
ਮਿਸ਼ਨ ਪੰਜਾਬ' ਦੀ ਸ਼ੁਰੂਆਤ ਮੋਗਾ ਤੋਂ ਕਰਨਗੇ ਅਰਵਿੰਦ ਕੇਜਰੀਵਾਲ : ਭਗਵੰਤ ਮਾਨ
ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 22 ਨਵੰਬਰ ਤੋਂ ਇਕ ਵੱਡੇ ਐਲਾਨ ਨਾਲ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਪੰਜਾਬ ਦੇ ਸ਼ਹਿਰ ਮੋਗਾ ਤੋਂ ਕਰਨਗੇ। 2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੇ ਮਦੇਨਜਰ 'ਆਪ' ਸੁੁਪਰੀਮੋ ਮਿਸ਼ਨ ਪੰਜਾਬ ਦੇ ਤਹਿਤ ਅਗਲੇ ਇੱਕ ਮਹੀਨੇ ਦੌਰਾਨ ਪੰਜਾਬ ਦੀਆਂ ਵੱਖ- ਵੱਖ ਥਾਵਾਂ 'ਤੇ ਦੌਰੇ ਕਰਨਗੇ ਅਤੇ ਪੰਜਾਬ ਅਤੇ ਪੰਜਾਬ ਦੀ ਜਨਤਾ ਲਈ ਪਾਰਟੀ ਦੇ ਪ੍ਰੋਗਰਾਮਾਂ ਦਾ ਐਲਾਨ ਕਰਨਗੇ।
Arvind Kejriwal
ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 22 ਨਵੰਬਰ (ਸੋਮਵਾਰ) ਤੋਂ 'ਆਪ' ਸੁਪਰੀਮੋਂ ਅਰਵਿੰਦ ਕੇਜਰੀਵਾਲ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਕਰਨ ਲਈ 2 ਦਿਨਾਂ ਦੌਰੇ 'ਤੇ ਪੰਜਾਬ ਆਉਣਗੇ।
Bhagwant Mann
ਉਨਾਂ ਅੱਗੇ ਦੱਸਿਆ ਕਿ ਆਪਣੇ ਦੋ ਰੋਜ਼ਾ ਪੰਜਾਬ ਦੌਰੇ ਤਹਿਤ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਮੋਗਾ ਵਿੱਚ ਇੱਕ ਪਾਰਟੀ ਪ੍ਰੋਗਰਾਮ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਅਹਿਮੀਅਤ ਰੱਖਦੀ ਇੱਕ ਵੱਡੀ ਘੋਸ਼ਣਾ ਵੀ ਕਰਨਗੇ। ਇਸ ਤੋਂ ਬਾਅਦ ਲੁਧਿਆਣਾ 'ਚ ਪਾਰਟੀ ਵੱਲੋਂ ਆਯੋਜਿਤ ਇੱਕ ਬੈਠਕ ਵਿੱਚ ਹਿੱਸਾ ਲੈਣਗੇ। ਜਦੋਂ ਕਿ ਮੰਗਲਵਾਰ 23 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਉਪਰੰਤ ਪਾਰਟੀ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।