
ਮ੍ਰਿਤਕ ਨੌਜਵਾਨ ਦੀ ਪਛਾਣ ਹੈਰੀ (21) ਪੁੱਤਰ ਗੁਰਸੇਵਕ ਸਿੰਘ ਵਾਸੀ ਬੱਲੂਆਣਾ ਵਜੋਂ ਹੋਈ ਹੈ।
ਬਠਿੰਡਾ- ਸਥਾਨਕ ਬੀੜ ਤਲਾਬ ਚਿੜੀਆਘਰ ਨੇੜੇ ਚਿੱਟੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨਸ਼ੇ ਦਾ ਆਦੀ ਸੀ। ਉਸ ਨੇ ਨਸ਼ੇ ਦਾ ਟੀਕਾ ਲਗਾਇਆ ਗਿਆ ਸੀ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਸੀ। ਸੂਚਨਾ ਮਿਲਣ ’ਤੇ ਸਹਾਰਾ ਹੈੱਡਕੁਆਰਟਰ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਮੌਕੇ ’ਤੇ ਪਹੁੰਚੀ, ਜਿੱਥੇ ਨੌਜਵਾਨ ਬੇਹੋਸ਼ ਪਿਆ ਸੀ। ਨੌਜਵਾਨ ਨੂੰ ਸਹਾਰਾ ਵਰਕਰਾਂ ਨੇ ਚੁੱਕ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਨੇੜੇ ਹੀ ਮਿਲੇ ਇਕ ਹੋਰ ਨੌਜਵਾਨ ਨੇ ਚਿੱਟੇ ਦੇ ਟੀਕੇ ਲਗਾਉਣ ਬਾਰੇ ਦੱਸਿਆ। ਮ੍ਰਿਤਕ ਨੌਜਵਾਨ ਦੀ ਪਛਾਣ ਹੈਰੀ (21) ਪੁੱਤਰ ਗੁਰਸੇਵਕ ਸਿੰਘ ਵਾਸੀ ਬੱਲੂਆਣਾ ਵਜੋਂ ਹੋਈ ਹੈ। ਪੁਲਿਸ ਥਾਣਾ ਸਦਰ ਅਗਲੀ ਕਾਰਵਾਈ ਕਰ ਰਹੀ ਹੈ