
ਕਿਸਾਨ ਜਥੇਬੰਦੀਆਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਸ਼ੁਰੂ ਹੋ ਚੁੱਕੀ ਹੈ
ਚੰਡੀਗੜ੍ਹ :ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਤੋਂ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਇਸ ਦੇ ਕਾਰਨ ਰਾਜ ਵਿਚ ਰੇਲ ਸੇਵਾ ਸ਼ੁਰੂ ਨਹੀਂ ਕੀਤੀ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਦਾ ਮੋਰਚਾ ਸੰਭਾਲ ਲਿਆ ਹੈ। ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਸ਼ੁਰੂ ਹੋ ਚੁੱਕੀ ਹੈ ।
meeting picਉਹ ਅੱਜ ਕਿਸਾਨਾਂ ਵੱਖ –ਵੱਖ ਕਿਸਾਨੀ ਸੰਘਰਸ਼ ਨਾਲ ਜੁੜੇ ਮਸਲਿਆਂ ਤੇ ਗੱਲਬਾਤ ਕਰਨਗੇ । ਉਨ੍ਹਾਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰਨਗੇ। ਹੁਣ ਤੱਕ ਤਿੰਨ ਮੰਤਰੀਆਂ ਦੀ ਕਮੇਟੀ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਸੀ। ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਮੈਂਬਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਮੀਟਿੰਗ ਚ ਮੌਜੂਦ ਹੋਣਗੇ। ਇਸ ਮੀਟਿੰਗ ਵਿਚ ਮੁਸਾਫਰ ਗੱਡੀਆਂ ਚਲਾਉਣ ’ਤੇ ਸਹਿਮਤੀ ਵੀ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਕਈ ਜਥੇਬੰਦੀਆਂ ਮੁਸਾਫਰ ਗੱਡੀਆਂ ਚਲਾਉਣ ਦੇ ਹੱਕ ’ਚ ਹਨ। ਇਹ ਮੀਟਿੰਗ ਮੁੱਖ ਮੰਤਰੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਪਹਿਲਾਂ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਦੇ ਰਵੱਈਏ ਨੂੰ ਵੀ ਸਮਝਿਆ ਜਾ ਸਕੇ।