
ਸਾਰੀਆਂ ਕਿਸਾਨ ਜਥੇਬੰਦੀਆਂ ਇਕਮੁੱਠ ਹੋ ਕੇ 25 ਨਵੰਬਰ ਨੂੰ ਸਵੇਰੇ 11 ਵਜੇ ਦਿੱਲੀ ਵੱਲ ਕੂਚ ਕਰਨਗੀਆਂ।
ਸੰਗਰੂਰ : ਸੰਗਰੂਰ ਰੇਲਵੇ ਸਟੇਸ਼ਨ ਤੇ ਕਿਸਾਨ ਜਥੇਬੰਦੀਆਂ ਵੱਲੋਂ ਚੱਲ ਰਹੇ ਮੋਰਚੇ ਦੌਰਾਨ ਜਥੇਬੰਦੀਆਂ ਦੇ ਆਗੂਆਂ ਦੀ ਦਿੱਲੀ ਤਿਆਰੀ ਸਬੰਧੀ ਮੀਟਿੰਗ ਹੋਈ ਜਿਸ ਵਿਚ ਦਿੱਲੀ ਵੱਲ ਕੂਚ ਕਰਨ ਦੇ ਪ੍ਰੋਗਰਾਮ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਆਗੂਆਂ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਇਕਮੁੱਠ ਹੋ ਕੇ 25 ਨਵੰਬਰ ਨੂੰ ਸਵੇਰੇ 11 ਵਜੇ ਦਿੱਲੀ ਵੱਲ ਕੂਚ ਕਰਨਗੀਆਂ। ਹਰੇਕ ਜਥੇਬੰਦੀ ਦੀ ਪਿੰਡ ਇਕਾਈ ਆਪੋ ਆਪਣਾ ਲੋੜੀਂਦਾ ਰਾਸ਼ਨ ,ਗਰਮ ਕੱਪੜੇ, ਦਵਾਈਆਂ ਅਤੇ ਪਾਣੀ ਅਤੇ ਲੰਗਰ ਬਣਾਉਣ ਦਾ ਪ੍ਰਬੰਧ ਕਰਕੇ ਤੁਰਨਗੀਆਂ ।
Captian Amrinder singhਮੀਟਿੰਗ ਤੋਂ ਬਾਅਦ ਰੇਲਵੇ ਸਟੇਸ਼ਨ ਦੇ ਚੱਲ ਰਹੇ ਮੋਰਚੇ ਨੂੰ ਸੰਬੋਧਨ ਕਰਦਿਆਂ ਨੇ ਦਸਿਆ ਕਿ ਮੋਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਆਰਥਿਕ ਨਾਕਾਬੰਦੀ ਕਰਨ ਦਾ ਪੂਰਾ ਮਨ ਬਣਾ ਚੁੱਕੀ ਹੈ । ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਯੂਰੀਏ ਦੀ ਕਿੱਲਤ ਪੈਦਾ ਕਰਨਾ ਚਾਹੁੰਦੀ ਹੈ ਇਸੇ ਕਰਕੇ ਪੰਜਾਬ ਚ ਮਾਲ ਗੱਡੀਆਂ ਰੋਕਣ ਦੇ ਨਾਲ ਨਾਲ ਹਰਿਆਣੇ ਵਿੱਚੋਂ ਯੂਰੀਆ ਲਿਆ ਰਹੇ ਕਿਸਾਨਾਂ ਨੂੰ ਵੀ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਰੋਕਿਆ ਜਾ ਰਿਹਾ ਹੈ।
picਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਵਾਸਤੇ ਯੂਰੀਏ ਦਾ ਫੌਰੀ ਪ੍ਰਬੰਧ ਕੀਤਾ ਜਾਵੇ ਤੇ ਪੰਜਾਬ ਦੇ ਲੋਕਾਂ ਲਈ ਜ਼ਰੂਰੀ ਵਸਤਾਂ ਅਤੇ ਵਪਾਰੀਆਂ ਦੇ ਮਾਲ ਦੀ ਢੋਆ ਢੋਆਈ ਦਾ ਪ੍ਰਬੰਧ ਸੜਕ ਰਾਸਤੇ ਕੀਤਾ ਜਾਵੇ। ਜੇਕਰ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਤਕਲੀਫ਼ਾਂ ਦੂਰ ਨਹੀਂ ਕਰ ਸਕਦੀ ਤਾਂ ਉਸ ਨੂੰ ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕ ਚ ਮਗਰਮੱਛ ਦੇ ਹੰਝੂ ਵਹਾਉਣ ਦਾ ਵੀ ਕੋਈ ਹੱਕ ਨਹੀਂ ।ਆਗੂਆਂ ਨੇ ਪੰਜਾਬ ਦੇ ਸਮੁੱਚੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸੰਘਰਸ਼ ਦੇ ਦੌਰ ਵਿਚ ਸਮੁੱਚੇ ਪੰਜਾਬ ਵਾਸੀ ਇਕਜੁੱਟ ਹੋ ਕੇ ਸੰਘਰਸ਼ ਕਰਨ