ਬੇਕਾਬੂ ਪਿਕਅਪ ਨੇ 2 ਲੋਕਾਂ ਨੂੰ ਕੁਚਲਿਆ; ਡਰਾਈਵਰ ਸਣੇ 2 ਦੀ ਮੌਤ
Published : Oct 21, 2023, 6:42 pm IST
Updated : Oct 21, 2023, 6:42 pm IST
SHARE ARTICLE
Uncontrolled pickup crushed 2 people
Uncontrolled pickup crushed 2 people

ਜ਼ਖਮੀ ਦੀ ਪਛਾਣ ਰਿੰਕੂ ਸਿੰਘ ਵਜੋਂ ਹੋਈ

 

ਬਠਿੰਡਾ: ਜ਼ਿਲ੍ਹੇ ਦੀ ਰਾਮਾ ਮੰਡੀ ਵਿਚ ਤਲਵੰਡੀ ਰੋਡ ’ਤੇ ਸ਼ੁਕਰਵਾਰ ਰਾਤ ਨੂੰ ਇਕ ਪਿਕਅੱਪ ਗੱਡੀ ਨੇ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿਤੀ। ਜਿਸ ਤੋਂ ਬਾਅਦ ਕਾਰ ਦਰੱਖਤ ਨਾਲ ਟਕਰਾ ਗਈ। ਇਸ ਘਟਨਾ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ।

ਇਹ ਵੀ ਪੜ੍ਹੋ: ਸਿੱਖੀ ਦੀ ਨਿਆਰੀ ਹੋਂਦ ‘ਤੇ ਹਮਲੇ ਕਰਨ ਵਾਲੀਆਂ ਤਾਕਤਾਂ ਤੋਂ ਸਿੱਖ ਕੌਮ ਸੁਚੇਤ ਹੋਵੇ- ਜਥੇਦਾਰ

ਮ੍ਰਿਤਕਾਂ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਅਤੇ ਪਿਕਅੱਪ ਚਾਲਕ ਬਿੰਟੂ ਸਿੰਘ ਵਜੋਂ ਹੋਈ ਹੈ। ਜਦਕਿ ਜ਼ਖਮੀ ਦੀ ਪਛਾਣ ਰਿੰਕੂ ਸਿੰਘ ਵਜੋਂ ਹੋਈ ਹੈ। ਥਾਣਾ ਰਾਮਾਮੰਡੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਜਲਦੀ ਹੀ ਪੁਲਿਸ ਪੀੜਤਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਅਗਲੀ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ: ਹਰਭਜਨ ਸਿੰਘ ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ 

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਸਮੇਂ ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਤਿੰਨਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਸੀ। ਜਿਥੇ ਲਿਜਾਂਦੇ ਹੀ ਦੋ ਵਿਅਕਤੀਆਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿਤਾ। ਇਸ ਦੇ ਨਾਲ ਹੀ ਇਕ ਦਾ ਇਲਾਜ ਸ਼ੁਰੂ ਕਰ ਦਿਤਾ ਗਿਆ। ਡਾਕਟਰਾਂ ਮੁਤਾਬਕ ਤੀਜੇ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM
Advertisement