
ਮੁੱਖ ਮੰਤਰੀ ਵਲੋਂ ਡਾਕਟਰਾਂ, ਨਰਸਾਂ ਤੇ ਫਰੰਟਲਾਈਨ ਯੋਧਿਆਂ ਨਾਲ ਮੁਲਾਕਾਤ ਕੀਤੀ
ਚੰਡੀਗੜ੍ਹ : ਪੰਜਾਬ 'ਚ ਮੌਜੂਦਾ ਬਚਾਅ ਹੈਲਥਕੇਅਰ ਬੁਨਿਆਦੀ ਢਾਂਚੇ ਨੂੰ ਅੱਗੇ ਵਧਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 107 ਹੋਰ ਸਿਹਤ ਕੇਂਦਰਾਂ ਦਾ ਸੂਬੇ ਭਰ 'ਚ ਆਨਲਾਈਨ ਉਦਘਾਟਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਵਲੋਂ ਡਾਕਟਰਾਂ, ਨਰਸਾਂ ਤੇ ਫਰੰਟਲਾਈਨ ਯੋਧਿਆਂ ਨਾਲ ਮੁਲਾਕਾਤ ਕੀਤੀ ਅਤੇ ਕੋਵਿਡ-19 ਮਹਾਂਮਾਰੀ ਦੇ ਸੰਕਟ ਦੌਰਾਨ ਪੰਜਾਬ ਵਾਸੀਆਂ ਨੂੰ ਬਚਾਉਣ ਲਈ ਉਨ੍ਹਾਂ ਵਲੋਂ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ।kejariwal and captian amrinder singhਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕੋਰੋਨਾ ਦਾ ਕਹਿਰ ਝੱਲ ਰਹੀ ਦਿੱਲੀ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਨਾਲ ਹੀ ਕੈਪਟਨ ਨੇ ਇਹ ਵੀ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਸੰਭਾਵਿਤ ਦੂਜੀ ਲਹਿਰ ਨਾਲ ਨਜਿੱਠਣ ਲਈ ਉਨ੍ਹਾਂ ਦੀ ਸਰਕਾਰ ਤਿਆਰ ਹੈ ਅਤੇ ਸਰਕਾਰ ਵਲੋਂ ਸੂਬੇ 'ਚ ਸਿਹਤ ਸਹੂਲਤਾਂ ਨੂੰ ਹੋਰ ਵਧਾਇਆ ਜਾਵੇਗਾ।
Corona Virusਜ਼ਿਕਰਯੋਗ ਹੈ ਬੀਤੇ ਦਿਨੀਂ ਦਿੱਲੀ ਵਿੱਚ ਕੋਰੋਨਾ ਦੇ ਸਾਢੇ ਸੱਤ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਅਤੇ 90 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ। ਇੱਕ ਮਹੀਨੇ ਪਹਿਲਾਂ ਰੋਜ਼ਾਨਾ ਇੱਕ ਹਜ਼ਾਰ ਦੇ ਕਰੀਬ ਕੇਸ ਸਾਹਮਣੇ ਆ ਰਹੇ ਸਨ ਅਤੇ ਮਰਨ ਵਾਲਿਆਂ ਦੀ ਗਿਣਤੀ 30 ਦੇ ਨੇੜੇ ਸੀ। ਦਿੱਲੀ ਸਰਕਾਰ ਤੋਂ ਲੈ ਕੇ ਕੇਂਦਰ ਸਰਕਾਰ ਤੱਕ ਕੋਰੋਨਾ ਮਾਮਲਿਆਂ ਵਿੱਚ ਇਸ ਵਾਧੇ ਬਾਰੇ ਚਿੰਤਾ ਹੈ। ਕੇਂਦਰ ਨੇ ਇਸ ਸੰਬੰਧੀ 10 ਕਮੇਟੀਆਂ ਦਾ ਗਠਨ ਕੀਤਾ ਹੈ। ਕੇਜਰੀਵਾਲ ਸਰਕਾਰ ਨੇ ਸਖਤ ਕਦਮ ਚੁੱਕੇ ਹਨ। ਸਿਰਫ 50 ਲੋਕਾਂ ਨੂੰ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਦੀ ਆਗਿਆ ਹੈ।