ਹਰਿਆਣਾ ਵਲੋਂ ਵਖਰੀ ਵਿਧਾਨ ਸਭਾ ਲਈ ਥਾਂ ਮੰਗਣ ਦੇ ਮਾਮਲੇ 'ਤੇ ਸਰਬ ਪਾਰਟੀ ਮੀਟਿੰਗ ਸੱਦੇ 'ਆਪ' ਸਰਕਾਰ : ਚੰਦੂਮਾਜਰਾ
Published : Nov 21, 2022, 12:56 am IST
Updated : Nov 21, 2022, 12:56 am IST
SHARE ARTICLE
image
image

ਹਰਿਆਣਾ ਵਲੋਂ ਵਖਰੀ ਵਿਧਾਨ ਸਭਾ ਲਈ ਥਾਂ ਮੰਗਣ ਦੇ ਮਾਮਲੇ 'ਤੇ ਸਰਬ ਪਾਰਟੀ ਮੀਟਿੰਗ ਸੱਦੇ 'ਆਪ' ਸਰਕਾਰ : ਚੰਦੂਮਾਜਰਾ

ਚੰਡੀਗੜ੍ਹ, 20 ਨਵੰਬਰ (ਸੁਰਜੀਤ ਸਿੰਘ ਸੱਤੀ) : ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਲੰਮੇ ਸਮੇਂ ਤੋਂ ਮੁਸ਼ਤਰਕਾ ਮਾਲਕੀਅਤ ਹੱਕਾਂ ਵਾਲੀਆਂ ਸ਼ਾਮਲਾਤ ਜ਼ਮੀਨ ਕਿਸਾਨਾਂ ਅਤੇ ਮਜ਼ਦੂਰਾਂ ਕੋਲੋਂ ਜਬਰੀ ਖੋਹ ਕੇ ਪੰਚਾਇਤਾਂ ਨੂੰ ਦੇਣਾ ਸੂਬੇ ਦੇ ਲੋਕਾਂ ਨਾਲ ਵੱਡਾ ਧੱਕਾ ਅਤੇ ਅਨਿਆਂ ਹੈ |
ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਲੋਕਾਂ ਕੋਲੋਂ ਖ਼ਾਲੀ ਕਰਵਾ ਕੇ ਸ਼ਾਮਲਾਤਾਂ ਨੂੰ ਅਚਾਨਕ ਪੰਚਾਇਤ ਵਿਭਾਗ ਨੂੰ ਵਾਪਸ ਕਰਨ ਵਾਲੀ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਗ਼ੈਰ-ਸੰਵਧਾਨਕ ਕਰਾਰ ਦਿਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਅਜਿਹਾ ਫ਼ੈਸਲਾ ਸੂਬੇ ਅੰਦਰ ਉਥਲ-ਪੁਥਲ ਵਾਲਾ ਮਾਹੌਲ ਪੈਦਾ ਕਰੇਗਾ | ਅਕਾਲੀ ਆਗੂ ਨੇ ਕਿਹਾ ਕਿ ਬੇਸਮਝੀ ਵਿਚ ਰਾਜ ਸਰਕਾਰ ਵਲੋਂ ਲਿਆ ਗਿਆ ਇਹ ਫ਼ੈਸਲਾ ਜਿੱਥੇ ਪੰਜਾਬ ਦੇ ਲੋਕਾਂ ਨੂੰ ਅਦਾਲਤਾਂ ਅਤੇ ਕਾਨੂੰਨਦਾਨਾਂ ਦੇ ਚੱਕਰਾਂ 'ਚ ਫਸਾਏਗਾ, ਉਥੇ ਹੀ ਸੂਬੇ ਅੰਦਰ ਲੜਾਈ-ਝਗੜਿਆਂ ਵਾਲੇ ਮਾਹੌਲ ਨੂੰ ਹੋਰ ਉਤਸ਼ਾਹਤ ਕਰੇਗਾ | ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸੂਬੇ ਅੰਦਰ ਪਹਿਲਾਂ ਤੋਂ ਹੀ ਕਾਨੂੰਨ ਵਿਵਸਥਾ ਅਤੇ ਕਾਨੂੰਨ ਪ੍ਰਬੰਧਨ ਦੀ ਹਾਲਤ ਤਰਸਯੋਗ ਹੈ, ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਅੰਦਰ ਆਰਜਕਤਾ ਅਤੇ ਬੇਯਕੀਨੀ ਦੇ ਮਾਹੌਲ ਨੂੰ ਹੋਰ ਹੁਲਾਰਾ ਮਿਲੇਗਾ |
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅਸਲ ਸੱਚ ਅੱਖੋਂ-ਪਰੋਖੇ ਨਹੀਂ ਕਰਨਾ ਚਾਹੀਦਾ, ਕਿਉਂਕਿ ਅਸਲ ਜ਼ਮੀਨਾਂ ਦੇ ਹੱਕਦਾਰ ਸੂਬੇ ਦੇ ਲੋਕ ਹੀ ਹਨ | ਉਨ੍ਹਾਂ 'ਮੁਰੱਬਾਬੰਦੀ ਕਾਨੂੰਨ 1948' ਦਾ ਜ਼ਿਕਰ ਕਰਦਿਆਂ ਆਖਿਆ ਕਿ ਲੋਕਾਂ ਦੀਆਂ ਅਪਣੀਆਂ ਜ਼ਮੀਨਾਂ ਦੀ ਮੁਰੱਬਾਬੰਦੀ ਸਮੇਂ ਸਾਂਝੇ ਕੰਮਾਂ ਲਈ ਜ਼ਮੀਨਾਂ ਦਾ ਹਿੱਸਾ ਰਖਿਆ ਗਿਆ ਸੀ | ਪ੍ਰੰਤੂ ਜਿਨ੍ਹਾਂ ਸ਼ਾਮਲਾਤ ਜ਼ਮੀਨਾਂ ਦੀ ਵਰਤੋਂ ਸਾਂਝੇ ਕੰਮਾਂ ਲਈ ਨਹੀਂ ਕੀਤੀ ਗਈ, ਉਨ੍ਹਾਂ ਜ਼ਮੀਨਾਂ ਨੂੰ ਮਾਲਕੀ ਵਾਲੇ ਕਿਸਾਨਾਂ ਵਲੋਂ ਅਪਣੇ ਨਾਂ ਕਰਵਾ ਲਿਆ ਗਿਆ, ਜੋ ਉਨ੍ਹਾਂ ਦੇ ਬੁਨਿਆਦੀ ਹੱਕ ਬਣਦੇ ਸਨ | ਅਕਾਲੀ ਆਗੂ ਨੇ ਕਿਹਾ ਕਿ ਇਸ ਤਰ੍ਹਾਂ ਕੋਈ ਵੀ ਸਰਕਾਰ ਕਿਸੇ ਦੀ ਮਾਲਕੀ ਵਾਲੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਨਹੀਂ ਕਰ ਸਕਦੀ |
ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਮਾਮਲਿਆਂ 'ਚ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਵੱਧ ਰਹੀ ਹੈ ਜਦੋਂਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਸਿਰਫ ਚਿੱਠੀਆਂ ਲਿਖ ਕੇ ਬੁੱਤਾ ਸਾਰਨ ਦਾ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਬੀ ਬੀ ਐਮ ਬੀ 'ਚੋਂ ਪੰਜਾਬ ਦੀ ਮੈਂਬਰੀ ਖ਼ਾਰਜ ਕੀਤੀ, ਫਿਰ ਬੀ ਐਸ ਐਫ਼ ਦਾ ਦਾਇਰਾ ਵਧਾਇਆ ਗਿਆ ਤੇ ਹੁਣ ਚੰਡੀਗੜ੍ਹ ਵਿਚ ਹਰਿਆਣਾ ਵਲੋਂ ਵਖਰੀ ਵਿਧਾਨ ਸਭਾ ਦੇ ਮਾਮਲੇ 'ਤੇ ਸਰਕਾਰ ਨੇ ਚੁੱਪ ਵੱਟੀ ਹੋਈ ਹੈ | ਉਨ੍ਹਾਂ ਕਿਹਾ ਕਿ ਇਹ ਮਾਮਲੇ ਸੰਘੀ ਢਾਂਚੇ ਲਈ ਵੱਕਾਰੀ ਸਵਾਲ ਹੈ ਤੇ ਇਸ ਮਾਮਲੇ ਵਿਚ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸਰਬ ਪਾਰਟੀ ਮੀਟਿੰਗ ਸਦਣੀ ਚਾਹੀਦੀ ਹੈ ਤੇ ਇਸ ਮਾਮਲੇ ਵਿਚ ਸਾਰਿਆਂ ਨਾਲ ਰਾਇ ਮਸ਼ਵਰਾ ਕਰ ਕੇ ਪੰਜਾਬ ਤੇ ਪੰਜਾਬੀਅਤ ਦੇ ਹੱਕ ਵਾਸਤੇ ਅਪਣੇ ਹੱਕਾਂ 'ਤੇ ਡੱਟ ਕੇ ਪਹਿਰੇਦਾਰੀ ਦੇਣੀ ਚਾਹੀਦੀ ਹੈ |
satti 03

 

SHARE ARTICLE

ਏਜੰਸੀ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement