ਮੁੱਖ ਸਕੱਤਰ ਵਲੋਂ ਪੰਜਾਬ ਪੁਲਿਸ ਦੀ 'ਸਾਈਬਰ ਸੁਰੱਖਿਆ' ਮੁਹਿੰਮ ਦੀ ਸ਼ੁਰੂਆਤ
Published : Nov 21, 2020, 12:44 am IST
Updated : Nov 21, 2020, 12:44 am IST
SHARE ARTICLE
image
image

ਮੁੱਖ ਸਕੱਤਰ ਵਲੋਂ ਪੰਜਾਬ ਪੁਲਿਸ ਦੀ 'ਸਾਈਬਰ ਸੁਰੱਖਿਆ' ਮੁਹਿੰਮ ਦੀ ਸ਼ੁਰੂਆਤ

ਐਨਆਈਏ ਹੁਣ ਤਕ 21 ਲੋਕਾਂ ਨੂੰ ਕਰ ਚੁਕੀ ਹੈ ਗ੍ਰਿਫ਼ਤਾਰ

ਚੰਡੀਗੜ੍ਹ, 20 ਨਵੰਬਰ (ਨੀਲ ਭਲਿੰਦਰ ਸਿੰਘ) : ਅਜੋਕੇ ਡਿਜੀਟਲ ਯੁੱਗ ਵਿਚ ਸਾਈਬਰ ਖ਼ਤਰੇ ਦਾ ਸਾਹਮਣਾ ਕਰ ਰਹੇ ਸਮਾਜ ਦੀ ਸਹੂਲਤ ਲਈ ਮੁੱਖ ਸਕੱਤਰ, ਪੰਜਾਬ ਵਿਨੀ ਮਹਾਜਨ ਵਲੋਂ ਅੱਜ ਕੌਮਾਂਤਰੀ ਬਾਲ ਦਿਵਸ, ਜੋ ਹਰ ਸਾਲ 20 ਨਵੰਬਰ ਨੂੰ ਮਨਾਇਆ ਜਾਂਦਾ ਹੈ, ਮੌਕੇ ਸੂਬੇ ਵਿਚ ਤਿੰਨ ਮਹੀਨੇ ਚੱਲਣ ਵਾਲੀ 'ਸਾਈਬਰ ਸੁਰੱਖਿਆ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਸੂਬਾਈ ਸਰਕਾਰ ਵਲੋਂ ਪੁਰਸਕਾਰ ਜੇਤੂ ਸਿਵਲ ਸੁਸਾਇਟੀ ਸੰਸਥਾ ਅਤੇ ਸਾਈਬਰ ਸੁਰੱਖਿਆ ਅਤੇ ਨੀਤੀ ਮਾਹਰਾਂ ਦੇ ਇਕ ਸਮੂਹ ਸਾਈਬਰਪੀਸ ਫ਼ਾਊਂਡੇਸ਼ਨ (ਸੀਪੀਐਫ) ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਚਲਾਈ ਗਈ ਹੈ।
ਡੀਜੀਪੀ ਪੰਜਾਬ ਸ਼੍ਰੀ ਦਿਨਕਰ ਗੁਪਤਾ ਦੀ ਮੌਜੂਦਗੀ ਵਿਚ ਇਸ ਮੁਹਿੰਮ ਦਾ ਆਗ਼ਾਜ਼ ਕਰਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਦਸਿਆ ਕਿ ਐਨ.ਸੀ.ਆਰ.ਬੀ. ਦੇ ਤਾਜ਼ਾ ਅੰਕੜਿਆਂ ਅਨੁਸਾਰ ਸਾਲ 2019 ਵਿਚ 28,000 ਤੋਂ ਵੱਧ ਸਾਈਬਰ ਅਪਰਾਧ ਦਰਜ ਹੋਏ। ਉਨ੍ਹਾਂ ਕਿਹਾ ਕਿ ਸਿਰਫ਼ ਡਿਜੀਟਲ ਜਾਣਕਾਰੀ ਦੀ ਘਾਟ ਕਾਰਨ ਅਪਣੇ ਬੈਂਕ ਖਾਤਿਆਂ 'ਚੋਂ ਮਿਹਨਤ ਨਾਲ ਕਮਾਏ ਪੈਸੇ ਗੁਆਉਣ ਦੇ ਜੋਖ਼ਮ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਬਹੁਤ ਜ਼ਰੂਰਤ ਹੈ।
ਉਨ੍ਹਾਂ ਕਿਹਾ ਕਿ ਇਹ ਮੁਹਿੰਮ ਔਰਤਾਂ ਅਤੇ ਬੱਚਿਆਂ ਨੂੰ ਆਨਲਾਈਨ ਪਲੇਟਫ਼ਾਰਮ ਦੀ ਵਰਤੋਂ ਕਰਦਿਆਂ ਨਿੱਜਤਾ ਨੂੰ ਯਕੀਨੀ ਬਣਾਉਣ ਦੇ ਤਰੀਕਿਆਂ ਅਤੇ ਸਾਧਨਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ ਨਾਲ ਆਨਲਾਈਨ ਜਾਲਸਾਜ਼ੀਆਂ ਤੋਂ ਸੁਰੱਖਿਅਤ ਰਹਿਣ ਦੇ ਢੰਗਾਂ ਅਤੇ ਲੋੜ ਪੈਣ ਉਤੇ ਸਹਾਇਤਾ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਤਕ ਪਹੁੰਚ ਕਰਨ ਬਾਰੇ ਵੀ ਜਾਣਕਾਰੀ ਪ੍ਰਦਾਨ ਕਰੇਗੀ।

ਵਿਨੀ ਮਹਾਜਨ ਨੇ ਪੰਜਾਬ ਪੁਲਿਸ ਅਤੇ ਸਾਈਬਰਪੀਸ ਫ਼ਾਊੁਂਡੇਸ਼ਨ ਨੂੰ ਲੋਕਾਂ ਦੀ ਭਲਾਈ ਵਾਸਤੇ ਇਸ ਸਾਂਝੇ ਉਪਰਾਲੇ ਲਈ ਵਧਾਈ ਦਿਤੀ।
ਇਸ ਦੌਰਾਨ ਮੁੱਖ ਸਕੱਤਰ ਵਲੋਂ ਸੀ.ਬੀ.ਐਸ.ਈ. ਦਾ ਰਸਾਲਾ 'ਸਾਈਬਰ ਸੇਫ਼ਟੀ' ਜਾਰੀ ਕੀਤਾ ਗਿਆ, ਜਿਸ ਦਾ ਪੰਜਾਬੀ ਭਾਸ਼ਾ ਵਿਚ ਅਨੁਵਾਦ ਪੰਜਾਬ ਪੁਲਿਸ ਦੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵਲੋਂ ਕੀਤਾ ਗਿਆ ਹੈ।
ਡੀ.ਜੀ.ਪੀ. ਨੇ ਦਸਿਆ ਕਿ ਪੰਜਾਬ ਪੁਲੀਸ ਅਤੇ ਸੀ.ਪੀ.ਐਫ਼. ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਦਾ ਉਦੇਸ਼ ਪੰਜਾਬ ਵਾਸੀਆਂ ਖਾਸ ਤੌਰ 'ਤੇ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਨੂੰ ਸਾਈਬਰ ਸੁਰੱਖਿਆ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਾਈਬਰ ਕਰਾਈਮ ਬਾਰੇ ਹੋਰ ਸਤਰਕ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਮੁਹਿੰਮ ਆਨਲਾਈਨ/ਸਾਈਬਰ ਸੁਰੱਖਿਆ ਦੇ ਸਾਰੇ ਪ੍ਰਮੁੱਖ ਪਹਿਲੂਆਂ 'ਤੇ ਕੇਂਦਰਿਤ ਹੋਵੇਗੀ ਅਤੇ ਵੱਖ-ਵੱਖ ਉਮਰ ਵਰਗ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਜੀਟਲ ਪਲੇਟਫ਼ਾਰਮ, ਵੈਬੀਨਾਰ, ਰੇਡੀਉ ਮੁਹਿੰਮ ਤੋਂ ਇਲਾਵਾ ਹੋਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਫੋਟੋ ਕੈਪਸ਼ਨ:
(1)
 (2) ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ 'ਸਾਈਬਰ ਸੁਰੱਖਿਆ' ਮੁਹਿੰਮ ਦੀ ਆਨਲਾਈਨ ਸ਼ੁਰੂਆਤ ਮੌਕੇ ਸੰਬੋਧਨ ਕਰਦੇ ਹੋਏ। ਡੀਜੀਪੀ ਦਿਨਕਰ ਗੁਪਤਾ ਅਤੇ ਏਡੀਜੀਪੀ ਗੁਰਪ੍ਰੀਤ ਦਿਓ ਵੀ ਤਸਵੀਰ ਵਿੱਚ ਦਿਖਾਈ ਦੇ ਰਹੇ ਹਨ।

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement