ਅਮਨ ਅਰੋੜਾ ਨੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Published : Oct 21, 2022, 6:15 pm IST
Updated : Oct 21, 2022, 6:15 pm IST
SHARE ARTICLE
photo
photo

'ਮੌਜੂਦਾ ਸਰਕਾਰ ਨੇ ਆਪਣੇ ਸੱਤ ਮਹੀਨਿਆਂ ਦੇ ਕਾਰਜਕਾਲ ਦੌਰਾਨ 18,543 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ'

 

ਚੰਡੀਗੜ੍ਹ: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ ਵਿਖੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਮਿਲਣ ਦੀਆਂ ਵਧਾਈਆਂ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਭਿ੍ਸ਼ਟਾਚਾਰ-ਮੁਕਤ ਪ੍ਰਸ਼ਾਸਨ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਕਰਮਚਾਰੀਆਂ ਨੂੰ ਇਨ੍ਹਾਂ ਦੀ ਸੌਖ ਮੁਤਾਬਕ ਨੇੜਲੇ ਸਟੇਸ਼ਨਾਂ ਉਤੇ ਤਾਇਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਨਵਨਿਯੁਕਤ ਮੁਲਾਜ਼ਮਾਂ ਨੂੰ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੋਂ ਇਲਾਵਾ 6 ਫ਼ੀਸਦੀ ਮਹਿੰਗਾਈ ਭੱਤਾ (ਡੀ.ਏ.) ਦੇਣ ਦਾ ਵੀ ਫ਼ੈਸਲਾ ਕੀਤਾ ਹੈ ਕਿਉਂਕਿ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਸੱਤ ਮਹੀਨਿਆਂ ਦੇ ਕਾਰਜਕਾਲ ਦੌਰਾਨ 18,543 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement