
ਮਹੀਨਾ ਸਵਾ ਮਹੀਨਾ ਪਹਿਲਾਂ ਆਪਣੀ ਇਕ ਲੜਕੀ ਦਾ ਵਿਆਹ ਕੀਤਾ ਸੀ ਅਤੇ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ।
ਸੁਨਾਮ ਊਧਮ ਸਿੰਘ ਵਾਲਾ : ਸੁਨਾਮ ਦੇ ਨੇੜਲੇ ਪਿੰਡ ਚੀਮਾ ਦੇ ਇਕ ਵਿਅਕਤੀ ਵੱਲੋਂ ਕੋਈ ਜ਼ਹਿਰੀਲੀ ਚੀਜ ਖਾ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਬਹਾਦਰ ਸਿੰਘ (43)ਪੁੱਤਰ ਗੁਰਨਾਮ ਸਿੰਘ ਵਾਸੀ ਚੀਮਾ ਜਿਸ ਨੇ ਮਹੀਨਾ ਸਵਾ ਮਹੀਨਾ ਪਹਿਲਾਂ ਆਪਣੀ ਇਕ ਲੜਕੀ ਦਾ ਵਿਆਹ ਕੀਤਾ ਸੀ ਅਤੇ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ।
bhadur singhਬੀਤੇ ਦਿਨੀਂ ਉਸਨੇ ਆਪਣੇ ਘਰ ਵਿੱਚ ਹੀ ਕੋਈ ਜਹਿਰੀਲੀ ਚੀਜ ਖਾ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ । ਸਥਾਨਕ ਸਿਵਲ ਹਸਪਤਾਲ ਵਿਖੇ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਕੇਵਲ ਸਿੰਘ ਨੇ ਦੱਸਿਆ ਕਿ ਬਹਾਦਰ ਸਿੰਘ ਦੇ ਘਰ ਦੇ ਮਾੜੀ ਆਰਥਿਕਤਾ ਕਾਰਨ ਹਲਾਤ ਬਹੁਤ ਖਰਾਬ ਸਨ। ਜਿਸ ਦੇ ਕਾਰਨ ਉਸ ਨੇ ਖੁਦਕੁਸ਼ੀ ਕਰਨ ਦਾ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।