
ਕਿਹਾ, ਪੰਜਾਬ ਸਰਕਾਰ ਸੂਬੇ ਚ ਅਜਿਹਾ ਮਾਹੌਲ ਸਿਰਜ ਰਹੀ ਹੈ ਕਿ ਸਾਡੇ ਨੌਜਵਾਨ ਪੰਜਾਬ ਚ ਰਹਿ ਕੇ ਹੀ ਰੋਜ਼ਗਾਰ ਤੇ ਉਚੇਰੀ ਸਿੱਖਿਆ ਹਾਸਲ ਕਰ ਸਕਣ
ਸਮਾਣਾ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਜੱਜ ਬਣੇ ਨੌਜਵਾਨ ਪੁਨੀਤ ਵਰਮਾ ਪੁੱਤਰ ਸ੍ਰੀ ਪਵਨ ਵਰਮਾ ਨੂੰ ਪੀਸੀਐਸ ਜੁਡੀਸ਼ੀਅਲ ਦੀ ਕਠਿਨ ਪ੍ਰੀਖਿਆ ਪਾਸ ਕਰਨ ਲਈ ਅੱਜ ਉਨ੍ਹਾਂ ਦੇ ਘਰ ਜਾਕੇ ਵਧਾਈ ਦਿੱਤੀ। ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਨੌਜਵਾਨ ਪੁਨੀਤ ਵਰਮਾ ਨੇ ਆਪਣੇ ਪਰਿਵਾਰ ਤੇ ਸਮਾਣਾ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਇਹ ਨੌਜਵਾਨ ਹੋਰਨਾਂ ਲਈ ਰਾਹ ਦਸੇਰਾ ਬਣਿਆ ਹੈ।
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਚ ਅਜਿਹਾ ਮਾਹੌਲ ਸਿਰਜ ਰਹੀ ਹੈ ਕਿ ਸਾਡੇ ਨੌਜਵਾਨ ਪੰਜਾਬ ਤੇ ਅਪਣੇ ਦੇਸ਼ ਚ ਰਹਿਕੇ ਹੀ ਰੋਜਗਾਰ ਤੇ ਉਚੇਰੀ ਸਿੱਖਿਆ ਹਾਸਲ ਕਰ ਸਕਣ।
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਪੀ.ਏ. ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ ਆਦਿ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ।