ਬਜ਼ੁਰਗ 'ਤੇ ਟਰੈਕਟਰ ਚੜ੍ਹ ਜਾਣ ਕਾਰਨ ਅਤੇ ਦੂਜੇ ਦੀ ਟਰੈਕਟਰ ਤੋਂ ਡਿੱਗਣ ਕਾਰਨ ਮੌਤ
Published : Nov 21, 2020, 12:15 pm IST
Updated : Nov 21, 2020, 12:15 pm IST
SHARE ARTICLE
accident
accident

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਕੇਸ ਦੀ ਅਗਲੇਰੀ ਕਾਰਵਾਈ ਸਹਾਇਕ ਥਾਣੇਦਾਰ ਤਰਸੇਮ ਸਿੰਘ ਕਰ ਰਹੇ ਹਨ।

ਲਹਿਰਾਗਾਗਾ– ਪੰਜਾਬ ਹੀ ਨਹੀਂ ਦੇਸ਼ ਭਰ 'ਚ ਫਿਰ ਤੋਂ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਸੰਗਤੀਵਾਲਾ ਵਿਖੇ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਬਜ਼ੁਰਗ 'ਤੇ ਟਰੈਕਟਰ ਚੜ੍ਹ ਜਾਣ ਕਾਰਨ ਅਤੇ ਦੂਸਰੇ ਦੀ ਟਰੈਕਟਰ ਤੋਂ ਡਿੱਗ ਜਾਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਇਹ ਹਾਦਸਾ ਬੀਤੀ ਸ਼ਾਮ ਉਸ ਸਮੇਂ ਵਾਪਰਿਆ ਜਦੋਂ 80 ਸਾਲਾ ਬਜ਼ੁਰਗ ਗੁਰਨਾਮ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਸੰਗਤੀਵਾਲਾ ਧਰਮਸ਼ਾਲਾ ਕੋਲ ਕੁਰਸੀ ਉੱਪਰ ਬੈਠਾ ਸੀ ਕਿ ਇਸੇ ਸਮੇਂ ਦੌਰਾਨ ਟਰੈਕਟਰ ਚੜ੍ਹ ਜਾਣ ਕਾਰਨ ਉਹ ਬੁਰੀ ਤਰ੍ਹਾਂ ਦਰੜਿਆ ਗਿਆ ਅਤੇ ਉਸ ਦੀ ਮੌਤ ਹੋ ਗਈ।

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਟਰੈਕਟਰ ਨੂੰ ਘੋਗੜ ਸਿੰਘ ਪੁੱਤਰ ਨੈਬਾ ਸਿੰਘ ਵਾਸੀ ਭਾਈ ਕੀ ਪਿਸ਼ੌਰ ਚਲਾ ਰਿਹਾ ਸੀ ਅਤੇ ਉਸ ਨਾਲ ਬੈਠੇ ਜਗਜੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਸੰਗਤੀਵਾਲਾ ਟਰੈਕਟਰ ਉੱਪਰੋਂ ਡਿੱਗ ਗਿਆ ਅਤੇ ਉਸ ਦੀ ਵੀ ਮੌਤ ਹੋ ਗਈ। ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਵਿਜੈ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਕੇਸ ਦੀ ਅਗਲੇਰੀ ਕਾਰਵਾਈ ਸਹਾਇਕ ਥਾਣੇਦਾਰ ਤਰਸੇਮ ਸਿੰਘ ਕਰ ਰਹੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement