ਮੁੱਖ ਸਕੱਤਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼
Published : Oct 21, 2022, 3:08 pm IST
Updated : Oct 21, 2022, 3:08 pm IST
SHARE ARTICLE
 Instructions to the Chief Secretary for timely disposal of corruption cases
Instructions to the Chief Secretary for timely disposal of corruption cases

ਭ੍ਰਿਸ਼ਟਾਚਾਰ ਨਾਬਰਦਾਸ਼ਤਯੋਗ ਹੈ ਅਤੇ ਕਿਸੇ ਵੀ ਰਿਸ਼ਵਤਖੋਰ ਖਿਲਾਫ ਬਿਲਕੁਲ ਵੀ ਨਰਮੀ ਨਾ ਵਰਤੀ ਜਾਵੇ।

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਪਣੇ ਦਫਤਰ ਵਿਚ ਸਮੂਹ ਵਿਭਾਗਾਂ ਅਤੇ ਵਿਜੀਲੈਂਸ ਵਿਭਾਗ ਦੇ ਸੀਨੀਅਰ ਅਫਸਰਾਂ ਦੀ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਫ ਤੇ ਸਪੱਸ਼ਟ ਹਦਾਇਤਾਂ ਹਨ ਕਿ ਭ੍ਰਿਸ਼ਟਾਚਾਰ ਨਾਬਰਦਾਸ਼ਤਯੋਗ ਹੈ ਅਤੇ ਕਿਸੇ ਵੀ ਰਿਸ਼ਵਤਖੋਰ ਖਿਲਾਫ ਬਿਲਕੁਲ ਵੀ ਨਰਮੀ ਨਾ ਵਰਤੀ ਜਾਵੇ।

ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਲਈ ਵਚਨਬੱਧ ਹੈ ਅਤੇ ਇਸ ਮਕਸਦ ਲਈ ਉੱਪਰ ਤੋਂ ਹੇਠਲੇ ਪੱਧਰ ਤੱਕ ਰਿਸ਼ਵਤਖੋਰੀ ਨੂੰ ਹਰ ਹਾਲਤ ਵਿਚ ਬੰਦ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗਾਂ ਵਿਚ ਵਿਜੀਲੈਂਸ ਵੱਲੋਂ ਜਾਂ ਸਬੰਧਤ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ-ਪੜਤਾਲ ਚੱਲ ਰਹੀ ਹੈ ਉਸ ਨੂੰ ਨਿਯਮਾਂ ਮੁਤਾਬਕ ਮੁਕੰਮਲ ਕੀਤਾ ਜਾਵੇ ਅਤੇ ਇਸ ਵਿਚ ਕਿਸੇ ਵੀ ਪ੍ਰਕਾਰ ਦੀ ਦੇਰੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਸਪੱਸ਼ਟ ਹਦਾਇਤ ਕੀਤੀ ਕਿ ਕਿਸੇ ਵੀ ਦੋਸ਼ੀ ਨੂੰ ਬਿਲਕੁਲ ਵੀ ਬਖਸ਼ਿਆਂ ਨਾ ਜਾਵੇ। ਕਾਨੂੰਨ ਅਨੁਸਾਰ ਰਿਸ਼ਵਤਖੋਰਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇ ਪਰ ਕਿਸੇ ਵੀ ਨਿਰਦੋਸ਼ ਵਿਅਕਤੀ ਨਾਲ ਅਨਿਆਂ ਬਿਲਕੁਲ ਨਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਵਿਚ ਪੈਂਡਿੰਗ ਕੇਸਾਂ ਬਾਬਤ ਜਾਣਕਾਰੀ ਅਤੇ ਪ੍ਰਗਤੀ ਰਿਪੋਰਟ ਲਈ।

ਉਨ੍ਹਾਂ ਸੂਬੇ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਪੱਧਰ ‘ਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਇਸ ਬਾਰੇ ਸਬੰਧਤ ਵਿਭਾਗ ਆਪੋ-ਆਪਣੇ ਸਟਾਫ ਨੂੰ ਹਦਾਇਤਾਂ ਜਾਰੀ ਕਰ ਦੇਣ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ ਜਾਂ ਅਫਸਰ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਤੁਰੰਤ ਸ਼ਿਕਾਇਤ ਕੀਤੀ ਜਾਵੇ। 

SHARE ARTICLE

ਏਜੰਸੀ

Advertisement

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM

ਸੁਣੋ ਨਸ਼ੇ ਨੂੰ ਲੈ ਕੇ ਕੀ ਬੋਲ ਗਏ ਅਨੰਦਪੁਰ ਸਾਹਿਬ ਦੇ ਲੋਕ ਕਹਿੰਦੇ, "ਚਿੱਟਾ ਸ਼ਰੇਆਮ ਵਿੱਕਦਾ ਹੈ"

20 May 2024 8:37 AM

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM
Advertisement