ਪੰਜਾਬ ਦੇ ਕਿਸਾਨਾਂ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ !
Published : Nov 21, 2019, 2:49 pm IST
Updated : Nov 21, 2019, 2:49 pm IST
SHARE ARTICLE
farmers
farmers

ਪੰਜਾਬ ਵਿੱਚ ਝੋਨੇ ਦੀ ਖਰੀਦ ਹੁਣ ਸਿਰਫ 30 ਨਵੰਬਰ ਤੱਕ ਜਾਰੀ ਰਹੇਗੀ। ਪੰਜਾਬ ਸਰਕਾਰ ਨੇ ਪਹਿਲਾਂ ਇੱਕ ਅਕਤੂਬਰ ਤੋਂ 15 ਦਸੰਬਰ ਤੱਕ ਝੋਨੇ ਦੀ ਖਰੀਦ ..

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਖਰੀਦ ਹੁਣ ਸਿਰਫ 30 ਨਵੰਬਰ ਤੱਕ ਜਾਰੀ ਰਹੇਗੀ। ਪੰਜਾਬ ਸਰਕਾਰ ਨੇ ਪਹਿਲਾਂ ਇੱਕ ਅਕਤੂਬਰ ਤੋਂ 15 ਦਸੰਬਰ ਤੱਕ ਝੋਨੇ ਦੀ ਖਰੀਦ ਦਾ ਐਲਾਨ ਕੀਤਾ ਸੀ। ਹੁਣ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣ ਕਰਕੇ ਖ਼ਰੀਦ ਦੀ ਮਿਆਦ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਬਾਰੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਹੈ ਮੰਡੀਆਂ ਵਿੱਚ ਝੋਨੇ ਦੀ ਆਮਦ ਘਟ ਗਈ ਹੈ। ਇਸ ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੀ ਮਿਆਦ ਵਿੱਚ ਤਬਦੀਲੀ ਕਰਦਿਆਂ ਹੁਣ 30 ਨਵੰਬਰ ਕਰ ਦਿੱਤੀ ਹੈ।

FarmersFarmers

ਮਿਲਿੰਗ ਦੇ ਸਮੇਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਕੇਂਦਰੀ ਖੁਰਾਕ ਮੰਤਰਾਲੇ ਨੇ ਇਸ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਸ਼ੂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ 1844 ਮੰਡੀਆਂ ਵਿੱਚੋਂ 477 ਮੰਡੀਆਂ ਵਿੱਚ ਝੋਨੇ ਦੀ ਆਮਦ ਨਹੀਂ ਹੋਈ ਤੇ ਕਈ ਮੰਡੀਆਂ ਵਿੱਚ ਨਾਮਾਤਰ ਝੋਨਾ ਆਇਆ ਹੈ। ਉਨ੍ਹਾਂ ਦੱਸਿਆ ਕਿ 19 ਨਵੰਬਰ ਤੱਕ 160.91 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਸਰਕਾਰ ਵੱਲੋਂ 159.80 ਲੱਖ ਟਨ ਤੇ ਨਿੱਜੀ ਮਿੱਲ ਮਾਲਕਾਂ ਵੱਲੋਂ 111128 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਸਰਕਾਰ ਵੱਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿੱਚ 26946.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

FarmersFarmers

ਖੁਰਾਕ ਸਪਲਾਈ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ 30 ਨਵੰਬਰ ਤੱਕ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਹ ਘੱਟੋ ਘੱਟ ਸਮਰਥਨ ਮੁੱਲ ਦਾ ਲਾਭ ਲੈ ਸਕਣ। ਉਨ੍ਹਾਂ ਆੜ੍ਹਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਾਲ ਜੁੜੇ ਕਿਸਾਨਾਂ ਨੂੰ ਖ਼ਰੀਦ ਸਮੇਂ ਵਿੱਚ ਹੋਈ ਸੋਧ ਬਾਰੇ ਜਾਣਕਾਰੀ ਦੇਣ। 19 ਨਵੰਬਰ ਤੱਕ ਪਨਗ੍ਰੇਨ ਨੇ 6627321 ਟਨ, ਮਾਰਕਫੈਡ ਨੇ 4090074 ਟਨ ਅਤੇ ਪਨਸਪ ਨੇ 3279315 ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 1764817 ਟਨ ਤੇ ਐਫਸੀਆਈ ਨੇ 218492 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ।

 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement