
76 ਵਕੀਲਾਂ ਨੂੰ ਬਣਾਇਆ ਗਿਆ ਸੀਨੀਅਰ ਵਕੀਲ
ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਦੀ ਸਿਫਾਰਸ਼ ’ਤੇ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਦੇ 13 ਜੱਜਾਂ ਦੇ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ। ਦੋਵਾਂ ਰਾਜਾਂ ਦੇ ਕੁੱਲ 42 ਜੱਜਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਨਾਲ-ਨਾਲ ਵਾਧੂ ਸੈਸ਼ਨ ਜੱਜ ਵੀ ਸ਼ਾਮਲ ਹਨ। ਜਾਰੀ ਕੀਤੀ ਗਈ ਸੂਚੀ ਅਨੁਸਾਰ ਪੰਜਾਬ ਦੇ 13 ਅਤੇ ਹਰਿਆਣਾ ਦੇ 29 ਜੱਜਾਂ ਦੇ ਤਬਾਦਲੇ ਕੀਤੇ ਗਏ ਹਨ। ਸਾਰੇ ਅਧਿਕਾਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸੇਵਾ ਨਾਲ ਸਬੰਧਤ ਹਨ। ਹਾਈ ਕੋਰਟ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਸਾਰੇ ਜੱਜ ਤੁਰੰਤ ਪ੍ਰਭਾਵ ਨਾਲ ਆਪਣੇ ਨਵੇਂ ਸਥਾਨਾਂ ’ਤੇ ਆਪਣੀਆਂ ਜ਼ਿੰਮੇਵਾਰੀਆਂ ਸੰਭਾਲ ਲੈਣਗੇ। ਇਨ੍ਹਾਂ ਅਧਿਕਾਰੀਆਂ ਦੀ ਚਾਰਜ ਸੰਭਾਲਣ ਦੀ ਪ੍ਰਕਿਰਿਆ ਜਲਦੀ ਹੀ ਪੂਰੀ ਹੋ ਜਾਵੇਗੀ।
ਇਸ ਤੋਂ ਇਲਾਵਾ, ਹਾਈ ਕੋਰਟ ਨੇ 76 ਵਕੀਲਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ ਉਨ੍ਹਾਂ ਨੂੰ ਸੀਨੀਅਰ ਵਕੀਲ ਬਣਾਇਆ ਗਿਆ ਹੈ।