ਬਿਨਾਂ ਮਨਜ਼ੂਰੀ ਸੀਬੀਆਈ ਨੂੰ ਪੰਜਾਬ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ- ਕੈਪਟਨ
Published : Nov 21, 2020, 3:12 pm IST
Updated : Nov 21, 2020, 4:08 pm IST
SHARE ARTICLE
Capt Amarinder Singh
Capt Amarinder Singh

ਸਿਆਸੀ ਸੁਆਰਥਾਂ ਲਈ ਹੁੰਦੀ ਹੈ ਸੀਬੀਆਈ ਦੀ ਵਰਤੋਂ- ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ - ਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ. ਦੇ ਮਾੜੇ ਰਿਕਾਰਡ ਜਿੱਥੇ ਉਨ੍ਹਾਂ ਬਿਨਾਂ ਜਾਂਚ ਦੇ ਬੰਦ ਕਰ ਦਿੱਤਾ, ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰੀ ਜਾਂਚ ਬਿਊਰੋ ਨੂੰ ਆਪਣੇ ਸੂਬੇ ਵਿੱਚ ਬਿਨਾਂ ਆਗਿਆ ਤੋਂ ਦਾਖਲ ਹੋਣ ਦੀ ਇਜਾਜ਼ਤ ਨਹੀਂ ਦੇਵੇਗੀ।

CBICBI

ਪੰਜਾਬ ਸਮੇਤ ਅੱਠ ਸੂਬਿਆਂ ਵੱਲੋਂ ਸੀ.ਬੀ.ਆਈ. ਨੂੰ ਬਿਨਾਂ ਆਗਿਆ ਦਾਖਲ ਹੋਣ ਦੀ ਇਜਾਜ਼ਤ ਵਾਪਸ ਲੈਣ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਜੰਸੀ ਦੀ ਵੱਧ ਤੋਂ ਵੱਧ ਵਰਤੋਂ ਰਾਜਨੀਤੀ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਸੀ.ਬੀ.ਆਈ. ਰਾਹੀਂ ਨਿਰਪੱਖ ਜਾਂਚ ਯਕੀਨੀ ਨਹੀਂ ਬਣਾਈ ਜਾ ਸਕਦੀ। ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੇ ਰਾਜਸੀ ਪਿੜ ਵਿੱਚ ਮਹੱਤਵਹੀਣ ਗਰਦਾਨਦਿਆਂ ਮੁੱਖ ਮੰਤਰੀ ਨੇ ਇਕ ਟੀ.ਵੀ. ਚੈਨਲ ਨੂੰ ਕਿਹਾ ਕਿ ਭਾਜਪਾ ਦਾ ਸੂਬੇ ਵਿੱਚ ਸਾਰੀਆਂ 117 ਵਿਧਾਨ ਸਭਾ ਸੀਟਾਂ ਲੜਨ ਲਈ ਸਵਾਗਤ ਹੈ

Akali DalAkali Dal

ਪਰ ਇਹ ਪਾਰਟੀ ਬਿਨਾਂ ਕਿਸੇ ਗਠਜੋੜ ਭਾਈਵਾਲ ਦੇ ਇਕ ਵੀ ਸੀਟ ਨਹੀਂ ਜਿੱਤ ਸਕਦੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕਾਂਗਰਸ ਨੂੰ ਪੰਜਾਬ ਵਿੱਚ ਕੋਈ ਚੁਣੌਤੀ ਨਹੀਂ ਹੈ। ਇਥੋਂ ਤੱਕ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਤੋਂ ਵੀ ਕੋਈ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਵਿੱਚੋਂ ਕਿਸੇ ਨੇ ਵੀ ਸੂਬੇ ਦੇ ਹਿੱਤ ਲਈ ਕਦੇ ਵੀ ਸਕਰਾਤਮਕ ਗੱਲ ਨਹੀਂ ਕੀਤੀ।

Captain Amarinder Singh Captain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਚੋਣਾਂ ਨੂੰ ਹਾਲੇ 18 ਮਹੀਨੇ ਦੇ ਕਰੀਬ ਸਮਾਂ ਪਿਆ ਹੈ ਅਤੇ ਇਹ ਕਹਿਣਾ ਸੰਭਵ ਨਹੀਂ ਕਿ ਚੋਣਾਂ ਵੇਲੇ ਕਿਹੜਾ ਮੁੱਦਾ ਭਾਰੂ ਰਹੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਾਜਪਾ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਐਮ.ਐਸ.ਪੀ. ਦਾ ਬਣੇ ਰਹਿਣਾ ਚਾਹੁੰਦੇ ਹਨ ਅਤੇ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ।

farmer protestFarmer protest

ਉਨ੍ਹਾਂ ਕੇਂਦਰ ਅਤੇ ਕਿਸਾਨਾਂ ਦੋਵਾਂ ਵੱਲੋਂ ਸਖਤ ਫੈਸਲੇ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨ ਸੰਘਰਸ਼ ਲੰਬਾ ਚੱਲਣ ਨਾਲ ਸਰਹੱਦ 'ਤੇ ਬੈਠੇ ਸੈਨਿਕਾਂ ਨੂੰ ਪਹੁੰਚਾਈ ਜਾਣ ਵਾਲੀ ਸਪਲਾਈ ਪ੍ਰਭਾਵਿਤ ਹੋਵੇਗੀ ਜਦੋਂ ਕਿ ਇਹ ਪੰਜਾਬ ਦੇ ਹਿੱਤਾਂ ਦਾ ਵੀ ਨੁਕਸਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸੰਘਰਸ਼ ਕਿਸਾਨਾਂ ਦਾ ਲੋਕਤੰਤਰਿਕ ਅਤੇ ਸੰਵਿਧਾਨਕ ਹੱਕ ਹੈ ਜਿਸ ਦਾ ਕੇਂਦਰ ਸਰਕਾਰ ਨੂੰ ਵੀ ਅਹਿਸਾਸ ਹੈ ਕਿਉਂਕਿ ਉਨ੍ਹਾਂ ਵੱਲੋਂ ਗੱਲਬਾਤ ਲਈ ਕਿਸਾਨ ਯੂਨੀਅਨਾਂ ਨੂੰ ਬੁਲਾਉਣ ਦਾ ਫੈਸਲਾ ਕੀਤਾ ਗਿਆ ਸੀ।

Captain Amarinder Singh Captain Amarinder Singh

ਮੁੱਖ ਮੰਤਰੀ ਨੇ ਇਹ ਗੱਲ ਦੁਹਰਾਈ ਕਿ ਉਹ ਕਾਰਪੋਰੇਟਾਂ ਵੱਲੋਂ ਪੰਜਾਬ ਵਿੱਚ ਅਨਾਜ ਖਰੀਦਣ ਦਾ ਸਵਾਗਤ ਕਰਦੇ ਹਨ ਬਸ਼ਰਤੇ ਉਹ ਮੌਜੂਦਾ ਮੰਡੀਕਰਨ ਸਿਸਟਮ ਦਾ ਪਾਲਣ ਕਰਦੇ ਹੋਣ ਜਿਹੜਾ ਕਿਸਾਨ ਤੇ ਆੜ੍ਹਤੀਏ ਵਿਚਾਲੇ ਨਜ਼ਦੀਕੀ ਸਬੰਧਾਂ ਉਤੇ ਬਣਿਆ ਹੋਇਆ ਹੈ। ਉਨ੍ਹਾਂ ਭਾਜਪਾ ਦੇ ਉਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਜਿਸ ਵਿੱਚ ਉਨ੍ਹਾਂ ਕਾਂਗਰਸ ਅਤੇ ਹੋਰਨਾਂ ਕੇਂਦਰੀ ਵਿਰੋਧੀ ਪਾਰਟੀਆਂ ਉਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ ਸਨ।

Central government Central government

ਉਨ੍ਹਾਂ ਕਿਹਾ ਕਿ ਸਮੁੱਚੀ ਪੰਜਾਬ ਵਿਧਾਨ ਸਭਾ ਨੇ ਸਰਵਸੰਮਤੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਭਾਵੇਂ ਕਿ ਕੁਝ ਪਾਰਟੀਆਂ ਨੇ ਆਪਣੀ ਰਾਜਸੀ ਮਜਬੂਰੀ ਦੇ ਚੱਲਦਿਆਂ ਬਾਅਦ ਵਿੱਚ ਯੂ-ਟਰਨ ਲੈ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਦੋਂ ਬਿੱਲਾਂ ਨੂੰ ਸੰਸਦ ਵਿੱਚ ਲਿਆਂਦਾ ਜਾ ਰਿਹਾ ਸੀ ਤਾਂ ਪੰਜਾਬ ਸਰਕਾਰ ਸਮੇਤ ਸਾਰੀਆਂ ਸਬੰਧਤ ਧਿਰਾਂ ਦੀ ਰਾਏ ਲੈਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਹ ਸਭ ਕਰਨ ਦੀ ਬਜਾਏ ਬਿਨਾਂ ਬਹਿਸ ਤੋਂ ਬਿੱਲ ਪਾਸ ਕਰ ਦਿੱਤੇ ਗਏ।

SGPCSGPC

ਕਾਂਗਰਸ ਵਿੱਚ ਅਸਹਿਮਤੀ ਨੂੰ ਅੰਦਰੂਨੀ ਲੋਕਤੰਤਰ ਦਾ ਸੰਕੇਤ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇ ਪਾਰਟੀ ਹਾਈ ਕਮਾਂਡ ਨੂੰ ਪੱਤਰ ਲਿਖਿਆ ਸੀ, ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਗਠਿਤ ਅਹਿਮ ਕਮੇਟੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਗੱਲ ਦੀ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਪਰ ਅਕਾਲੀ ਦਲ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣਾ ਨਹੀਂ ਚਾਹੁੰਦਾ ਕਿਉਂਕਿ ਉਹ ਇਸ ਨੂੰ ਆਪਣੇ ਰਾਜਸੀ ਹਿੱਤਾਂ ਲਈ ਵਰਤਦੇ ਹਨ।

Captain Amarinder Singh Captain Amarinder Singh

ਭਾਰਤੀ ਜਲ ਸੈਨਾ ਵੱਲੋਂ ਹੋਰਨਾਂ ਦੇਸ਼ਾਂ ਨਾਲ ਮਿਲ ਕੇ ਕੀਤੀਆਂ ਜਾ ਰਹੀਆਂ ਸਾਂਝੀਆਂ ਮਸ਼ਕਾਂ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨ ਤੇ ਪਾਕਿਸਤਾਨ ਦੇ ਭਾਰਤ ਵਿਰੁੱਧ ਨਾਪਾਕ ਮਨਸੂਬੇ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸ਼ਾਂਤੀ ਤੇ ਵਿਕਾਸ ਚਾਹੁੰਦਾ ਹੈ ਅਤੇ ਪੰਜਾਬ ਕਿਸੇ ਵੀ ਕੀਮਤ 'ਤੇ ਪਾਕਿਸਤਾਨ ਨੂੰ ਮੁਸੀਬਤ ਪੈਦਾ ਕਰਨ ਦੀ ਆਗਿਆ ਨਹੀਂ ਦੇਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement