
Gurdaspur News : ਸਕੂਲ ਵੈਨ ਨੂੰ ਬਚਾਉਂਦੇ ਸਮੇਂ ਹੋਇਆ ਹਾਦਸਾ
Gurdaspur News : ਗੁਰਦਾਸਪੁਰ ਦੇ ਹਿਆਤ ਨਗਰ ਨੇੜੇ ਸਕੂਲ ਵੈਨ ਅਤੇ ਪਿਕਅੱਪ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਪਿਕਅੱਪ ਗੱਡੀ ਪਲਟ ਗਈ। ਹਾਦਸੇ ਵਿੱਚ ਸਕੂਲੀ ਬੱਚੇ ਵਾਲ-ਵਾਲ ਬਚ ਗਏ। ਜਦਕਿ ਪਿਕਅੱਪ ਗੱਡੀ 'ਚ ਸਵਾਰ 4 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਸ ਹਾਦਸੇ ਤੋਂ ਬਾਅਦ ਸਕੂਲੀ ਬੱਚਿਆਂ ਵਿਚ ਚੀਕ ਚਿਹਾੜਾ ਪੈ ਗਿਆ ਅਤੇ ਬੱਚੇ ਡਰ ਗਏ। ਕੁਝ ਬੱਚਿਆਂ ਨੂੰ ਸੱਟਾਂ ਵੀ ਲੱਗੀਆਂ ਹਨ। ਹਾਦਸੇ ਦੌਰਾਨ ਆਸ-ਪਾਸ ਮੌਜੂਦ ਲੋਕਾਂ ਨੇ ਮਦਦ ਕੀਤੀ ਅਤੇ ਬੱਚਿਆਂ ਨੂੰ ਮੁੱਢਲੀ ਸਹਾਇਤਾ ਦਿੱਤੀ। ਟੱਕਰ ਤੋਂ ਬਾਅਦ ਪਿਕਅੱਪ ਗੱਡੀ ਪਲਟ ਗਈ। ਜਿਸ ਨੂੰ ਲੋਕਾਂ ਨੇ ਸਿੱਧਾ ਕੀਤਾ।
ਪਿਕਅੱਪ ਗੱਡੀ ’ਚ ਸਵਾਰ ਜ਼ਖ਼ਮੀ ਵਿਅਕਤੀ ਨੇ ਦੱਸਿਆ ਕਿ ਉਹ ਟੈਂਟ ਦਾ ਸਾਮਾਨ ਇਕੱਠਾ ਕਰਨ ਜਾ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਬੱਚਿਆਂ ਨਾਲ ਭਰੀ ਸਕੂਲ ਵੈਨ ਆ ਰਹੀ ਸੀ। ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰਿਆ। ਇਸ ਹਾਦਸੇ 'ਚ ਪਿਕਅੱਪ ਗੱਡੀ 'ਚ ਸਵਾਰ ਚਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ। ਜਦਕਿ ਸਕੂਲੀ ਬੱਚੇ ਵੀ ਜ਼ਖਮੀ ਹੋਏ ਹਨ।
(For more news apart from heavy collision between school van full of children and pickup vehicle, 4 injured In Gurdaspur punjabi News News in Punjabi, stay tuned to Rozana Spokesman)