
ਮੋਗਾ ਜ਼ਿਲ੍ਹੇ ਵਿਚ ਅਜਿਹੀ ਸਜ਼ਾ ਦਾ ਇਹ ਪਹਿਲਾ ਮਾਮਲਾ ਹੈ।
ਮੋਗਾ: ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ ਕਾਰਨ ਐਸਡੀਐਮ ਨੇ ਤਹਿਸੀਲ ਧਰਮਕੋਟ ਵਿਚ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦਾ ਅਸਲਾ ਲਾਇਸੈਂਸ ਰੱਦ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਮੋਗਾ ਜ਼ਿਲ੍ਹੇ ਵਿਚ ਅਜਿਹੀ ਸਜ਼ਾ ਦਾ ਇਹ ਪਹਿਲਾ ਮਾਮਲਾ ਹੈ।
ਧਰਮਕੋਟ ਦੀ ਐਸਡੀਐਮ ਚਾਰੂਮਿਤਾ ਦਾ ਕਹਿਣਾ ਹੈ ਕਿ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਿਸਾਨ ਭਰਾਵਾਂ ਨੂੰ ਵਾਰ-ਵਾਰ ਸਮਝਾਇਆ ਜਾ ਰਿਹਾ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਭਾਰੀ ਨੁਕਸਾਨ ਹੁੰਦਾ ਹੈ।
ਉਹਨਾਂ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੇ ਚਲਾਨ ਕੱਟਣ ਦੇ ਨਾਲ-ਨਾਲ ਉਹਨਾਂ ਦੀ ਜ਼ਮੀਨ ਦੀ ਰੈੱਡ ਐਂਟਰੀ ਅਤੇ ਅਸਲਾ ਲਾਇਸੈਂਸ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਜਿਹੀ ਸਥਿਤੀ ਵਿਚ ਨੋਡਲ ਅਫ਼ਸਰ ਸਤਬਲ ਬਲਨਿੰਗ ਪਿੰਡ ਕਿਸ਼ਨਪੁਰਾ ਕਲਾਂ ਵੱਲੋਂ ਮਿਲੀ ਰਿਪੋਰਟ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਨੂੰ ਅਸਲਾ ਲਾਇਸੈਂਸ ਰੱਦ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ।