‘ਆਪ’ ਨੇਤਾ ਤੇ ਹੋਏ ਹਮਲੇ ਨੂੰ ਲੈ ਕੇ ਸੜਕਾਂ ਤੇ ਉਤਰੇ ਦੁਕਾਨਦਾਰ
Published : Nov 21, 2018, 5:32 pm IST
Updated : Nov 21, 2018, 5:32 pm IST
SHARE ARTICLE
Shopkeeper on the streets...
Shopkeeper on the streets...

ਆਮ ਆਦਮੀ ਪਾਰਟੀ ਦੇ ਸੁਖਪਾਲ ਖਹਿਰਾ ਗੁਟ ਦੇ ਨੇਤਾ ਸੁਰੇਸ਼ ਸ਼ਰਮਾ ‘ਤੇ 2 ਨਕਾਬਪੋਸ਼ ਹਮਲਾਵਰਾਂ ਵਲੋਂ ਜਾਨਲੇਵਾ ਹਮਲਾ...

ਅੰਮ੍ਰਿਤਸਰ (ਸਸਸ) : ਆਮ ਆਦਮੀ ਪਾਰਟੀ ਦੇ ਸੁਖਪਾਲ ਖਹਿਰਾ ਗੁਟ ਦੇ ਨੇਤਾ ਸੁਰੇਸ਼ ਸ਼ਰਮਾ ‘ਤੇ 2 ਨਕਾਬਪੋਸ਼ ਹਮਲਾਵਰਾਂ ਵਲੋਂ ਜਾਨਲੇਵਾ ਹਮਲਾ ਕਰਨ ਦੇ ਰੋਸ ਵਿਚ ਅੰਮ੍ਰਿਤਸਰ ਦੇ ਛੇਹਰਟਾ ਬਾਜ਼ਾਰ ਦੇ ਦੁਕਾਨਦਾਰਾਂ ਵਲੋਂ ਬਾਜ਼ਾਰ ਬੰਦ ਕਰ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਦੁਕਾਨਦਾਰਾਂ ਨੇ ਦੋਸ਼ ਲਗਾਇਆ ਕਿ ਪੁਲਿਸ ਤੰਤਰ ਪੰਜਾਬ ਵਿਚ ਪੂਰੀ ਤਰ੍ਹਾਂ ਫ਼ੇਲ ਹੋ ਚੁੱਕਿਆ ਹੈ। ਇਸ ਕਾਰਨ ਸ਼ਰਾਰਤੀ ਤੱਤਾਂ ਵਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿਤਾ ਜਾ ਰਿਹਾ ਹੈ।

Shopkeeper Shopkeeper on the streetsਦੂਜੇ ਪਾਸੇ ਏ.ਸੀ.ਪੀ. ਵਿਸ਼ਾਲਜੀਤ ਨੇ ਦੁਕਾਨਦਾਰਾਂ ਨੂੰ ਭਰੋਸਾ ਦਵਾਇਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਛੇਤੀ ਤੋਂ ਛੇਤੀ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਧਿਆਨ ਯੋਗ ਹੈ ਕਿ ਪਿਛਲੇ ਦਿਨ ਸੁਰੇਸ਼ ਸ਼ਰਮਾ ‘ਤੇ ਉਨ੍ਹਾਂ ਦੀ ਦੁਕਾਨ ਵਿਚ ਵੜ ਕੇ ਹਮਲਾਵਰਾਂ ਵਲੋਂ ਹਮਲਾ ਕੀਤਾ ਗਿਆ ਸੀ। ਇਸ ਦੌਰਾਨ ਸੁਰੇਸ਼ ਸ਼ਰਮਾ  ਦੇ ਨਾਲ ਕੰਮ ਕਰ ਰਿਹਾ ਦੂਜਾ ਵਿਅਕਤੀ ਵੀ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਮੰਗਲਵਾਰ ਸ਼ਾਮ ਅਮ੍ਰਿਤਸਰ ਵਿਚ ਗੋਲੀ ਮਾਰ ਦਿੱਤੀ ਗਈ। ਸ਼ਰਮਾ ਨੂੰ ਉਨ੍ਹਾਂ ਦੀ ਦੁਕਾਨ ਵਿਚ ਹੀ ਇਕ ਹਮਲਾਵਰ ਨੇ ਗੋਲੀ ਮਾਰ ਦਿੱਤੀ। ਕਥਿਤ ਤੌਰ 'ਤੇ ਸ਼ਾਮ 6:30 ਵਜੇ ਦੇ ਕਰੀਬ ਇਕ ਵਿਅਕਤੀ ਸ਼ਰਮਾ ਦੀ ਫਰਨੀਚਰ ਦੀ ਦੁਕਾਨ 'ਤੇ ਆਇਆ ਸੀ। ਉਸ ਨੌਜਵਾਨ ਨੇ ਸ਼ਰਮਾ ਦੇ ਤਿੰਨ ਗੋਲੀਆਂ ਅਤੇ ਉਥੋਂ ਭੱਜ ਗਿਆ।

'ਆਪ' ਨੇਤਾ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲੈ ਜਾਇਆ ਗਿਆ। ਉਨ੍ਹਾਂ ਦੇ ਪਰਵਾਰ ਮੁਤਾਬਕ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ। ਸੂਤਰਾਂ ਮੁਤਾਬਕ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ ਅਤੇ ਪੁਲਿਸ ਨਜ਼ਦੀਕ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਇਕੱਠਾ ਕਰ ਰਹੀ ਹੈ। ਸ਼ਰਮਾ ਅਜੇ ਬੋਲਣ ਦੀ ਹਾਲਤ ਵਿਚ ਨਹੀਂ ਹਨ। ਹਾਲਤ ਬਿਹਤਰ ਹੁੰਦੇ ਹੀ ਉਨ੍ਹਾਂ ਦਾ ਬਿਆਨ ਦਰਜ ਕੀਤਾ ਜਾਵੇਗਾ। ਸ਼ਰਮਾ ਇਕ ਸਰਗਰਮ ਆਰਟੀਆਈ ਕਰਮਚਾਰੀ ਹੈ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿਚ ਵਧ ਚੜ੍ਹ ਕੇ ਹਿੱਸਾ ਲੈਂਦੇ ਹਨ।

ਆਪਣੇ ਵਿਰੋਧੀ ਰਾਜਨੀਤਕ ਦਲਾਂ ਦੇ ਕੜੇ ਵਿਰੋਧ ਲਈ ਉਨ੍ਹਾਂ ਨੂੰ ਜਾਣਿਆ ਜਾਂਦਾ ਹੈ। ਇਸ ਸਾਲ ਦੀ ਸ਼ੁਰੂਆਤ ਵਿਚ ਜਦੋਂ 'ਆਪ' ਨੇਤਾ ਸੁਖਪਾਲ ਖੈਰਾ ਨੂੰ ਵਿਰੋਧੀ ਪੱਖ ਦਾ ਨੇਤਾ ਬਣਾਇਆ ਗਿਆ ਸੀ ਇਸ ਤੋਂ ਬਾਅਦ ਸ਼ਰਮਾ ਨੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਸੀ। ਖੈਰਾ ਨੇ ਸ਼ਰਮਾ  ਉੱਤੇ ਹੋਏ ਹਮਲੇ ਦੀ ਨਿੰਦਿਆ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਨੂੰਨ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement