ਹਰਭਜਨ ਸਿੰਘ ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ

By : GAGANDEEP

Published : Oct 21, 2023, 6:12 pm IST
Updated : Oct 21, 2023, 6:14 pm IST
SHARE ARTICLE
PHOTO
PHOTO

ਅਧਿਕਾਰੀਆਂ ਦੀ ਛੁੱਟੀ ਦੌਰਾਨ ਕੰਮਕਾਜ ਵਿੱਚ ਨਹੀਂ ਪਵੇਗੀ ਰੁਕਾਵਟ, ਲੋਕ ਨਿਰਮਾਣ ਮੰਤਰੀ ਵੱਲੋਂ ਲਿੰਕ ਅਫ਼ਸਰ ਲਾਉਣ ਦੀ ਪ੍ਰਵਾਨਗੀ

 

 ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ।

 ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਜਾਣੂ ਕਰਵਾਇਆ ਕਿ ਬਹੁਤੀਆਂ ਪ੍ਰਸ਼ਾਸਕੀ ਪ੍ਰਵਾਨਗੀਆਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਕੰਮਾਂ ਦੀ ਅਵਾਰਡ ਪ੍ਰਕਿਰਿਆ ਜਾਰੀ ਹੈ।  ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਕੰਮਾਂ ਦੀ ਅਲਾਟਮੈਂਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਲੁੱਕ ਪਾਉਣ ਦੇ ਕੰਮਾਂ ਨੂੰ ਮੁਕੰਮਲ ਕੀਤਾ ਜਾ ਸਕੇ।

ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਪ੍ਰਬੰਧਕੀ ਕੰਮਕਾਜ ਵਿੱਚ ਸੁਧਾਰ ਲਈ ਅਧਿਕਾਰੀਆਂ ਦੀ ਅਣਉਪਲਬਧਤਾ ਦੌਰਾਨ ਲਿੰਕ ਅਫ਼ਸਰ ਰੱਖਣ ਦੇ ਪ੍ਰਸਤਾਵ 'ਤੇ ਵੀ ਸਹਿਮਤੀ ਪ੍ਰਗਟਾਈ।

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਇੰਜੀਨੀਅਰਾਂ ਨੂੰ ਆਪਣੇ ਪੱਧਰ 'ਤੇ ਲਗਾਤਾਰ ਕੰਮਾਂ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਸਮੀਖਿਆ ਕਰਦੇ ਰਹਿਣ ਦੀ ਸਲਾਹ ਦਿੱਤੀ।

 ਮੀਟਿੰਗ ਵਿੱਚ ਮੁੱਖ ਇੰਜਨੀਅਰਾਂ ਵਿੱਚ ਰਵੀ ਚਾਵਲਾ, ਵਿਜੇ ਚੋਪੜਾ, ਗਗਨਦੀਪ ਸਿੰਘ, ਪਰਮ ਜੋਤੀ ਅਰੋੜਾ, ਅਤੇ ਸੁਪਰਡੈਂਟ ਇੰਜਨੀਅਰ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement