ਤਿੰਨ ਗੰਭੀਰ ਜ਼ਖ਼ਮੀ
ਨੋਇਡਾ: ਗ੍ਰੇਟਰ ਨੋਇਡਾ ਦੇ ਯਮੁਨਾ ਐਕਸਪ੍ਰੈਸ ਵੇਅ 'ਤੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ। 20 ਅਕਤੂਬਰ ਨੂੰ ਕਰੀਬ 1 ਵਜੇ ਕਿਸੇ ਅਣਪਛਾਤੇ ਵਾਹਨ ਨੇ ਈਕੋ ਵੈਨ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਇੱਕੋ ਪਰਿਵਾਰ ਦੇ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਅਤੇ 3 ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਇਹ ਘਟਨਾ ਰਾਬੂਪੁਰਾ ਥਾਣਾ ਖੇਤਰ ਦੀ ਦੱਸੀ ਜਾ ਰਹੀ ਹੈ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ ਹੈ।
ਇਹ ਵੀ ਪੜ੍ਹੋ: UP 'ਚ 8 ਸਾਲ ਦੀ ਮਾਸੂਮ ਬੱਚੀ ਨਾਲ ਦਰਿੰਦਗੀ, ਪੁਲਿਸ ਨੇ ਮੁਲਜ਼ਮ ਦਾ ਕੀਤਾ ਐਨਕਾਊਂਟਰ
ਪੁਲਿਸ ਨੇ ਦੱਸਿਆ ਕਿ ਸ਼ੁੱਕਰਵਾਰ (21 ਅਕਤੂਬਰ) ਨੂੰ ਕਰੀਬ 1 ਵਜੇ ਨੋਇਡਾ ਤੋਂ ਜੇਵਰ ਵੱਲ ਜਾ ਰਹੀ ਯਮੁਨਾ ਐਕਸਪ੍ਰੈੱਸ ਵੇਅ 'ਤੇ ਜ਼ੀਰੋ ਪੁਆਇੰਟ ਤੋਂ 25 ਕਿਲੋਮੀਟਰ ਦੂਰ ਇਕ ਅਣਪਛਾਤੇ ਵਾਹਨ ਨੇ ਈਕੋ ਵੈਨ ਨੂੰ ਟੱਕਰ ਮਾਰ ਦਿਤੀ। ਟੱਕਰ ਕਾਰਨ ਈਕੋ ਵੈਨ ਬੇਕਾਬੂ ਹੋ ਕੇ ਪਲਟ ਗਈ। ਇਸ ਵਿਚ 8 ਲੋਕ ਸਨ। ਇਨ੍ਹਾਂ 'ਚੋਂ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 3 ਬੱਚੇ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਜੇਵਰ ਦੇ ਕੈਲਾਸ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ: ਦਿੱਲੀ 'ਚ ਵਿਦੇਸ਼ੀ ਔਰਤ ਦੀ ਮਿਲੀ ਲਾਸ਼, ਪੁਲਿਸ ਨੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ