ਧੀ ਨੂੰ ਦੀਵਾਲੀ ਦੇਣ ਜਾ ਰਹੇ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ, ਮਾਂ ਦੀ ਹੋਈ ਮੌਤ
Published : Oct 21, 2022, 5:38 pm IST
Updated : Oct 21, 2022, 5:40 pm IST
SHARE ARTICLE
moga
moga

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਮੋਗਾ: ਪਿੰਡ ਡਾਲਾ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੀਵਾਲੀ ਤੋਂ ਪਹਿਲਾ ਘਰ ’ਚ ਖੁਸ਼ੀਆਂ ਦਾ ਮਾਹੌਲ ਮਾਤਮ ’ਚ ਬਦਲ ਗਿਆ। ਇਸ ਹਾਦਸੇ ਦੌਰਾਨ ਮਾਂ ਦੀ ਮੌਤ ਹੋ ਗਈ ਜਦਕਿ ਪੁੱਤਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। 

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੋਗਾ ਦੇ ਡਾਲਾ ਪਿੰਡ ਨੇੜੇ ਉਦੋਂ ਵਾਪਰਿਆ ਜਦੋਂ ਉਕਤ ਮਾਂ-ਪੁੱਤ ਧੀ ਨੂੰ ਦੀਵਾਲੀ ਦੇਣ ਜਾ ਰਹੇ ਸਨ। ਇਸ ਹਾਦਸੇ ਵਿਚ ਮਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪੁੱਤ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। 

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮਾਂ-ਪੁੱਤ ਪਿੰਡ ਬੁੱਟਰ ਤੋਂ ਪਿੰਡ ਕੋਕਰੀ ਜਾ ਰਹੇ ਸਨ। ਇਸ ਦੌਰਾਨ ਜਦੋਂ ਇਹ ਪਿੰਡ ਡਾਲਾ ਕੋਲ ਪਹੁੰਚੇ ਤਾਂ ਮੋਟਰਸਾਈਕਲ ਅੱਗੇ ਇਕ ਸਾਈਕਲ ਸਵਾਰ ਆ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ ਜਿਸ ਵਿਚ ਰਾਜ ਕੌਰ (55) ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦਾ ਬੇਟਾ ਸੁਖਮਨਪ੍ਰੀਤ ਸਿੰਘ (19) ਜ਼ਖਮੀ ਹੋ ਗਿਆ । ਉਧਰ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement