ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਚੋਣ ਲੜ੍ਹਨ ਦਾ ਕੀਤਾ ਐਲਾਨ
Published : Nov 21, 2021, 3:29 pm IST
Updated : Nov 21, 2021, 3:29 pm IST
SHARE ARTICLE
Amarinder Singh
Amarinder Singh

'ਮੈਂ ਸਿੱਧੂ ਦੀ ਖ਼ਾਤਰ ਉਨ੍ਹਾਂ ਨੂੰ ਛੱਡਣ ਵਾਲਾ ਨਹੀਂ ਹਾਂ’

 

ਪਟਿਆਲਾ: ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕੀਤੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ  ਕਾਂਗਰਸ ਨਾਲੋਂ ਨਾਤਾ ਪੂਰੀ ਤਰ੍ਹਾਂ ਤੋੜ ਦਿੱਤਾ। ਕੈਪਟਨ ਨੇ ਕਾਂਗਰਸ ਛੱਡ ਕੇ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾ ਲਈ ਹੈ। 

photo
FB Post

 

ਕੈਪਟਨ ਨੇ ਆਪਣੇ ਫੇੱਸਬੁੱਕ ਪੇਜ਼ ‘ਪੰਜਾਬ ਦਾ ਕੈਪਟਨ’ ’ਤੇ ਅੱਜ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ’ਚ ਉਨ੍ਹਾਂ ਨੇ ਪਟਿਆਲਾ ਹਲਕੇ ਤੋਂ ਚੋਣ ਲੜ੍ਹਨ ਦਾ ਐਲਾਨ ਕਰ ਦਿੱਤਾ ਹੈ। ਪੋਸਟ ’ਚ ਕੈਪਟਨ ਨੇ ਲਿਖਿਆ ਕਿ ‘ਮੈਂ ਪਟਿਆਲਾ ਤੋਂ ਹੀ ਚੋਣ ਲੜ੍ਹਾਂਗਾ, ਪਟਿਆਲਾ 400 ਸਾਲਾਂ ਤੋਂ ਸਾਡੇ ਨਾਲ ਰਿਹਾ ਹੈ ਅਤੇ ਮੈਂ ਸਿੱਧੂ ਦੀ ਖ਼ਾਤਰ ਉਨ੍ਹਾਂ ਨੂੰ ਛੱਡਣ ਵਾਲਾ ਨਹੀਂ ਹਾਂ।’

 

ਤੁਹਾਨੂੰ ਦੱਸ ਦੇਈਏ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (Vidhan Sabha Election) ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ ਕਿ ਕੌਣ ਕਿੱਥੋਂ ਅਤੇ ਕਿਸ ਪਾਰਟੀ ਤੋਂ ਲੜੇਗਾ। ਇਸ ਦੌਰਾਨ ਜੇਕਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਖੁਦ ਪਟਿਆਲਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਸਮੇਂ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਹੈ।

 

Amarinder SinghAmarinder SinghAmarinder Singh

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement