
ਲੜਕੀ 'ਤੇ ਰੱਖੀ ਬੁਰੀ ਨਜ਼ਰ
ਅੰਮ੍ਰਿਤਸਰ: ਅੰਮ੍ਰਿਤਸਰ 'ਚ ਇਕ ਨੌਜਵਾਨ ਨੂੰ ਵਿਆਹ ਦੇ ਬਹਾਨੇ ਨਾਬਾਲਗ ਲੜਕੀ ਨੂੰ ਅਗਵਾ ਕਰਨਾ ਮਹਿੰਗਾ ਪੈ ਗਿਆ। ਸੈਸ਼ਨ ਜੱਜ ਰਣਧੀਰ ਵਰਮਾ ਦੀ ਅਦਾਲਤ ਨੇ ਇਸ ਮਾਮਲੇ ਵਿਚ ਦੋਸ਼ੀ ਨੌਜਵਾਨ ਵਿਨੋਦ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਕੇਸ ਦੀ ਪੈਰਵੀ ਸੀਨੀਅਰ ਸਰਕਾਰੀ ਵਕੀਲ ਰਮਨੀਤ ਕੌਰ ਨੇ ਕੀਤੀ। ਉਨ੍ਹਾਂ ਸਬੂਤਾਂ ਦੇ ਆਧਾਰ 'ਤੇ ਦੋਸ਼ੀ ਨੂੰ ਸਲਾਖਾਂ ਪਿੱਛੇ ਡੱਕ ਦਿਤਾ ਹੈ।
ਇਹ ਵੀ ਪੜ੍ਹੋ: ਕਪੂਰਥਲਾ ਮਾਡਰਨ ਜੇਲ 'ਚ 3 ਮੋਬਾਈਲ, 4 ਸਿਮ ਕਾਰਡ, 2 ਈਅਰਫੋਨ ਅਤੇ ਚਾਰਜਰ ਸਮੇਤ ਡਾਟਾ ਕੇਬਲ ਬਰਾਮਦ
ਰਾਜਾਸਾਂਸੀ ਪੁਲਿਸ ਨੇ 31 ਦਸੰਬਰ 2019 ਨੂੰ ਵਾਰਡ ਨੰਬਰ 9 ਦੇ ਰਹਿਣ ਵਾਲੇ ਵਿਨੋਦ ਕੁਮਾਰ ਉਰਫ਼ ਮੋਨੂੰ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ 16 ਸਾਲਾ ਲੜਕੀ ਨੂੰ ਅਗਵਾ ਕਰਨ, ਵਿਆਹ ਦਾ ਝੂਠਾ ਵਾਅਦਾ ਕਰਨ, ਪੋਕਸੋ ਐਕਟ ਅਤੇ ਮੋਬਾਈਲ ਚੋਰੀ ਕਰਨ ਦੇ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਸੀ।
ਇਹ ਵੀ ਪੜ੍ਹੋ: ਨੋਇਡਾ 'ਚ ਅਣਪਛਾਤੇ ਵਾਹਨ ਨੇ ਈਕੋ ਵੈਨ ਨੂੰ ਮਾਰੀ ਟੱਕਰ, ਇਕੋ ਪਰਿਵਾਰ ਦੇ 5 ਲੋਕਾਂ ਦੀ ਹੋਈ ਮੌਤ
ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਪੀੜਤ ਪਰਿਵਾਰ ਨੇ ਦਸਿਆ ਸੀ ਕਿ ਉਹ ਮੁਲਜ਼ਮ ਦੇ ਘਰ ਕਿਰਾਏ ’ਤੇ ਰਹਿੰਦਾ ਸੀ। ਉਹ ਉਨ੍ਹਾਂ ਦੀ ਧੀ 'ਤੇ ਬੁਰੀ ਨਜ਼ਰ ਰੱਖਣ ਲੱਗ ਪਿਆ। ਦੋਸ਼ੀ ਨੇ ਉਨ੍ਹਾਂ ਦੀ ਨਾਬਾਲਗ ਬੇਟੀ ਨੂੰ ਪਿਆਰ ਦੇ ਜਾਲ 'ਚ ਫਸਾ ਲਿਆ। ਮੁਲਜ਼ਮ ਉਨ੍ਹਾਂ ਦੀ ਧੀ ਨੂੰ ਗੱਲਾਂ ਵਿਚ ਫਸਾ ਕੇ ਲੈ ਗਿਆ ਸੀ। ਇਸ ਮਾਮਲੇ 'ਚ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਤੇ ਸਬੂਤਾਂ ਦੇ ਆਧਾਰ 'ਤੇ ਦੋਸ਼ੀ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ।