
ਸੋਸ਼ਲ ਮੀਡੀਆ 'ਤੇ ਬਿਆਨ ਜਾਰੀ ਕਰਕੇ ਕੀਤੀ ਸ਼ਲਾਘਾ
ਨਵੀਂ ਦਿੱਲੀ :ਸੀਨੀਅਰ ਕਾਂਗਰਸੀ ਲੀਡਰ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨ ਯੂਨੀਅਨਾਂ ਵਲੋਂ ਪੂਰਨ ਰੂਪ 'ਚ ਰੇਲ ਨਾਕੇਬੰਦੀ ਖ਼ਤਮ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਇਸ ਸਬੰਧੀ ਉਨ੍ਹਾਂ ਵਲੋਂ ਸੋਸ਼ਲ ਮੀਡੀਆ 'ਤੇ ਬਿਆਨ ਜਾਰੀ ਕੀਤਾ ਗਿਆ ਹੈ।ਕਿਸਾਨੀ ਸੰਘਰਸ਼ ਤੇ ਬੋਲਦਿਆਂ ਉਨ੍ਹਾਂ ਕਿ ਪੰਜਾਬ ਦਾ ਕਿਸਾਨਾਂ ਦਾ ਪੂਰੇ ਦੇਸ਼ ਦੇ ਕਿਸਾਨਾਂ ਦੇ ਸੰਘਰਸ਼ ਦੀ ਅਗਵਾਈ ਕਰ ਰਿਹਾ ਹੈ ।
farmer meetingਪੰਜਾਬ ਦੇ ਕਿਸਾਨ ਅੰਦੋਲਨ ਕਰਕੇ ਪਿਛਲੇ ਲੰਬੇ ਸਮੇਂ ਤੋਂ ਬੰਦ ਯਾਤਰੀ ਅਤੇ ਮਾਲ ਗੱਡੀਆਂ ਨੂੰ ਪੰਜਾਬ ਵਿਚ ਚਲਾਉਣ ਲਈ ਕਿਸਾਨ ਜਥੇਬੰਦੀਆਂ ਸਹਿਮਤੀ ਦੇਣਾ ਕਿਸਾਨੀ ਸੰਘਰਸ਼ ਲਈ ਵਧੀਆ ਗੱਲ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਰਕਾਰ ਨੂੰ ਵੀ ਕਿਸਾਨਾਂ ਦੀ ਗੱਲ ਸੁਣ ਲੈਣੀ ਚਾਹੀਦੀ ਹੈ