
ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਇਹ ਫੈਸਲਾ ਪੰਜਾਬ ਦੇ ਹਿੱਤ ਵਿਚ ਲਿਆ ਹੈ ਨਾ ਕਿ ਸਰਕਾਰ ਦੇ ਦਬਾਅ ਹੇਠ ਲਿਆ ਹੈ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਕਾਰਨ ਲੰਬੇ ਸਮੇਂ ਤੋਂ ਪੰਜਾਬ ਵਿਚ ਰੇਲ ਗੱਡੀਆਂ ਨਹੀਂ ਸਨ ਚੱਲ ਰਹੀਆਂ, ਜਿਸ ਕਾਰਨ ਪੰਜਾਬ ਵਿਚ ਕੋਲੇ ਤੇ ਯੂਰੀਆ ਦੀ ਕਿੱਲਤ ਪੈਦਾ ਹੋ ਗਈ ਸੀ। ਭਾਵੇਂ ਕਿਸਾਨਾਂ ਨੇ ਮਾਲ ਗੱਡੀਆਂ ਲਈ ਟਰੈਕ ਖਾਲੀ ਕਰ ਦਿੱਤੇ ਸਨ ਪਰ ਕੇਂਦਰ ਸਰਕਾਰ ਨੇ ਸਾਫ ਕਹਿ ਦਿੱਤਾ ਸੀ ਕਿ ਜਿੰਨੀ ਦੇ ਮੁਸਾਫਰ ਗੱਡੀਆਂ ਨੂੰ ਚੱਲਣ ਨਹੀਂ ਦਿੱਤਾ ਜਾਂਦਾ ਉਹ ਮਾਲ ਗੱਡੀਆਂ ਵੀ ਨਹੀਂ ਚਲਾਉਣਗੇ।
farmer meeting
ਇਸ ਮਸਲੇ ਦਾ ਹੱਲ ਕੱਢਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਅੱਜ ਵਿਸ਼ੇਸ਼ ਮੀਟਿੰਗ ਕੀਤੀ । ਜਿਸ ਨੂੰ ਕੈਪਟਨ ਨੇ ਚੰਗੀ ਮੀਟਿੰਗ ਕਿਹਾ ਹੈ। ਇਸ ਮੀਟਿੰਗ ਵਿਚ ਕਿਸਾਨਾਂ ਆਗੂਆਂ ਨੇ ਸਾਰੀਆਂ ਰੇਲ ਗੱਡੀਆਂ ਚਲਾਉਣ ਲਈ 15 ਦਿਨਾਂ ਦੀ ਛੋਟ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸੋਮਵਾਰ ਤੱਕ ਸਾਰੇ ਟਰੈਕ ਖਾਲੀ ਕਰ ਦਿੱਤੇ ਜਾਣਗੇ ਤਾਂ ਜੋ ਰੇਲਵੇ ਵਿਭਾਗ ਹਰ ਤਰਾਂ ਦੀਆਂ ਰੇਲ ਗੱਡੀਆਂ ਚਲਾ ਸਕੇ।
photo
ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੇਂਦਰ ਸਰਕਾਰ ਨੇ 10 ਦਸੰਬਰ ਤੱਕ ਖੇਤੀ ਕਾਨੂੰਨਾਂ ਬਾਰੇ ਗੱਲ ਅੱਗੇ ਨਾ ਤੋਰੀ ਨਾ ਤਾਂ ਦੁਬਾਰਾ ਰੇਲਵੇ ਟਰੈਕ ਬੰਦ ਕਰ ਦਿੱਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਇਹ ਫੈਸਲਾ ਪੰਜਾਬ ਦੇ ਹਿੱਤ ਵਿਚ ਲਿਆ ਹੈ ਨਾ ਕਿ ਸਰਕਾਰ ਦੇ ਦਬਾਅ ਹੇਠ ਲਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਘੇਰੇ ਜਾਣ ਦਾ ਫੈਸਲਾ ਬਰਕਰਾਰ ਹੈ ਅਤੇ ਬਾਕੀ ਥਾਵਾਂ ‘ਤੇ ਵੀ ਧਰਨੇ ਜਾਰੀ ਰਹਿਣਗੇ। ਜ਼ਿਕਰਯੋਗ ਹੈ ਕਿ ਕੁਝ ਕਿਸਾਨ ਜਥੇਬੰਦੀਆਂ ਸੂਬੇ ਵਿਚ ਦੋਵੇਂ ਟ੍ਰੇਨਾਂ ਚਲਾਉਣ ਦੇ ਹੱਕ ਵਿਚ ਸਨ
farmer leader
ਜਦਕਿ ਕੁੱਝ ਇਸ ਤੋਂ ਇਨਕਾਰ ਕਰ ਰਹੀਆਂ ਸਨ ਪਰ ਕਿਸਾਨ ਜਥੇਬੰਦੀਆਂ ਨੇ ਸਰਬਸਮੰਤੀ ਨਾਲ ਗੱਡੀਆਂ ਨੂੰ ਚਲਾਉਣ ਦਾ ਫੈਸਲਾ ਲੈਣ ਵਿਚ ਕਾਮਯਾਬ ਹੋਈਆਂ ਹਨ। ਇਸ ਮੀਟਿੰਗ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਨਾਲ ਕੀਤੀ ਮੀਟਿੰਗ ਚੰਗੀ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨਾਲ ਹੋਈ ਮੀਟਿੰਗ ਬਾਰੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ 23 ਨਵੰਬਰ ਦੀ ਰਾਤ ਤੋਂ, ਕਿਸਾਨ ਯੂਨੀਅਨਾਂ ਨੇ 15 ਦਿਨਾਂ ਲਈ ਸਾਰੇ ਰੇਲ ਨਾਕਾਬੰਦੀ ਖਤਮ ਕਰਨ ਦਾ ਫੈਸਲਾ ਕੀਤਾ ਹੈ । ਮੈਂ ਇਸ ਕਦਮ ਦਾ ਸਵਾਗਤ ਕਰਦਾ ਹਾਂ ਕਿਉਂਕਿ ਕਿਸਾਨਾਂ ਦਾ ਇਹ ਫੈਸਲਾ ਪੰਜਾਬ ਦੀ ਆਰਥਿਕਤਾ ਵਿਚ ਵੱਡੀ ਮਦਦ ਕਰੇਗਾ। ਮੈਂ ਹੁਣ ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਪੰਜਾਬ ਲਈ ਰੇਲ ਸੇਵਾਵਾਂ ਮੁੜ ਚਾਲੂ ਕਰਨ ਦੀ ਅਪੀਲ ਕਰਦਾ ਹਾਂ।