
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦੋ ਦੋਸ਼ੀਆਂ ਯਸ਼ਪਾਲ ਅਤੇ...
ਚੰਡੀਗੜ੍ਹ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦੋ ਦੋਸ਼ੀਆਂ ਯਸ਼ਪਾਲ ਅਤੇ ਨਰੇਸ਼ ਸਹਿਰਾਵਤ ਨੂੰ ਕ੍ਰਮਵਾਰ ਫਾਂਸੀ ਅਤੇ ਉਮਰ ਕੈਦ ਦੀ ਸਜ਼ਾ ਹੋਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ, ਉਨ੍ਹਾਂ ਆਖਿਆ ਕਿ ਅਦਾਲਤ ਦਾ ਇਹ ਫ਼ੈਸਲਾ ਸ਼ਲਾਘਾਯੋਗ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਸਮੇਂ 84 ਸਿੱਖ ਕਤਲੇਆਮ ਨਾਲ ਜੁੜੇ ਬਾਕੀ ਕੇਸਾਂ ਵਿਚ ਵੀ ਜਲਦ ਫ਼ੈਸਲੇ ਸੁਣਾਏ ਜਾਣਗੇ।ਦਸ ਦਈਏ ਕਿ 34 ਸਾਲ ਬਾਅਦ ਆਏ ਇਸ ਫ਼ੈਸਲੇ ਨਾਲ ਸਿੱਖਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
1984
ਇਸ ਫ਼ੈਸਲੇ ਤੋਂ ਬਾਅਦ ਸਿੱਖਾਂ ਵਿਚ ਦੂਜੇ ਮਾਮਲਿਆਂ ਨੂੰ ਲੈ ਕੇ ਵੀ ਆਸ ਦੀ ਕਿਰਨ ਪੈਦਾ ਹੋ ਗਈ ਹੈ। ਮੁੱਖ ਮੰਤਰੀ ਨੇ ਇਹ ਵੀ ਨੋਟ ਕੀਤਾ ਹੈ ਕਿ ਇਸ ਮਾਮਲੇ ‘ਚ ਅਦਾਲਤ ਨੂੰ ਨਿਆਂ ਦੇਣ ਲਈ 34 ਸਾਲ ਦਾ ਸਮਾਂ ਲੱਗਾ ਹੈ। ਦੰਗਿਆਂ ਦੌਰਾਨ ਦੱਖਣੀ ਦਿੱਲੀ ਦੇ ਮਹੀਪਾਲੁਰ ਵਿਖੇ ਦੋ ਵਿਅਕਤੀਆਂ ਦੇ ਕਤਲ ਦੇ ਸਬੰਧ 'ਚ ਦਿੱਲੀ ਦੀ ਇਕ ਅਦਾਲਤ ਵੱਲੋਂ ਦੋ ਵਿਅਕਤੀਆਂ ਨੂੰ ਸਜ਼ਾ ਸੁਣਾਏ ਜਾਣ, ਜਿਨ੍ਹਾਂ ਵਿੱਚੋਂ ਇਕ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ, 'ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਆਖ਼ਰਕਾਰ ਘਿਨਾਉਣੇ ਅਪਰਾਧ ਦੇ ਲਈ ਨਿਆਂ ਮਿਲਿਆ ਹੈ।
1984 Sikh
ਉਹਨਾਂ ਨੇ ਉਮੀਦ ਪ੍ਰਗਟ ਕੀਤੀ ਹੈ ਕਿ ਹੋਰਨਾਂ ਕੇਸਾਂ ਦਾ ਵੀ ਨਿਆਂਪਾਲਿਕਾ ਵੱਲੋਂ ਛੇਤੀ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਸ਼ਟਰੀ ਚੇਤਨਾ ‘ਤੇ ਡੂੰਘੇ ਜਖ਼ਮ ਛੱਡਣ ਵਾਲੇ ਦੰਗਿਆਂ ਦੇ ਕੇਸਾਂ ਨੂੰ ਤੇਜ਼ੀ ਨਾਲ ਹੱਲ ਕਰਨ ਅਤੇ ਇਨ੍ਹਾਂ ਨੂੰ ਜਲਦੀ ਤੋਂ ਜਲਦੀ ਉਚਿਤ ਮੁਕਾਮ ‘ਤੇ ਪਹੁੰਚਾਉਣ ਦੀ ਲੋੜ ਹੈ। ਇਨ੍ਹਾਂ ਅਣਕਿਆਸੇ ਦੰਗਿਆਂ ਤੋਂ ਬਾਅਦ ਪੀੜਤਾਂ ਨੂੰ ਮਦਦ ਮੁਹੱਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਨਾਰਥੀ ਕੈਂਪਾਂ ਦਾ ਦੌਰਾ ਕੀਤਾ ਸੀ। ਇਨ੍ਹਾਂ ਦੰਗਿਆਂ ‘ਚ ਹਜ਼ਾਰਾਂ ਲੋਕ ਮਾਰੇ ਗਏ ਸਨ ਅਤੇ ਲੱਖਾਂ ਬੇਘਰ ਹੋ ਗਏ ਸਨ।
1984 Sikh
ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਹੈ ਕਿ ਹਮਲਿਆਂ ਵਿਚ ਸ਼ਾਮਲ ਹੋਰਾਂ ਵਿਅਕਤੀਆਂ ਨੂੰ ਵੀ ਆਪਣੇ ਘਿਨਾਉਣੇ ਅਤੇ ਗੈਰ-ਮਾਨਵੀ ਕਾਰਿਆਂ ਲਈ ਛੇਤੀ ਹੀ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ।