ਪੰਜਾਬ ਸਰਕਾਰ ਬਿਜਲੀ ਕਾਰਪੋਰੇਸ਼ਨ ਮੁਲਾਜ਼ਮਾਂ ਨਾਲ ਕਰ ਰਹੀ ਹੈ ਧੱਕੇਸ਼ਾਹੀ : ਅਮਨ ਅਰੋੜਾ
Published : Nov 21, 2021, 4:34 pm IST
Updated : Nov 21, 2021, 4:34 pm IST
SHARE ARTICLE
Aman arora
Aman arora

ਲਾਇਨਮੈਨ ਅਤੇ ਸਹਾਇਕ ਲਾਇਨਮੈਨ,ਐਸ.ਐਸ. ਸੀ, ਯੂ.ਡੀ.ਸੀ ਅਤੇ ਐਲ.ਡੀ.ਸੀ ਦਸ ਸਾਲਾਂ ਤੋਂ ਕਰ ਰਹੇ ਹਨ ਪੇ- ਬੈਂਡ ਲਾਗੂ ਹੋਣ ਦਾ ਇੰਤਜ਼ਾਰ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਾਂਗਰਸ ਦੀ ਚੰਨੀ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਤੋਂ ਸੂਬੇ ਦੇ ਬਿਜਲੀ ਮੁਲਾਜ਼ਮਾਂ ਨੂੰ ਪੇ- ਬੈਂਡ ਤੁਰਤ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੁਲਜ਼ਮ ਸੂਬੇ ਦੀ ਖੇਤੀਬਾੜੀ, ਲੋਕਾਂ ਦੇ ਘਰਾਂ ਅਤੇ ਉਦਯੋਗਾਂ ਨੂੰ ਬਿਜਲੀ ਸਪਲਾਈ ਦੀ ਉਚਿਤ ਵਿਵਸਥਾ ਕਰਦੇ ਹਨ।

Aman AroraAman Arora

ਇਹ ਮੁਲਾਜ਼ਮ  ਪਿਛਲੇ 10 ਸਾਲਾਂ ਤੋਂ ਪੇ- ਬੈਂਡ ਲਾਗੂ ਹੋਣ ਦਾ ਇੰਤਜ਼ਾਰ ਕਰ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਬਿਜਲੀ ਮੁਲਾਜ਼ਮਾਂ ਨੇ ਅੱਜ ਅਮਨ ਅਰੋੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਪਿਆਂ ਅਤੇ ਸੰਘਰਸ਼ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ।  

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਤੋਂ ਅੱਖਾਂ ਫੇੇਰਨ ਦੀ ਨੀਤੀ ਕਾਰਨ ਲਾਇਨਮੈਨ, ਸਹਾਇਕ ਲਾਇਨਮੈਨ, ਐਸ.ਐਸ.ਏ, ਯੂ.ਡੀ.ਸੀ. ਅਤੇ ਐਲ.ਡੀ.ਸੀ ਦੇ ਅਹੁਦਿਆਂ ’ਤੇ ਸੇਵਾਵਾਂ ਨਿਭਾ ਰਹੇ ਬਿਜਲੀ ਮੁਲਾਜ਼ਮ 1 ਦਸੰਬਰ 2011 ਤੋਂ ਪੇ- ਬੈਂਡ ਲਾਗੂ ਹੋਣ ਦਾ ਇੰਤਜ਼ਾਰ ਰਹੇ ਰਹੇ ਹਨ।

Aman AroraAman Arora

ਉਨ੍ਹਾਂ ਦੱਸਿਆ ਕਿ  ਸਾਲ 2011 ਵਿਚ ਬਿਜਲੀ ਮੁਲਾਜ਼ਮਾਂ ਦੇ ਸੋਧੇ ਹੋਏ ਪੇ- ਬੈਂਡ ਮਨਜੂਰ ਕੀਤੇ ਗਏ ਸਨ ਅਤੇ ਇਨ੍ਹਾਂ ਨੂੰ ਜੇ.ਈ ਤੋਂ ਲੈ ਕੇ ਉਪਰਲੇ ਅਹੁਦਿਆਂ ’ਤੇ ਲਾਗੂ ਕੀਤਾ ਗਿਆ ਸੀ। ਬਾਵਜੂਦ ਇਸ ਦੇ ਲਾਇਨਮੈਨ, ਸਹਾਇਕ ਲਾਇਨਮੈਨ, ਐਸ.ਐਸ.ਏ, ਯੂ.ਡੀ.ਸੀ. ਅਤੇ ਐਲ.ਡੀ.ਸੀ ਦੇ ਅਹੁਦਿਆਂ ’ਤੇ ਸੇਵਾਵਾਂ ਨਿਭਾ ਰਹੇ ਬਿਜਲੀ ਮੁਲਾਜ਼ਮ ’ਤੇ ਲਾਗੂ ਨਾ ਕਰਕੇ ਉਨ੍ਹਾਂ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ। 

ਅਰੋੜਾ ਨੇ ਕਿਹਾ ਕਿ ਸੂਬੇ ਵਿਚ ਭਾਵੇਂ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਰਹੀ ਹੋਵੇ ਜਾਂ ਫਿਰ ਕਾਂਗਰਸ ਦੇ ਕੈਪਟਨ  ਦੀ ਸਰਕਾਰ ਜਾਂ ਹੁਣ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ, ਕਿਸੇ ਨੇ ਵੀ ਬਿਜਲੀ ਮੁਲਾਜ਼ਮਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਭਾਵੇਂ ਚੰਨੀ ਸਰਕਾਰ 2022 ਦੀਆਂ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਲੋਕਾਂ ਨਾਲ ਝੂਠੇ- ਸੱਚੇ ਵਾਅਦੇ ਕਰ ਰਹੀ ਹੈ, ਪਰ ਪੰਜਾਬ ਵਿਚ ਪਾਵਰ ਦੀ ਵਿਵਸਥਾ ਕਰਨ ਵਾਲੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਛੇਤੀ ਤੋਂ ਛੇਤੀ ਲਾਗੂ ਕਰਨੀਆਂ ਚਾਹੀਦੀਆਂ ਹਨ। 

CM Charanjit SIngh ChanniCM Charanjit SIngh Channi

‘ਆਪ’ ਆਗੂ ਨੇ ਕਿਹਾ ਜਦੋਂ ਕਦੇ ਵੀ ਬਿਜਲੀ ਮੁਲਾਜ਼ਮ ਪੇ- ਬੈਂਡ ਅਤੇ  ਹੋਰ ਮੰਗਾਂ ਦੇ ਸੰਬੰਧ ਵਿਚ ਗੱਲਬਾਤ ਕਰਕੇ ਹਨ ਤਾਂ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਉਨ੍ਹਾਂ ਦੀ ਗੱਲ ਨਹੀਂ ਸੁਣਦੇ। ਇਸ ਕਾਰਨ 15 ਨਵੰਬਰ 2021 ਨੂੰ ਸਾਰੇ ਮੁਲਾਜ਼ਮ ਨੇ ਪਹਿਲਾਂ ਦੋ ਦਿਨਾਂ ਦੀ ਸਮੂਹਿਕ ਛੁੱਟੀ ਕੀਤੀ ਸੀ ਅਤੇ ਹੁਣ ਫਿਰ ਉਹ 26 ਨਵੰਬਰ ਤੱਕ ਲਗਾਤਾਰ ਛੁੱਟੀ ’ਤੇ ਹਨ।

Why threat of anti-national forces increases in Punjab before elections: Aman Arora Aman Arora

ਅਮਨ ਅਰੋੜਾ ਨੇ ਕਿਹਾ ਕਿ ਬਿਜਲੀ ਮੁਲਾਜਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਕਿ ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜੇ ਜਲਦੀ ਹੱਲ ਨਹੀਂ ਕੀਤਾ ਜਾਂਦਾ ਤਾਂ ਉਹ ਆਪਣੀ ਛੁੱਟੀ ਦੀ ਮਿਆਦ ਹੋਰ ਵਧਾ ਕੇ ਆਪਣੇ ਸੰਘਰਸ਼ ਨੂੰ ਤੇਜ਼ ਕਰਨਗੇ, ਜਿਸ ਲਈ ਪੰਜਾਬ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਹੋਣਗੇ।
ਅਮਨ ਅਰੋੜਾ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਜਲੀ ਮੁਲਾਜ਼ਮਾਂ ਦਾ ਬਣਦਾ ਹੱਕ ਨਹੀਂ ਦਿਤਾ ਜਾਂਦਾ ਤਾਂ ਆਮ ਆਦਮੀ ਪਾਰਟੀ ਬਿਜਲੀ ਮੁਲਾਜ਼ਮਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM
Advertisement