
-ਕਿਸਾਨਾਂ ਦੀਆਂ ਸਮੱਸਿਆਵਾਂ ਦਾ ਇਕ ਹੱਲ ਐੱਮਐੱਸਪੀ
ਚੰਡੀਗਡ੍ਹ - ਸੂਬੇ ਦੇ ਕਿਸਾਨਾਂ ਨੂੰ ਯੂਰੀਆ ਖਾਦ ਦੀ ਕਿੱਲਤ ਕਾਰਨ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਯੂਰੀਆ ਖਾਦ ਦੀ ਪੂਰਤੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾ ਯੂਰੀਆ ਖਾਦ ਦੀ ਕਮੀ ਕਾਰਨ ਆਪਣੀਆਂ ਫਸਲਾਂ ਦੇ ਖ਼ਰਾਬ ਹੋਣ ਦਾ ਡਰ ਸਤਾ ਰਿਹਾ ਹੈ।
Central Government
ਆਪਣੇ ਪੱਤਰ ਵਿੱਚ ਸੰਧਵਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਕਰਕੇ ਸੰਘਰਸ਼ ਦੇ ਰਾਹ 'ਤੇ ਹਨ ਅਤੇ ਉਥੇ ਹੀ ਕੇਂਦਰ ਵੱਲੋਂ ਬੰਦ ਕੀਤੀਆਂ ਗਈਆਂ ਮਾਲ ਗੱਡੀਆਂ ਕਾਰਨ ਕਿਸਾਨਾਂ ਨੂੰ ਫਸਲ ਬਿਜਾਈ ਦੇ ਲਈ ਲੋੜੀਂਦੀ ਯੂਰੀਆ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੁਦ ਵੱਖ-ਵੱਖ ਥਾਵਾਂ ਉੱਤੇ ਜਾ ਕੇ ਦੇਖਿਆ ਹੈ ਕਿ ਸੂਬੇ ਦੇ ਕਿਸਾਨ ਯੂਰੀਆ ਪ੍ਰਾਪਤ ਕਰਨ ਲਈ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ,
urea
ਕਿਸਾਨਾਂ ਨੂੰ ਖਾਦ ਪ੍ਰਾਪਤ ਕਰਨ ਲਈ ਲਗਭਗ ਚਾਰ ਦਿਨਾਂ ਤਕ ਇੰਤਜਾਰ ਕਰਨਾ ਪੈਂਦਾ ਹੈ ਅਤੇ ਕਈ ਵਾਰ ਬਿਨਾਂ ਖਾਦ ਪ੍ਰਾਪਤ ਕੀਤੇ ਹੀ ਖੱਜਲ਼ਖੁਆਰ ਹੋ ਕੇ ਵਾਪਸ ਆਪਣੇ ਘਰਾਂ ਨੂੰ ਚਲੇ ਜਾਂਦੇ ਹਨ। ਸੰਧਵਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਕਿਸਾਨਾਂ ਨੂੰ ਕਰੀਬ 8 ਤੋਂ 9 ਲੱਖ ਟਨ ਯੂਰੀਆ ਦੀ ਜਰੂਰਤ ਹੈ ਪਰੰਤੂ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਬੰਦ ਹੋਣ ਕਾਰਨ ਯੂਰੀਆ ਦੀ ਸਪਲਾਈ ਰੁੱਕ ਚੁੱਕੀ ਹੈ।
Captain Amarinder Singh
ਹੁਣ ਤਕ ਪੰਜਾਬ ਵਿੱਚ ਯੂਰੀਆ ਦੀ ਕਰੀਬ 35 ਪ੍ਰਤੀਸ਼ਤ ਸਪਲਾਈ ਘੱਟ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਯੂਰੀਆ ਨਾ ਮਿਲਣ ਕਾਰਨ ਫਸਲ ਦੀ ਬਿਜਾਈ ਸਹੀ ਸਮੇਂ ਨਹੀਂ ਹੁੰਦੀ ਤਾਂ ਫਸਲ ਦੇ ਝਾੜ ਉੱਤੇ ਵੀ ਅਸਰ ਪਵੇਗਾ। ਇਕ ਅੰਦਾਜ਼ੇ ਮੁਤਾਬਕ ਯੂਰੀਆ ਦੀ ਕਮੀ ਕਾਰਨ ਕਣਕ ਦਾ 20% ਪ੍ਰਤੀਸ਼ਤ ਤੱਕ ਝਾੜ ਘਟ ਸਕਦਾ ਹੈ, ਜਿਸ ਨਾਲ ਪਹਿਲਾਂ ਤੋਂ ਹੀ ਆਰਥਿਕ ਸਕੰਟ ਵਿਚੋਂ ਲੰਘਦੇ ਕਿਸਾਨ ਉਤੇ ਹੋਰ ਆਰਥਿਕ ਮੰਦੀ ਦੀ ਮਾਰ ਪਵੇਗੀ। ਪੰਜਾਬ ਦੇ ਲੋਕਾਂ ਨੂੰ ਬਤੌਰ ਮੁੱਖ ਮੰਤਰੀ ਹੁੰਦੇ ਹੋਏ ਤੁਹਾਡੇ ਤੋਂ ਬਹੁਤ ਉਮੀਦਾ ਹਨ ਕਿ ਕਿਸੇ ਤਰ੍ਹਾਂ ਦੀ ਆਈ ਸਮੱਸਿਆ ਸਮੇਂ ਤੁਸੀਂ ਉਨ੍ਹਾਂ ਦੀ ਬਾਂਹ ਫੜੋਗੇ।
MSP
ਸੂਬੇ ਦੇ ਕਿਸਾਨਾਂ ਦੇ ਸੰਘਰਸ਼ ਨੂੰ ਹੁਣ ਕਰੀਬ ਦੋ ਮਹੀਨੇ ਬੀਤਣ ਵਾਲੇ ਹਨ ਪ੍ਰੰਤੂ ਅਜੇ ਵੀ ਉਨ੍ਹਾਂ ਨੂੰ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਕੋਈ ਆਸ਼ਵਾਸਨ ਨਹੀਂ ਦਿੱਤਾ ਗਿਆ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਐਮਐਸਪੀ ਨਹੀਂ ਦਿੰਦੀ ਤਾਂ ਤੁਸੀਂ ਖੇਤੀ ਪ੍ਰਧਾਨ ਸੂਬੇ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਐਮਐਸਪੀ ਦੇਵੋ। ਆਪਣਾ ਤੁਸੀਂ ਫਰਜ਼ ਸਮਝਦੇ ਹੋਏ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਯੂਰੀਆ ਦੀ ਘਾਟ ਕਾਰਨ ਕਿਸਾਨਾਂ ਨੂੰ ਆ ਰਹੀ ਸਮੱਸਿਆ ਦਾ ਛੇਤੀ ਹੱਲ ਕੀਤੀ ਜਾਵੇ।