ਹੀ 5,000 ਰੁਪਏ ਪਹਿਲੀ ਕਿਸ਼ਤ ਵਜੋਂ ਦੇ ਚੁੱਕਾ ਹੈ।

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਸ਼ੰਕਰ, ਥਾਣਾ ਸਦਰ ਨਕੋਦਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਸੰਤਾ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਕੁਲਜੀਤ ਸਿੰਘ ਦੀ ਸ਼ਿਕਾਇਤ 'ਤੇ ਫ਼ੜਿਆ ਹੈ ਜੋ ਕਿ ਨਕੋਦਰ ਵਿਖੇ ਗੈਸ ਏਜੰਸੀ ਵਿਖੇ ਕੰਮ ਕਰਦਾ ਹੈ।

Vigilance nabs 18 officials, 4 private persons in 12 bribery cases during MayVigilance nabs ASI for taking bribe Rs.15,000

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਕੇਸ ਵਿਚ ਉਸ ਨੂੰ ਸ਼ਾਮਲ ਨਾ ਕਰਨ ਬਦਲੇ ਉਕਤ ਏ.ਐਸ.ਆਈ. ਵਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਰਕਤਾ ਨੇ ਅੱਗੇ ਦੱਸਿਆ ਕਿ ਉਹ ਮੁਲਜ਼ਮ  ਏ.ਐਸ.ਆਈ. ਨੂੰ ਪਹਿਲਾਂ ਹੀ 5,000 ਰੁਪਏ ਪਹਿਲੀ ਕਿਸ਼ਤ ਵਜੋਂ ਦੇ ਚੁੱਕਾ ਹੈ।

Punjab Vigilance BureauPunjab Vigilance Bureau nabs ASI for taking bribe Rs.15,000

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਹਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement