
ਮੁਲਜ਼ਮਾਂ ਕੋਲੋਂ ਇੱਕ ਏਕੇ-47 ਅਸਾਲਟ ਰਾਈਫਲ ਅਤੇ ਤਿੰਨ ਪਿਸਤੌਲ ਅਤੇ ਗੋਲਾ ਬਾਰੂਦ ਕੀਤੇ ਗਏ ਸਨ ਬਰਾਮਦ
ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਗੈਂਗਸਟਰਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਹਨਾਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਇੱਕ ਏਕੇ-47 ਅਸਾਲਟ ਰਾਈਫਲ ਅਤੇ ਤਿੰਨ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਇਸ ਮੋਡਿਊਲ ਨੂੰ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ 'ਤੇ ਚਲਾਇਆ ਜਾ ਰਿਹਾ ਹੈ।
ਇਨ੍ਹਾਂ ਗੈਂਗਸਟਰਾਂ ਨੂੰ ਅੰਮ੍ਰਿਤਸਰ ਦੇ ਇੱਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਭਿੱਖੀਵਿੰਡ ਦੇ ਰਹਿਣ ਵਾਲੇ ਬਲਰਾਜ ਸਿੰਘ, ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਦੇ ਰਹਿਣ ਵਾਲੇ ਆਤਿਸ਼ ਕੁਮਾਰ ਅਤੇ ਅਵਿਨਾਸ਼ ਕੁਮਾਰ ਵਜੋਂ ਹੋਈ ਹੈ। ਤਿੰਨੋਂ ਮੁਲਜ਼ਮ ਗੁਜਰਾਤ ਵਿੱਚ ਇੱਕ ਟਾਈਲ ਫੈਕਟਰੀ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ ਸਨ।