
Punjab News: ਜ਼ਖ਼ਮੀ ਹਾਲਤ ਵਿਚ ਹਸਪਤਾਲ ਕਰਵਾਇਆ ਭਰਤੀ
Shots fired at the house of newly made Sarpanch Ranjit Singh Cheema: ਤਰਨਤਾਰਨ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਸਰਪੰਚੀ ਦੀ ਰੰਜਿਸ਼ ਨੂੰ ਲੈ ਕੇ ਜਲ ਸਰੋਤ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ਪਿੰਡ ਚੀਮਾ 'ਚ ਕੁਝ ਵਿਅਕਤੀਆਂ ਨੇ ਗੋਲੀਆਂ ਚਲਾਈਆਂ 'ਤੇ ਮੌਕੇ ’ਤੋਂ ਫ਼ਰਾਰ ਹੋ ਗਏ।
ਇਸ ਤੋਂ ਬਾਅਦ ਮੌਜੂਦਾ ਸਰਪੰਚ ਜਗਰੂਪ ਸਿੰਘ, ਜੋ ਚੀਮਾ ਦਾ ਚਾਚੇ ਦਾ ਪੁੱਤਰ ਹੈ, ਨੂੰ ਰਸਤੇ ਵਿਚ ਘੇਰ ਕੇ ਗੋਲੀਆਂ ਮਾਰੀਆਂ ਗਈਆਂ। ਜਿਸ ਦੌਰਾਨ ਸਰਪੰਚ ਜਗਰੂਪ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਸਰਕਾਰੀ ਹਸਪਤਾਲ ਪੱਟੀ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਚੀਮਾ ਦੀ ਸ਼ਿਕਾਇਤ ’ਤੇ ਮੁਕੱਦਮਾ ਦਰਜ ਕਰ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਦੀ ਮੌਜੂਦਗੀ ਵਿੱਚ ਵੀ ਮੁਲਜ਼ਮ ਫਾਇਰ ਕਰਦੇ ਰਹੇ। ਪੁਲਿਸ ਨੇ 9 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਆਮ ਆਦਮੀ ਪਾਰਟੀ ਨੇਤਾ ਰਣਜੀਤ ਸਿੰਘ ਚੀਮਾ ਦੇ ਬਿਆਨਾਂ ਉਤੇ ਸਿਕੰਦਰ ਸਿੰਘ, ਬਲਵਿੰਦਰ ਸਿੰਘ, ਸਾਹਿਬ ਸਿੰਘ, ਅੰਮ੍ਰਿਤਪਾਲ ਸਿੰਘ, ਕਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਦਲੇਰ ਸਿੰਘ ਅਤੇ ਕਰਨਵੀਰ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਸਰਪੰਚ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਜਗਰੂਪ ਸਿੰਘ ਚੀਮਾ ਨੂੰ ਉਮੀਦਵਾਰ ਐਲਾਨਿਆ ਸੀ, ਉਸ ਦਿਨ ਤੋਂ ਹੀ ਮੈਨੂੰ ਧਮਕੀਆਂ ਭਰੇ ਫੋਨ ਆਉਣੇ ਸ਼ੁਰੂ ਹੋ ਗਏ ਸਨ। ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਸੀ ਪਰ ਅੱਜ ਮੁਲਜ਼ਮਾਂ ਦੀ ਹੱਦ ਹੋ ਗਈ ਕਿ ਉਨ੍ਹਾਂ ਨੇ ਘਰ ਆ ਕੇ ਫਾਇਰਿੰਗ ਕੀਤੀ ਜਿਸ 'ਚ ਸਰਪੰਚ ਜਗਰੂਪ ਸਿੰਘ ਚੀਮਾ ਗੰਭੀਰ ਜ਼ਖ਼ਮੀ ਹੋ ਗਏ ਹਨ।