
ਰਾਹਤ ਅਤੇ ਬਚਾਅ ਕਾਰਜ ਜਾਰੀ
ਅਰੁਣਾਚਲ ਪ੍ਰਦੇਸ਼ : ਅੱਜ ਇਥੇ ਇੱਕ ਵੱਡਾ ਵਾਪਰਿਆ ਜਿਸ ਵਿੱਚ ਇੱਕ ਫੌਜੀ ਜਹਾਜ ਹਾਦਸਾਗ੍ਰਸਤ ਹੋ ਗਿਆ। ਘਟਨਾ ਟੂਟਿੰਗ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੂਰ ਸਿਆਂਗ ਜ਼ਿਲ੍ਹੇ ਦੇ ਸਿੰਗਿੰਗ ਪਿੰਡ ਨੇੜੇ ਦੀ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਿਫੈਂਸ ਪੀਆਰਓ ਨੇ ਜਿੱਥੇ ਇਹ ਹਾਦਸਾ ਵਾਪਰਿਆ, ਉੱਥੇ ਪਹੁੰਚਣ ਲਈ ਕੋਈ ਸੜਕ ਨਹੀਂ ਹੈ।
ਅਜਿਹੇ 'ਚ ਬਚਾਅ ਕਾਰਜ ਚਲਾਉਣ 'ਚ ਵੀ ਦਿੱਕਤ ਆ ਰਹੀ ਹੈ। ਹਾਲਾਂਕਿ ਬਚਾਅ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਜਾਣਕਾਰੀ ਮੁਤਾਬਕ ਫ਼ੌਜ ਦਾ ਐਡਵਾਂਸ ਲਾਈਟ ਹੈਲੀਕਾਪਟਰ (ਏ.ਐੱਲ.ਐੱਚ.) ਸਵੇਰੇ ਕਰੀਬ 10.40 ਵਜੇ ਕਰੈਸ਼ ਹੋ ਗਿਆ। ਭਾਰਤੀ ਫ਼ੌਜ ਦਾ ਹੈਲੀਕਾਪਟਰ ਨੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਪਹਿਲਾਂ ਅਸਾਮ ਦੇ ਲਿਕਾਬਲੀ ਤੋਂ ਉਡਾਣ ਭਰੀ ਸੀ।
ਜਹਾਜ਼ ਨੂੰ ਲੱਭਣ ਲਈ ਖੋਜ ਅਤੇ ਬਚਾਅ ਟੀਮ ਮੌਕੇ 'ਤੇ ਪਹੁੰਚ ਗਈ ਹੈ। ਫ਼ੌਜ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੋ ਏਐਲਐਚ ਅਤੇ ਇੱਕ ਐਮਆਈ-17 ਤਾਇਨਾਤ ਕੀਤੇ ਗਏ ਹਨ। ਇਸ ਤੋਂ ਪਹਿਲਾਂ ਇਸ ਸਾਲ 5 ਅਕਤੂਬਰ ਨੂੰ ਅਰੁਣਾਚਲ ਪ੍ਰਦੇਸ਼ 'ਚ ਫੌਜ ਦਾ ਚੀਤਾ ਹੈਲੀਕਾਪਟਰ ਵੀ ਹਾਦਸੇ ਦਾ ਸ਼ਿਕਾਰ ਹੋਇਆ ਸੀ, ਜਿਸ 'ਚ ਇਕ ਪਾਇਲਟ ਸ਼ਹੀਦ ਹੋ ਗਿਆ ਸੀ।