ਕੈਪਟਨ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਹੇਠ ਲਾਭਪਾਤਰੀਆਂ ਨੂੰ ਯੋਗਤਾ ਸਰਟੀਫਿਕੇਟ ਵੰਡੇ
Published : Nov 21, 2018, 5:36 pm IST
Updated : Nov 21, 2018, 5:36 pm IST
SHARE ARTICLE
Captain Amrinder Singh
Captain Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਜ ਦੇ ਹੱਕਦਾਰ ਤੇ ਯੋਗ ਮੈਂਬਰਾਂ ਤੱਕ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਪਹੁੰਚਾਉਣ ਦੇ ਉਦੇਸ਼...

ਲੁਧਿਆਣਾ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਜ ਦੇ ਹੱਕਦਾਰ ਤੇ ਯੋਗ ਮੈਂਬਰਾਂ ਤੱਕ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਪਹੁੰਚਾਉਣ ਦੇ ਉਦੇਸ਼ ਨਾਲ ਇਕ ਜ਼ਿਲਾ ਪੱਧਰੀ ਕੈਂਪ ਦੌਰਾਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ) ਦੇ ਹੇਠ ਲਾਭਪਾਤਰੀਆਂ ਨੂੰ ਯੋਗਤਾ ਸਰਟੀਫੀਕੇਟ ਦਿੱਤੇ। ਇਸ ਕੈਂਪ ਵਿੱਚ 1500 ਤੋਂ ਵੱਧ ਲਾਭਪਾਤਰੀ ਹਾਜ਼ਰ ਹੋਏ ਅਤੇ ਉਨਾਂ ਨੇ ਵੱਖ-ਵੱਖ ਸਕੀਮਾਂ ਹੇਠ ਲਾਭ ਪ੍ਰਾਪਤ ਕਰਨ ਲਈ ਐਮ.ਜੀ.ਐਸ.ਵੀ.ਵਾਈ ਦੇ ਹੇਠ ਆਪਣਾ ਨਾਂ ਦਰਜ ਕਰਾਇਆ।

ਐਮ.ਜੀ.ਐਸ.ਵੀ.ਵਾਈ ਦੇ ਹੇਠ ਸਹਾਇਤਾ ਪ੍ਰਾਪਤ ਕਰਨ ਵਾਲੇ ਕੁੱਲ ਲਾਭਪਾਤਰੀਆਂ ਦੀ ਵਿਸਤ੍ਰਤ ਜਾਣਕਾਰੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਭਲਾਈ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਤਕਰੀਬਨ ਨੌਂ ਲੱਖ ਲਾਭਪਾਤਰੀਆਂ ਦਾ ਮਾਰਗ ਦਰਸ਼ਨ ਕੀਤਾ ਜਾ ਚੁੱਕਾ ਹੈ। ਲਾਭਪਾਤਰੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਹਰੇਕ ਮਹੀਨੇ ਦੀ 20 ਤਰੀਕ ਨੂੰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਹੇਠ ਜ਼ਿਲਾ ਪੱਧਰੀ ਕੈਂਪ ਲਾਏ ਜਾਇਆ ਕਰਨਗੇ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਦੇਹਾਤੀ ਵਿਕਾਸ ਵਿਭਾਗ ਅਤੇ ਉਨਾਂ ਦਾ ਦਫ਼ਤਰ ਪ੍ਰਗਤੀ ਉੱਪਰ ਨਿਯਮਤ ਤੌਰ 'ਤੇ ਨਿਗਰਾਨੀ ਰੱਖੇਗਾ। 

ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਇਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਸਮਾਜ ਦੇ ਥੁੜਾਂ ਮਾਰੇ ਵਰਗਾਂ ਤੱਕ ਪਹੁੰਚਣਾ ਹੈ ਤਾਂ ਜੋ ਇਨਾਂ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੂਬੇ ਵਿੱਚ ਇਕਸਾਰ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਗਰਾਮ ਦਸੰਬਰ, 2017 ਵਿੱਚ ਸ਼ੁਰੂ ਕੀਤਾ ਗਿਆ ਸੀ। ਕੁੱਝ ਜ਼ਿਲਿਆਂ ਵਿੱਚ ਘਰ-ਘਰ ਜਾ ਕੇ ਸਰਵੇਖਣ ਕੀਤਾ ਗਿਆ ਸੀ ਅਤੇ ਅਗਸਤ, 2018 ਤੱਕ ਪਿੰਡਾਂ ਦੇ ਕਲਸਟਰ ਬਣਾਏ ਗਏ ਸਨ।

Captain Amrinder Singh Captain Amrinder Singh

ਇਸ ਤੋਂ ਬਾਅਦ ਸਾਰੇ ਜ਼ਿਲਿਆਂ ਅਤੇ ਸਬ ਡਵੀਜ਼ਨਲ ਪੱਧਰ 'ਤੇ 2 ਅਕਤੂਬਰ ਨੂੰ ਕੈਂਪ ਲਾਏ ਗਏ ਤਾਂ ਜੋ ਯੋਗ ਲਾਭਪਾਤਰੀਆਂ ਦੀ ਸ਼ਨਾਖ਼ਤ ਕੀਤੀ ਜਾ ਸਕੇ ਅਤੇ ਉਨਾਂ ਨੂੰ ਵੱਖ-ਵੱਖ ਸਕੀਮਾਂ ਹੇਠ ਲਿਆਂਦਾ ਜਾ ਸਕੇ। ਇਸ ਸਕੀਮ ਦੇ ਮਾਪਦੰਡਾਂ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੇ ਹੇਠ ਪੰਜਾਬ ਦੇ ਵਸਨੀਕ ਉਹ ਪਰਿਵਾਰ ਹੋਣਗੇ ਜਿਨਾਂ ਦੀ ਸਾਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਨਾ ਹੋਵੇ ਜਾਂ ਉਨਾਂ ਕੋਲ 2.5 ਏਕੜ ਤੋਂ ਵੱਧ ਜ਼ਮੀਨ ਨਾ ਹੋਵੇ।

ਇਹ ਸਕੀਮ ਹੇਠ ਆਟਾ ਦਾਲ, ਮਗਨਰੇਗਾ, ਜਾਬ ਕਾਰਡ, ਘਰ ਘਰ ਰੋਜ਼ਗਾਰ ਯੋਜਨਾ, ਉਜਵਲਾ ਯੋਜਨਾ ਹੇਠ ਐਲ.ਪੀ.ਜੀ. ਕੁਨੈਕਸ਼ਨ, ਮੁਫ਼ਤ ਬਿਜਲੀ ਅਤੇ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ, ਬੁਢਾਪਾ/ਵਿਧਵਾ/ਅਪੰਗ/ਆਸ਼ਰਿਤ ਪੈਨਸ਼ਨਾਂ, ਉਜਵਲਾ ਯੋਜਨਾ ਹੇਠ ਸਬਸਿਡੀ 'ਤੇ ਐਲ.ਈ.ਡੀ. ਲਾਈਟਾਂ ਅਤੇ ਸਭਨਾਂ ਲਈ ਪਖਾਨੇ ਮੁਹੱਈਆ ਕਰਾਉਣ ਵਰਗੀਆਂ ਵੱਖ-ਵੱਖ ਸਕੀਮਾਂ ਦਾ ਲਾਭ ਯਕੀਨੀ ਬਨਾਉਣਾ ਹੈ। ਇਸ ਤੋਂ ਪਹਿਲਾਂ ਸਥਾਨਕ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਆਪਣੇ ਭਾਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਇਕ ਹੋਰ ਵਾਅਦਾ ਪੂਰਾ ਕਰਨ ਲਈ ਉਨਾਂ ਦਾ ਧੰਨਵਾਦ ਕੀਤਾ।

ਉਨਾਂ ਕਿਹਾ ਕਿ ਇਹ ਸਕੀਮ ਜ਼ਰੂਰਤਮੰਦਾਂ ਅਤੇ ਯੋਗ ਲਾਭਪਾਤਰੀਆਂ ਨੂੰ ਮਦਦ ਮੁਹੱਈਆ ਕਰਾਏਗੀ। ਇਸ ਮੌਕੇ ਖ਼ੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਨ ਆਸ਼ੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਸੁਰਿੰਦਰ ਡਾਵਰ, ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ, ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ, ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਗੁਰਕਿਰਤ ਕ੍ਰਿਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement