MSP ਦੇ ਕਾਨੂੰਨੀਕਰਨ ਬਾਰੇ ਕੇਂਦਰ ਨੇ ਇੱਕ ਸ਼ਬਦ ਵੀ ਨਹੀਂ ਬੋਲਿਆ : ਨਵਜੋਤ ਸਿੱਧੂ
Published : Nov 21, 2021, 3:25 pm IST
Updated : Nov 21, 2021, 3:25 pm IST
SHARE ARTICLE
Navjot Singh Sidhu
Navjot Singh Sidhu

ਅੱਜ, ਭਾਵੇਂ ਅਸੀਂ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਆਪਣੀ ਜਿੱਤ 'ਤੇ ਖੁਸ਼ੀ ਮਨਾ ਰਹੇ ਹਾਂ ਪਰ ਸਾਡਾ ਅਸਲ ਕੰਮ ਅਜੇ ਸ਼ੁਰੂ ਹੋਇਆ ਹੈ।

ਚੰਡੀਗੜ੍ਹ :  ਬੀਤੇ ਦਿਨੀ ਪ੍ਰਧਾਨ ਮੰਤਰੀ ਮੋਦੀ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਕਿਸਾਨ ਅਜੇ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਜਦੋਂ ਤੱਕ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨਿਆਂ ਜਾਂਦੀਆਂ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।  

Farmers ProtestFarmers Protest

ਇਸ ਬਾਬਤ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਅੱਜ ਇੱਕ ਟਵੀਟ ਕੀਤਾ ਅਤੇ ਕਿਹਾ, ''ਅੱਜ, ਭਾਵੇਂ ਅਸੀਂ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਆਪਣੀ ਜਿੱਤ 'ਤੇ ਖੁਸ਼ੀ ਮਨਾ ਰਹੇ ਹਾਂ ਪਰ ਸਾਡਾ ਅਸਲ ਕੰਮ ਅਜੇ ਸ਼ੁਰੂ ਹੋਇਆ ਹੈ।

Navjot Sidhu tweet Navjot Sidhu tweet

ਖੇਤੀ ਕਾਨੂੰਨਾਂ ਤੋਂ ਬਿਨ੍ਹਾਂ MSP, ਗ਼ਰੀਬਾਂ ਲਈ ਭੋਜਨ ਸੁਰੱਖਿਆ, ਸਰਕਾਰੀ ਖ਼ਰੀਦ ਅਤੇ ਜਨਤਕ ਵੰਡ ਪ੍ਰਣਾਲੀ ਨੂੰ ਖ਼ਤਮ ਕਰਨ ਲਈ ਕੇਂਦਰ ਦੀ ਗੁੱਝੀ ਸਾਜ਼ਿਸ਼ ਜਾਰੀ ਰਹੇਗੀ, ਇਹ ਹੁਣ ਗੁਪਤ ਅਤੇ ਹੋਰ ਖ਼ਤਰਨਾਕ ਹੋਵੇਗੀ।'' ਇਨਾਂ ਹੀ ਨਹੀਂ ਸਿੱਧੂ ਨੇ ਕਿਹਾ ਕਿ ਅਸੀਂ ਹੁਣ ਫਿਰ ਤੋਂ ਜੂਨ 2020 ਵਾਲੀ ਸਥਿਤੀ ਵਿਚ ਪਹੁੰਚ ਗਏ ਹਾਂ ਅਤੇ ਉਨ੍ਹਾਂ ਨੇ ਕਿਸਾਨਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੇ ਸਮਰਥਨ ਦੀ ਵੀ ਗੱਲ ਆਖੀ ਹੈ।

sidhu tweetsidhu tweet

ਇੱਕ ਹੋਰ ਟਵੀਟ ਕਰ ਸਿੱਧੂ ਨੇ ਕਿਹਾ, ''ਖ਼ਰੀਦ, ਸਟੋਰੇਜ ਅਤੇ ਪ੍ਰਚੂਨ ਨਿੱਜੀ ਹੱਥਾਂ ਵਿਚ ਦੇਣ ਲਈ ਕੇਂਦਰ ਦੀ ਯੋਜਨਾ ਅਜੇ ਵੀ ਜਾਰੀ ਹੈ। MSP ਦੇ ਕਾਨੂੰਨੀਕਰਨ ਬਾਰੇ ਕੇਂਦਰ ਦੁਆਰਾ ਕੋਈ ਸ਼ਬਦ ਨਹੀਂ ਬੋਲਿਆ ਗਿਆ।

Navjot SidhuNavjot SidhuNavjot Sidhu

ਅਸੀਂ ਜੂਨ 2020 ਦੀ ਸਥਿਤੀ 'ਚ ਵਾਪਸ ਪਹੁੰਚ ਗਏ ਹਾਂ, ਕਾਰਪੋਰੇਟ ਦੇ ਕਬਜ਼ੇ ਤੋਂ ਬਚਣ ਲਈ ਛੋਟੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਸਮਰਥਨ ਦੀ ਲੋੜ ਹੈ - ਪੰਜਾਬ ਮਾਡਲ ਹੀ ਇਸ ਦਾ ਇੱਕੋ-ਇੱਕ ਹੱਲ ਹੈ !!''

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement