ਮੇਲਾ ਦੇਖਣ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

By : GAGANDEEP

Published : Oct 21, 2023, 5:23 pm IST
Updated : Oct 21, 2023, 5:23 pm IST
SHARE ARTICLE
PHOTO
PHOTO

ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ

 

ਬਠਿੰਡਾ : ਬਠਿੰਡਾ ਦੇ ਮਾਈਸਰਖਾਨਾ ਵਿਖੇ ਮੇਲੇ ਦੇਖਣ ਗਏ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ ਇਸ ਦੌਰਾਨ ਇਕ ਨੌਜਵਾਨ ਗੰਭੀਰ ਰੂਪ ਵਿਚ ਵੀ ਜ਼ਖਮੀ ਹੋ ਗਿਆ। ਪੀੜਤ ਨੌਜਵਾਨ ਨੂੰ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਕ ਸਾਲ 'ਚ ਦੂਜੇ ਜਵਾਨ ਪੁੱਤ ਦੀ ਹੋਈ ਮੌਤ 

ਕਤਲ ਦੇ ਅਸਲ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋ ਸਕਿਆ। ਮ੍ਰਿਤਕ ਦੀ ਪਛਾਣ ਨਵਦੀਪ ਸਿੰਘ ਵਾਸੀ ਮਾਈਸਰ ਖਾਨਾ ਵਜੋਂ ਹੋਈ ਹੈ ਅਤੇ ਜ਼ਖ਼ਮੀ ਨੌਜਵਾਨ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਤੇ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 302 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਅਬੋਹਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਾਨਸਿਕ ਤੌਰ 'ਤੇ ਸੀ ਪ੍ਰੇਸ਼ਾਨ  

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨਵਦੀਪ ਸਿੰਘ ਮਾਈਸਰ ਖਾਨਾ ਵਿਖੇ ਚੱਲ ਰਹੇ ਮਾਤਾ ਦੇ ਮੇਲੇ ਵਿਚ ਮੱਥਾ ਟੇਕਣ ਗਿਆ ਸੀ। ਸਵੇਰੇ ਤਿੰਨ ਸਾਢੇ ਤਿੰਨ ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਨੇ ਉਕਤ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ ਅਤੇ ਗੰਭੀਰ ਰੂਪ 'ਚ ਜ਼ਖ਼ਮੀ ਕਰਕੇ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਉੱਥੇ ਮੌਜੂਦ ਇਕ ਹੋਰ ਨੌਜਵਾਨ ਰਣਜੀਤ ਸਿੰਘ ਵੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹੋਏ ਨੌਜਵਾਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਲਿਆਂਦਾ ਗਿਆ। ਜਿਥੇ ਡਾਕਟਰਾਂ ਨੇ ਨਵਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿਤਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement