64ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਦਿਤੀ ਸ਼ਰਧਾਂਜਲੀ
Published : Oct 21, 2023, 3:41 pm IST
Updated : Oct 21, 2023, 3:41 pm IST
SHARE ARTICLE
64th Police Commemoration Day: DGP Gaurav Yadav pays tributes to police martyrs
64th Police Commemoration Day: DGP Gaurav Yadav pays tributes to police martyrs

ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ

 

 

ਚੰਡੀਗੜ੍ਹ/ਜਲੰਧਰ:  ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਨੀਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 64ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।  ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਬਹਾਦਰੀ ਅਤੇ ਕੁਰਬਾਨੀ ਵਾਲਾ ਸ਼ਾਨਾਮੱਤਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਫੋਰਸ ਦੇ ਮੈਂਬਰਾਂ ਨੇ ਦੇਸ਼ ਦੀ ਏਕਤਾ ਨੂੰ ਕਾਇਮ ਰੱਖਣ ਅਤੇ ਨਾਗਰਿਕਾਂ ਨੂੰ ਸੁਰੱਖਿਆ ਦੇਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਸੂਬਾ ਪੁਲਿਸ ਨੇ ਸਤੰਬਰ 1981 ਤੋਂ ਹੁਣ ਤੱਕ 1797 ਅਧਿਕਾਰੀਆਂ, ਜਿੰਨ੍ਹਾਂ ਵਿੱਚ ਇਸ ਸਾਲ ਸ਼ਹੀਦ ਹੋਏ 3 ਮੁਲਾਜ਼ਮ ਵੀ ਸ਼ਾਮਲ ਹਨ,  ਦੇ ਪ੍ਰਾਣਾਂ ਦੀ ਆਹੂਤੀ  ਦਿੱਤੀ ਹੈ।

  ਦੇਸ਼ ਦੀ  ਖਾਤਿਰ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਮੁਖੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਪਣੀ ਬਹਾਦਰੀ, ਦਲੇਰੀ ਅਤੇ ਸਫਲਤਾਪੂਰਵਕ ਅੱਤਵਾਦ ਨਾਲ ਨਜਿੱਠਣ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਾਤ ਭੂਮੀ ਨੂੰ ਦੁਸ਼ਮਣਾਂ ਤੋਂ ਬਚਾਉਣ ਲਈ ਪੰਜਾਬ ਪੁਲਿਸ ਹਮੇਸ਼ਾ ਮੋਹਰੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਰਹੱਦੀ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਮਿਹਨਤ ਕਰਦੀ ਰਹੇਗੀ।

DGP Gaurav Yadav pays tributes to police martyrsDGP Gaurav Yadav pays tributes to police martyrs

  ਇਸ ਦੌਰਾਨ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ‘ਸੜਕ ਸੁਰੱਖਿਆ ਫੋਰਸ ’(ਐਸਐਸਐਫ) ਨਾਂ ਦਾ ਪ੍ਰਮੁੱਖ ਪ੍ਰਾਜੈਕਟ ਜਲਦ ਹੀ ਸ਼ੁਰੂ ਹੋ ਜਾਵੇਗਾ, ਜਿਸ ਨਾਲ ਨਾ ਸਿਰਫ਼  ਦੁਰਘਟਨਾਵਾਂ ਨੂੰ ਘਟਾ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ, ਸਗੋਂ ਰਾਜ ਵਿੱਚ ਆਵਾਜਾਈ ਨੂੰ ਵੀ ਸੁਚਾਰੂ ਬਣਾਇਆ ਜਾਵੇਗਾ।  ਉਨ੍ਹਾਂ ਕਿਹਾ ਕਿ ਐਸ.ਐਸ.ਐਫ ਦੇ 1500 ਪੁਲਿਸ ਮੁਲਾਜ਼ਮ ਪਹਿਲਾਂ ਹੀ ਸੜਕ ਸੁਰੱਖਿਆ ਲਈ ਵਿਸ਼ੇਸ਼ ਸਿਖਲਾਈ ਲੈ ਰਹੇ ਹਨ ਅਤੇ ਫੋਰਸ ਲਈ 121 ਨਵੇਂ ਟੋਇਟਾ ਹਿਲਕਸ ਅਤੇ 28 ਇੰਟਰਸੈਪਟਰ ਵਾਹਨ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਵਾਹਨ ਹਰ 30 ਕਿਲੋਮੀਟਰ ’ਤੇ ਤਾਇਨਾਤ ਕੀਤੇ ਜਾਣਗੇ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

  ਪੰਜਾਬ ਪੁਲਿਸ ਮੁਖੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ ਤਸਕਰਾਂ/ਵੇਚਣ ਵਾਲਿਆਂ  ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੋਇਆ ਹੈ ਅਤੇ ਜਦੋਂ ਤੱਕ ਸੂਬੇ ’ਚੋਂ ਨਸ਼ੇ ਦਾ ਪੂਰੀ ਤਰ੍ਹਾਂ ਸਫਾਇਆ ਨਹੀਂ ਹੋ ਜਾਂਦਾ ਉਦੋਂ ਤੱਕ ਪੁਲਿਸ ਸਰਗਰਮੀ ਨਾਲ ਅਜਿਹੀਆਂ ਕਾਰਵਾਈਆਂ ਜਾਰੀ ਰੱਖੇਗੀ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਇਨਫੋਰਸਮੈਂਟ’, ‘ਨਸ਼ਾ ਮੁਕਤੀ’ ਅਤੇ ‘ਰੋਕਥਾਮ’ ਦੀ ਤਿੰਨ ਨੁਕਾਤੀ ਰਣਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ ਹੈ, ਜਿਸ ਦੇ ਹਿੱਸੇ ਵਜੋਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਹਾਕੀ ਮੈਚ, ਸਾਈਕਲਿੰਗ, ਮੈਰਾਥਨ, ਪੇਂਟਿੰਗ ਆਦਿ ਸਮੇਤ ਕਈ ਮੁਕਾਬਲੇ ਕਰਵਾਏ ਜਾ ਰਹੇ ਹਨ।

DGP Gaurav Yadav pays tributes to police martyrsDGP Gaurav Yadav pays tributes to police martyrs

 ਡੀਜੀਪੀ ਨੇ ਕਿਹਾ ਕਿ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨਸ਼ਾ ਪੀੜਤਾਂ ਨੂੰ ਉਨ੍ਹਾਂ ਦੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾ ਰਿਹਾ ਹੈ।   ਇਸ ਮੌਕੇ ਬੋਲਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, “ਅਸੀਂ ਆਪਣੇ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਜ਼ਾਇਆ ਨਹੀਂ ਜਾਣ ਦੇਵਾਂਗੇ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਪੁਲਿਸ ਸਰਹੱਦੀ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਅਤੇ ਬਹਾਦਰੀ ਨਾਲ ਕੰਮ ਕਰਦੀ ਰਹੇਗੀ।’’  

ਪ੍ਰੋਗਰਾਮ ਤੋਂ ਬਾਅਦ, ਡੀਜੀਪੀ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਮਦਰਦੀ ਨਾਲ ਸੁਣਿਆ। ਉਨ੍ਹਾਂ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।  ਇਸ ਤੋਂ ਪਹਿਲਾਂ 80ਵੀਂ ਬਟਾਲੀਅਨ ਨਵਜੋਤ ਸਿੰਘ ਮਾਹਲ ਵੱਲੋਂ ਗੈਂਗਸਟਰਾਂ ਨਾਲ ਲੜਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਮਨਦੀਪ ਸਿੰਘ, ਕੁਲਦੀਪ ਸਿੰਘ, ਪਰਮਿੰਦਰ ਸਿੰਘ ਸਮੇਤ ਇਸ ਸਾਲ ਦੇ ਸਾਰੇ 189 ਪੁਲਿਸ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ ਗਏ। ਇਸ ਦੌਰਾਨ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਬਾਅਦ ਵਿੱਚ ਸੀਨੀਅਰ ਅਧਿਕਾਰੀਆਂ ਨੇ ਸ਼ਹੀਦੀ ਸਮਾਰਕ ’ਤੇ ਫੁੱਲਮਾਲਾਵਾਂ ਵੀ ਭੇਟ ਕੀਤੀਆਂ।  ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਕਈ ਏ.ਡੀ.ਜੀ.ਪੀਜ਼ ਅਤੇ ਆਈ.ਜੀ.ਪੀਜ਼ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

DGP Gaurav Yadav pays tributes to police martyrsDGP Gaurav Yadav pays tributes to police martyrs

ਪੁਲਿਸ ਯਾਦਗਾਰੀ ਦਿਵਸ ਦਾ ਇਤਿਹਾਸ

ਪੁਲਿਸ ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ, 1959 ਨਾਲ ਜੁੜਦਾ  ਹੈ, ਜਦੋਂ ਐਸਆਈ ਕਰਮ ਸਿੰਘ ਦੀ ਅਗਵਾਈ  ਵਾਲੀ ਸੀ.ਆਰ.ਪੀ.ਐਫ. ਦੀ ਇੱਕ ਗਸ਼ਤ ਪਾਰਟੀ, ’ਤੇ ਲੱਦਾਖ ਦੇ ਹੌਟ ਸਪ੍ਰਿੰਗਜ਼ ਵਿਖੇ ਚੀਨੀ ਬਲਾਂ ਦੁਆਰਾ ਹਮਲਾ ਕੀਤਾ ਗਿਆ ਸੀ ਅਤੇ 10 ਜਵਾਨ ਸ਼ਹੀਦ ਹੋ ਗਏ ਸਨ।  ਇਹ ਦਿਵਸ 16,000 ਫੁੱਟ ਦੀ ਉਚਾਈ ’ਤੇ ਅਤਿਅੰਤ ਠੰਡੀਆਂ ਸਥਿਤੀਆਂ ਅਤੇ ਹਰ ਤਰ੍ਹਾਂ ਦੇ ਔਕੜਾਂ ਵਿਰੁੱਧ ਲੜਦੇ ਹੋਏ ਜਵਾਨਾਂ ਦੀ ਬਹਾਦਰੀ ,ਕੁਰਬਾਨੀ, ਦੁਰਲੱਭ ਹੌਸਲੇ ਦਾ ਪ੍ਰਤੀਕ ਹੈ। ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਹਰ ਸਾਲ ਦੇਸ਼ ਦੇ ਸਾਰੇ ਪੁਲਿਸ ਬਲਾਂ ਦੇ ਇੱਕ ਪ੍ਰਤੀਨਿਧੀ ਦਲ ਨੂੰ ਹਾਟ ਸਪ੍ਰਿੰਗਜ਼, ਲੱਦਾਖ, ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਭੇਜਦੀ ਹੈ ,ਜਿਨ੍ਹਾਂ ਨੇ 21 ਅਕਤੂਬਰ, 1959 ਨੂੰ ਰਾਸ਼ਟਰੀ ਸਰਹੱਦਾਂ ਦੀ ਰਾਖੀ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ।

DGP Gaurav Yadav pays tributes to police martyrsDGP Gaurav Yadav pays tributes to police martyrs

   ਉਦੋਂ ਤੋਂ ਹਰ ਸਾਲ 21 ਅਕਤੂਬਰ ਨੂੰ, ਸਾਰੇ ਪੁਲਿਸ ਯੂਨਿਟਾਂ ਵਿੱਚ ਬਹਾਦਰ ਪੁਲਿਸ ਸ਼ਹੀਦਾਂ ਦੇ ਸਤਿਕਾਰ ਵਜੋਂ ਸ਼ਰਧਾਂਜਲੀ ਪਰੇਡ ਕੀਤੀ ਜਾਂਦੀ ਹੈ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਲਈ ਹਥਿਆਰ ਉਲਟੇ ਕੀਤੇ ਜਾਂਦੇ ਹਨ ਅਤੇ ਦੋ ਮਿੰਟ ਦਾ ਮੌਨ ਰੱਖਿਆ ਜਾਂਦਾ ਹੈ। ਰਾਜਾਂ, ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਪੁਲਿਸ ਸ਼ਹੀਦਾਂ ਦੇ ਨਾਮ ਉਹਨਾਂ ਦੁਆਰਾ ਦਿੱਤੀਆਂ ਮਹਾਨ ਕੁਰਬਾਨੀਆਂ ਨੂੰ ਸਨਮਾਨ ਦਿੰਦਿਆਂ
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement